No Result
View All Result
Wednesday, February 11, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪਿੰਡ ਜੰਗਪੁਰਾ ਵਿਖੇ ਮਨਾਇਆ ਬਲਾਕ ਪੱਧਰੀ ਪੋਸ਼ਣ ਮਾਹ

admin by admin
in BREAKING, COVER STORY, PUNJAB
0
ਪਿੰਡ ਜੰਗਪੁਰਾ ਵਿਖੇ ਮਨਾਇਆ ਬਲਾਕ ਪੱਧਰੀ ਪੋਸ਼ਣ ਮਾਹ
0
SHARES
0
VIEWS
Share on FacebookShare on Twitter

ਰਾਜਪੁਰਾ/ਪਟਿਆਲਾ, 30 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ)

ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸੀ.ਡੀ.ਪੀ.ਓ. ਕੋਮਲਪ੍ਰੀਤ ਕੌਰ ਦੀ ਅਗਵਾਈ ਵਿੱਚ ਸੁਪਰਵਾਈਜ਼ਰਾਂ ਦੇ ਸਹਿਯੋਗ ਨਾਲ ਬਲਾਕ ਰਾਜਪੁਰਾ ਦੇ ਪਿੰਡ ਜੰਗਪੁਰਾ ਵਿਖੇ ਬਲਾਕ ਪੱਧਰੀ ਪੋਸ਼ਣ ਦਾ ਪ੍ਰੋਗਰਾਮ ਕਰਵਾਇਆ ਗਿਆ।
ਇਸ ਪ੍ਰੋਗਰਾਮ ਵਿੱਚ ਗਰਭਵਤੀ ਮਹਿਲਾਵਾਂ ਦੀ ਗੋਦ ਭਰਾਈ ਕੀਤੀ ਗਈ, ਅਨੀਮੀਆ ਅਤੇ ਕੁਪੋਸ਼ਣ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਬੱਚਿਆਂ ਦੇ ਵਿਕਾਸ ਸਬੰਧੀ ਉਹਨਾਂ ਦੀ ਲੰਬਾਈ ਅਤੇ ਭਾਰ ਤੋਲਣ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਹੈਲਦੀ ਬੇਬੀ ਸ਼ੋਅ ਵੀ ਕਰਵਾਇਆ ਗਿਆ। ਗਰਭਵਤੀ ਔਰਤਾਂ ਅਤੇ ਨਰਸਿੰਗ ਮਾਵਾਂ ਨੂੰ ਮਾਂ ਦੇ ਪਹਿਲੇ ਦੁੱਧ ਸਬੰਧੀ ਜਾਣਕਾਰੀ ਦਿੱਤੀ ਗਈ। ਇਹ ਪ੍ਰੋਗਰਾਮ ਆਂਗਣਵਾੜੀ ਵਰਕਰਾਂ ਅਤੇ ਆਂਗਣਵਾੜੀ ਹੈਲਪਰਾਂ ਦੇ ਸਹਿਯੋਗ ਨਾਲ ਮਨਾਇਆ ਗਿਆ।
ਇਸ ਮੌਕੇ ਸੀ.ਡੀ.ਪੀ.ਓ. ਕੋਮਲਪ੍ਰੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪੋਸ਼ਣ 2.0 ਦੇ ਤਹਿਤ ਇਹ ਪੋਸ਼ਣ ਮਹੀਨਾ ਮਨਾਇਆ ਗਿਆ। ਇਸ ਮਹੀਨੇ ਦੌਰਾਨ ਸੁਪਰਵਾਈਜ਼ਰਾਂ ਅਤੇ ਆਂਗਣਵਾੜੀ ਵਰਕਰਾਂ ਵੱਲੋਂ ਸਾਫ਼ ਸਫ਼ਾਈ, ਪੌਸ਼ਟਿਕ ਅਹਾਰ, ਅਨੀਮੀਆ ਦੀ ਰੋਕਥਾਮ ਸਬੰਧੀ ਸਾਰੇ ਲਾਭਪਾਤਰੀਆਂ ਨੂੰ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਪੋਸ਼ਣ ਰੈਲੀ, ਜਾਗੋ, ਰੈਸਪੀ ਮੁਕਾਬਲਾ, ਪੋਸਟਰ ਮੁਕਾਬਲੇ, ਸਲੋਗਨ ਮੁਕਾਬਲੇ, ਬੂਟੇ ਲਗਾਉਣਾ ਆਦਿ ਗਤੀਵਿਧੀਆਂ ਸਤੰਬਰ ਦੇ ਪੂਰੇ ਮਹੀਨੇ ਕਰਵਾਈਆਂ ਗਈਆਂ।
ਇਸ ਮੌਕੇ ’ਤੇ ਐਸ.ਐਮ.ਓ, ਸੁਪਰਵਾਈਜ਼ਰਾਂ ਅਮਰਜੀਤ ਕੌਰ, ਜਗਦੀਪ ਕੌਰ, ਰਜਿੰਦਰ ਕੌਰ,  ਬਲਜੀਤ ਕੌਰ, ਬਲਾਕ ਪੋਸ਼ਣ ਕੁਆਰਡੀਨੇਟਰ ਰਿਪੁਲ ਧਵਨ, ਸ਼ਾਰਪ ਐਨ.ਜੀ.ਓ ਦੇ ਪ੍ਰੋਜੈਕਟ ਕੋਆਰਡੀਨੇਟਰ ਸਾਹਿਲ ਗਰਗ ਅਤੇ ਕੁਲਵਿੰਦਰ ਸਿੰਘ, ਆਂਗਣਵਾੜੀ ਵਰਕਰਾਂ ਅਤੇ ਆਂਗਣਵਾੜੀ ਹੈਲਪਰਾਂ ਮੌਜੂਦ ਸਨ।

Post Views: 90
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

15 ਦਿਨ ਬੰਦ ਰਹਿਣਗੇ ਬੈਂਕ

Next Post

ਸਕਾਟਲੈਂਡ ‘ਚ ਖ਼ਾਲਿਸਤਾਨ ਸਮਰਥਕਾਂ ਨੇ ਭਾਰਤੀ ਹਾਈ ਕਮਿਸ਼ਨਰ ਨੂੰ ਗੁਰਦੁਆਰਾ ਸਾਹਿਬ ਜਾਣ ਤੋਂ ਰੋਕਿਆ

Next Post
ਬ੍ਰਿਟੇਨ ਦੇ ਸਿੱਖ ਨੌਜਵਾਨਾਂ ਨੂੰ ਬਰੇਨਵਾਸ਼ ਕਰ ਕੇ ਕੱਟੜਤਾ ਵੱਲ ਧੱਕ ਰਹੇ ਖਾਲਿਸਤਾਨ ਸਮਰਥਕ

ਸਕਾਟਲੈਂਡ 'ਚ ਖ਼ਾਲਿਸਤਾਨ ਸਮਰਥਕਾਂ ਨੇ ਭਾਰਤੀ ਹਾਈ ਕਮਿਸ਼ਨਰ ਨੂੰ ਗੁਰਦੁਆਰਾ ਸਾਹਿਬ ਜਾਣ ਤੋਂ ਰੋਕਿਆ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982