No Result
View All Result
Tuesday, February 10, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਬ੍ਰਾਹਮਣ ਸਮਾਜ ਦੇ ਵਫਦ ਨੇ ਕੀਤੀ ਮੁਲਾਕਾਤ, ਮੁੱਖ ਮੰਤਰੀ ਦਾ ਕੀਤਾ ਅਭਿਨੰਦਨ

admin by admin
in BREAKING, CHANDIGARH, COVER STORY, HARYANA, INDIA, National
0
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਬ੍ਰਾਹਮਣ ਸਮਾਜ ਦੇ ਵਫਦ ਨੇ ਕੀਤੀ ਮੁਲਾਕਾਤ, ਮੁੱਖ ਮੰਤਰੀ ਦਾ ਕੀਤਾ ਅਭਿਨੰਦਨ
0
SHARES
0
VIEWS
Share on FacebookShare on Twitter

ਚੰਡੀਗੜ੍ਹ, 14 ਦਸੰਬਰ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਇੱਥੇ ਉਨ੍ਹਾਂ ਦੇ ਨਿਵਾਸ ਸੰਤ ਕਰੀਬ ਕੁਟੀਰ ‘ਤੇ ਪੂਰੇ ਸੂਬੇ ਤੋਂ ਆਏ ਬ੍ਰਾਹਮਣ ਸਮਾਜ ਦੇ ਵਫਦ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਵੱਲੋਂ ਭਗਵਾਨ ਪਰਸ਼ੂਰਾਮ ਦੀ ਜੈਯੰਤੀ ਨੂੰ ਸਰਕਾਰੀ ਪੱਧਰ ‘ਤੇ ਬਹੁਤ ਸ਼ਾਨਦਾਰ ਢੰਗ ਨਾਲ ਮਨਾਇਆ ਜਾਵੇਗਾ। ਇਸ ਤੋਂ ਇਲਾਵਾ, ਬ੍ਰਾਹਮਣ ਸਮਾਜ ਦੇ ਵਫਦ ਵੱਲੋਂ ਬ੍ਰਾਹਮਣ ਭਲਾਈ ਬੋਰਡ ਦੇ ਗਠਨ ਦੀ ਮੰਗ ‘ਤੇ ਭਰੋਸਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿਚ ਸਮਾਜ ਦੇ ਪ੍ਰਬੁੱਧ ਵਿਅਕਤੀਆਂ ਨੂੰ ਬੁਲਾ ਕੇ ਵਿਸਤਾਰ ਨਾਲ ਚਰਚਾ ਕੀਤੀ ਜਾਵੇਗੀ। ਇਸ ਮੌਕੇ ‘ਤੇ ਬ੍ਰਾਹਮਣ ਸਮਾਜ ਦੇ ਵਫਦ ਨੇ ਸਮਾਜ ਦੀ ਮਜਬੂਤ ਭਾਗੀਦਾਰੀ ਯਕੀਨੀ ਕਰਨ ਲਈ ਮੁੱਖ ਮੰਤਰੀ ਦਾ ਅਭਿਨੰਦਨ ਕੀਤਾ।

          ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਦੀ 36 ਬਿਰਾਦਰੀ ਨੇ ਭਾਜਪਾ ਸਰਕਾਰ ਦੀ ਵਿਕਾਸ ਦੀ ਨੀਤੀਆਂ ‘ਤੇ ਮੁਹਰ ਲਗਾ ਕੇ ਹਰਿਆਣਾ ਦੇ ਇਤਿਹਾਸ ਵਿਚ ਪਹਿਲੀ ਵਾਰ ਭਾਜਪਾ ਦੀ ਲਗਾਤਾਰ ਤੀਜੀ ਵਾਰ ਸਰਕਾਰ ਬਣਾਈ ਹੈ। ਲੋਕਾਂ ਦੇ ਭਰੋਸੇ ਨਾਲ ਹੀ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਭਾਰਤ ਨੂੰ ਵਿਕਸਿਤ ਰਾਸ਼ਟਰ ਬਨਾਉਣ ਦੇ ਸੰਕਲਪ ਨੂੰ ਤੇਜੀ ਨਾਲ ਪੂਰੀ ਕੀਤਾ ਜਾ ਸਕੇਗਾ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੇ ਸਰਕਾਰ ‘ਤੇ ਜੋ ਭਰੋਸਾ ਦਿਖਾਇਆ ਹੈ, ਉਸ ਭਰੋਸੇ ‘ਤੇ ਅਸੀਂ ਖਰਾ ਉਤਰਾਂਗੇ ਅਤੇ ਹਰਿਆਣਾ ਨੂੰ ਤੇਜ ਗਤੀ ਨਾਲ ਵਿਕਾਸ ਦੇ ਪੱਥ ‘ਤੇ ਅੱਗੇ ਵਧਾਵਾਂਗੇ।

ਜਨਤਾ ਨੇ ਵਿਰੋਧੀ ਧਿਰ ਨੂੰ ਲਗਾਤਾਰ ਤੀਜੀ ਵਾਰ ਸ਼ੀਸ਼ਾ ਦਿਖਾਇਆ

          ਨਾਇਬ ਸਿੰਘ ਸੈਣੀ ਨੇ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਚੋਣ ਨਤੀਜੇ ਤੋਂ ਪਹਿਲਾਂ ਹੀ ਵਿਰੋਧੀ ਧਿਰ ਦੇ ਨੇਤਾਵਾਂ ਨੇ ਸਰਕਾਰ ਬਣਾ ਲਈ ਸੀ ਅਤੇ ਨਤੀਜੇ ਆਉਣ ਦੇ ਬਾਅਦ ਉਹ ਈਵੀਐਮ ‘ਤੇ ਦੋਸ਼ ਲਗਾਉਣ ਦਾ ਕੰਮ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੇਤਾ ਯਾਤਾਰਾਵਾਂ ਕੱਢ ਕੇ ਭਾਜਪਾ ਸਰਕਾਰ ਦੇ 10 ਸਾਲਾਂ ਦਾ ਹਿਸਾਬ ਮੰਗ ਰਹੇ ਹਨ। ਪਰ ਹੁਣ ਉਨ੍ਹਾਂ ਤੋਂ ਉਨ੍ਹਾਂ ਦੇ ਕਾਰਜਕਾਲ ਦਾ ਹਿਸਾਬ ਮੰਗਿਆ ਗਿਆ ਤਾਂ ਕੋਈ ਜਵਾਬ ਨਹੀਂ ਦਿੱਤਾ। ਕਾਂਗਰਸ  ਕਾਰਜਕਾਲ  ਦੇ ਸਮੇਂ ਵਿਚ ਇਕ ਵੀ ਸਰਕਾਰੀ ਭਰਤੀ ਅਜਿਹੀ ਨਹੀਂ ਹੋਈ, ਜੋ ਕੋਰਟ ਤੱਕ ਨਾ ਪਹੁੰਚੀ ਹੋਵੇ। ਜਦੋਂ ਕਿ ਭਾਜਪਾ ਸਰਕਾਰ ਵਿਚ ਗਰੀਬ ਘਰਾਂ ਦੇ ਬੱਚੇ ਵੀ ਬਿਨ੍ਹਾਂ ਪਰਚੀ-ਖਰਚੀ ਦੇ ਸਰਕਾਰੀ ਨੌਕਰੀ ਹਾਸਲ ਕਰ ਰਹੇ ਹਨ।

          ਉਨ੍ਹਾਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ‘ਤੇ ਕਟਾਕਸ਼ ਕਰਦੇ ਹੋਏ ਕਿਹਾ ਕਿ ਦੋਵਾਂ ਦੇ ਨੈਤਾ ਕਦੀ ਇਕ ਦੂਜੇ ਨੂੰ ਗਲਤ ਦੱਸਤੇ ਸਨ, ਪਰ ਹੁਣ ਉਨ੍ਹਾਂ ਨੇ ਦੇਖਿਆ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਬਹੁਤ ਮਜਬੂਤੀ ਨਾਲ ਲੋਕਾਂ ਦੀ ਸੇਵਾ ਦਾ ਕੰਮ ਕਰ ਰਹੇ ਹਨ, ਤਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਗਲੇ ਮਿਲ ਗਏ। ਇਸ ਦੇ ਬਾਅਦ ਵਿਰੋਧੀ ਧਿਰ ਦੇ ਲੋਕ ਈਵੀਐਮ ਨੂੰ ਹੈਕ ਕਰਨ ਦੀ ਗੱਲਾਂ ਕਰਦੇ ਹਨ। ਜਦੋਂ ਕਿ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਜਨਤਾ ਸੱਭ ਸਮਝਦੀ ਹੈ, ਇਸ ਲਈ ਜਨਤਾ ਨੇ ਵਿਰੋਧੀ ਧਿਰ ਨੂੰ ਲਗਾਤਾਰ ਤੀਜੀ ਵਾਰ ਸ਼ੀਸ਼ਾ ਦਿਖਾਇਆ ਹੈ।

ਆਮਜਨਤਾ ਨੂੰ ਪਬਲਿਕ ਸੇਵਾਵਾਂ ਦੀ ਬਿਨ੍ਹਾਂ ਰੁਕਾਵਟ ਡਿਲੀਵਰੀ ਯਕੀਨੀ ਕਰਨਾ ਸੂਬਾ ਸਰਕਾਰ ਦੀ ਸਰਵੋਚ ਪ੍ਰਾਥਮਿਕਤਾ

          ਮੁੱਖ ਮੰਤਰੀ ਨੇ ਕਿਹਾ ਕਿ ਪਬਲਿਕ ਸੇਵਾਵਾਂ ਦੀ ਬਿਨ੍ਹਾਂ ਰੁਕਾਵਟ ਡਿਲੀਵਰੀ ਯਕੀਨੀ ਕਰਨਾ ਸੂਬਾ ਸਰਕਾਰ ਦੀ ਸਰਵੋਚ ਪ੍ਰਾਥਮਿਕਤਾ ਹੈ। ਇਸ ਲਈ ਅਧਿਕਾਰੀਆਂ ਨੂੰ ਸਪਸ਼ਟ ਨਿਰਦੇਸ਼ ਦਿੱਤੇ ਗਏ ਹਨ ਕਿ ਸਰਕਾਰ ਦੀ ਯੋਜਨਾਵਾਂ ਦਾ ਲਾਭ ਯੋਗ ਲਾਭਕਾਰਾਂ ਨੂੰ ਬਿਨ੍ਹਾਂ ਦੇਰੀ ਨਾਲ ਪਹੁੰਚਾਉਣ ਦਾ ਕੰਮ ਕੀਤਾ ਜਾਵੇ। ਜੇਕਰ ਕਿਸੇ ਨਾਗਰਿਕ ਤੋਂ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਸਬੰਧਿਤ ਅਧਿਕਾਰੀ ਤੇ ਕਰਮਚਾਰੀ ‘ਤੇ ਕਾਰਵਾਈ ਅਮਲ ਵਿਚ ਲਿਆਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਵਿਕਾਸਾਤਮਕ ਕੰਮਾਂ ਦੇ ਨਾਲ-ਨਾਲ ਨਾਗਰਿਕਾਂ ਨੂੰ ਲਾਭ ਪਹੁੰਚਾਉਣ ਲਈ ਨਵੀਂ-ਨਵੀਂ ਭਲਾਈਕਾਰੀ ਯੋਜਨਾਵਾਂ ਬਣਾਈ ਜਾਣਗੀਆਂ ਤਾਂ ਜੋ ਹਰਿਆਣਾ ਨੂੰ ਵਿਕਾਸ ਦੇ ਮਾਮਲੇ ਵਿਚ ਅੱਗੇ ਵਧਾਇਆ ਜਾ ਸਕੇ।

          ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ 10 ਸਾਲਾਂ ਵਿਚ ਗਰੀਬ ਦੇ ਹਿੱਤ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਹਨ, ਉਸ ਦਾ ਨਤੀਜਾ ਹੈ ਕਿ ਲੋਕਾਂ ਨੇ ਉਨ੍ਹਾਂ ਨੀਤੀਆਂ ‘ਤੇ ਭਰੋਸਾ ਜਤਾ ਕੇ ਹਰਿਆਣਾ ਵਿਚ ਭਾਜਪਾ ਦੀ ਸਰਕਾਰ ਬਣਾਈ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਪੰਡਿਤ ਦੀਨਦਿਆਲ ਉਪਾਧਿਆਏ ਦੇ ਅੰਤੋਂਦੇਯ ਦਰਸ਼ਨ ‘ਤੇ ਚੱਲਦੇ ਹੋਏ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਸਾਡੀ ਸਰਕਾਰ ਸੱਭਕਾ ਸਾਥ, ਸੱਭਕਾ ਵਿਕਾਸ, ਸੱਭਕਾ ਪ੍ਰਯਾਸ ਅਤੇ ਸੱਭਕਾ ਵਿਸ਼ਵਾਸ ਦੇ ਨਾਲ ਅੱਗੇ ਵੱਧ ਰਹੀ ਹੈ।

          ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਦਾ ਹਰ ਜਿਲ੍ਹੇ ਵਿਚ ਇਕ ਮੈਡੀਕਲ ਕਾਲਜ ਖੋਲਣ ਦਾ ਟੀਚਾ ਹੈ। ਪਿਛਲੇ 10 ਸਾਲਾਂ ਵਿਚ 15 ਜਿਲ੍ਹਿਆਂ ਵਿਚ ਮੈਡੀਕਲ ਕਾਲਜ ਖੋਲੇ ਗਏ ਹਨ ਅਤੇ 7 ਜਿਲ੍ਹਿਆਂ ਵਿਚ ਕਾਲਜ ਸਥਾਪਿਤ ਕਰਨ ਦਾ ਕੰਮ ਜਾਰੀ ਹੈ। ਇਸ ਤੋਂ ਇਲਾਵਾ, ਹਰ 20 ਕਿਲੋਮੀਟਰ ਦੇ ਘੇਰੇ ਵਿਚ ਇਕ ਕਾਲਜ ਸਥਾਪਿਤ ਕੀਤਾ ਗਿਆ ਹੈ, ਤਾਂ ਜੋ ਕੁੜੀਆਂ ਨੂੰ ਉੱਚ ਸਿਖਿਆ ਪ੍ਰਾਪਤ ਕਰਨ ਲਈ ਵੱਧ ਦੂਰੀ ਤੈਅ ਨਾ ਕਰਨੀ ਪਵੇ। ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨਾਂ ਪ੍ਰਧਾਨ ਮੰਤਰੀ ਨੇ ਬਾਗਬਾਨੀ ਯੂਨੀਵਰਸਿਟੀ ਦੇ ਮੁੱਖ ਕੈਂਪਸ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਦੇ ਰਾਹੀਂ ਕਿਸਾਨਾਂ ਨੂੰ ਬਾਗਬਾਨੀ ਦੇ ਪ੍ਰਤੀ ਹੋਰ ਮਜਬੂਤ ਬਣਾਇਆ ਜਾਵੇਗਾ, ਤਾਂ ਜੋ ਕਿਸਾਨ ਆਰਥਕ ਆਮਦਨੀ ਅਰਜਿਤ ਕਰ ਸਕਣ।

ਸੂਬਾ ਸਰਕਾਰ ਨੇ ਕਿਸਾਨ ਹਿੱਤ ਵਿਚ ਕੀਤੇ ਅਨੇਕ ਕੰਮ

          ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨ ਹਿੱਤ ਵਿਚ ਅਨੇਕ ਕੰਮ ਕੀਤੇ ਹਨ। ਇਸ ਸਾਲ ਬਰਸਾਤ ਹੋਣ ਦੇ ਕਾਰਨ ਕਿਸਾਨਾਂ ‘ਤੇ ਪਏ ਆਰਥਕ ਬੋਝ ਨੂੰ ਘੱਟ ਕਰਨ ਲਈ ਸਰਕਾਰ ਨੇ 2000 ਰੁਪਏ ਪ੍ਰਤੀ ਏਕੜ ਦੀ ਦਰ ਨਾਲ ਬੋਨਸ ਦਿੱਤਾ ਹੈ। ਹੁਣ ਤੱਕ ਦੋ ਕਿਸਮਾਂ ਵਿਚ 800 ਕਰੋੜ ਰੁਪਏ ਦੀ ਰਕਮ ਸਿੱਧੇ ਕਿਸਾਨਾਂ ਦੇ ਖਾਤਿਆਂ ਵਿਚ ਪਾਈ ਜਾ ਚੁੱਕੀ ਹੈ। ੧ਲਦੀ ਹੀ ਤੀਜੀ ਕਿਸਤ ਵਜੋ ਲਗਭਗ 400 ਕਰੋੜ ਰੁਪਏ ਦੀ ਰਕਮ ਹੋਰ ਜਾਰੀ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਕਿਸਾਨਾਂ ਦੀ ਸਾਰੀ ਫਸਲਾਂ ਨੂੰ ਐਮਐਸਪੀ ‘ਤੇ ਖਰੀਦਣ ਦਾ ਕੰਮ ਕਰ ਰਹੀ ਹੈ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਸੋਚ 36 ਬਿਰਾਦਰੀ ਨੂੰ ਨਾਲ ਲੈ ਕੇ ਵਿਕਾਸ ਦੀ ਰਾਹ ‘ਤੇ ਅੱਗੇ ਵੱਧਣ ਦੀ – ਮੋਹਨ ਲਾਲ ਬਡੌਲੀ

          ਭਾਜਪਾ ਸੂਬਾ ਪ੍ਰਧਾਨ ਸ੍ਰੀ ਮੋਹਨ ਲਾਲ ਬਡੌਲੀ ਨੇ ਕਿਹਾ ਕਿ ਨਵੇਂ ਭਾਰਤ ਦੇ ਨਿਰਮਾਤਾ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਹਰਿਆਣਾ ਦੀ ਜਿਮੇਵਾਰੀ ਸ੍ਰੀ ਨਾਇਬ ਸਿੰਘ ਸੈਣੀ ਨੂੰ ਸੌਂਪ ਕੇ ਜਨ-ਜਨ ਵਿਚ ਭਰੋਸਾ ਜਗਾਉਣ ਦਾ ਕੰਮ ਕੀਤਾ ਹੈ ਅਤੇ ਉਸੀ ਦਾ ਨਤੀਜਾ ਹੈ ਕਿ ਹਰਿਆਣਾ ਵਿਚ ਲਗਾਤਾਰ ਤੀਜੀ ਵਾਰ ਭਾਜਪਾ ਦੀ ਸਰਕਾਰ ਬਣੀ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਦੀ ਸੋਚ 36 ਬਿਰਾਦਰੀ ਨੂੰ ਨਾਲ ਲੈ ਕੇ ਵਿਕਾਸ ਦੀ ਰਾਹ ‘ਤੇ ਅੱਗੇ ਵੱਧਣ ਦੀ ਹੈ ਅਤੇ ਲੋਕਾਂ ਦੇ ਆਸ਼ੀਰਵਾਦ ਨਾਲ ਮੁੱਖ ਮੰਤਰੀ ਦੀ ਅਗਵਾਈ ਹੇਠ ਹਰਿਆਣਾ ਵਿਕਾਸ ਦੇ ਮਾਮਲੇ ਵਿਚ ਨਵੇਂ ਮੁਕਾਮ ਸਥਾਪਿਤ ਕਰੇਗਾ।

ਪ੍ਰਧਾਨ ਮੰਤਰੀ ਦੇ 2047 ਤੱਕ ਭਾਰਤ ਨੂੰ ਵਿਕਸਿਤ ਰਾਸ਼ਟਰ ਬਨਾਉਣ ਵਿਚ ਹਰਿਆਣਾ ਦਵੇਗਾ ਆਪਣਾ ਮਹਤੱਵਪੂਰਨ ਯੋਗਦਾਨ – ਰਾਜ ਮੰਤਰੀ ਗੌਰਵ ਗੌਤਮ

          ਇਸ ਮੌਕੇ ‘ਤੇ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਵਿਕਾਸ ਦੀ ਰਾਹ ‘ਤੇ ਦੁਗਣੀ ਗਤੀ ਨਾਲ ਅੱਗੇ ਵਧੇਗਾ ਅਤੇ ਸਾਡਾ ਹਰਿਆਣਾ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ 2047 ਤਕ ਭਾਰਤ ਨੂੰ ਵਿਕਸਿਤ ਰਾਸ਼ਟਰ ਬਨਾਉਣ ਵਿਚ ਆਪਣੀ ਮਹਤੱਵਪੂਰਣ ਯੋਗਦਾਨ ਦਵੇਗਾ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਹਰ ਵਿਅਕਤੀ ਦੀ ਗੱਲ ਸੁਣਦੇ ਹਨ ਅਤੇ ਉਨ੍ਹਾਂ ਦਾ ਹੱਲ ਯਕੀਨੀ ਕਰਵਾਉਂਦੇ ਹਨ, ਉਨ੍ਹਾਂ ਦੀ ਇਸੀ ਕਾਰਜਸ਼ੈਲੀ ਨਾਲ ਅੱਜ ਹਰਿਆਣਾਵਾਸੀਆਂ ਦਾ ਭਰੋਸਾ ਉਨ੍ਹਾਂ ਦੇ ਪ੍ਰਤੀ ਹੋਰ ਵੱਧ ਵਧਿਆ ਹੈ।

          ਪ੍ਰੋਗ੍ਰਾਮ ਵਿਚ ਮੁੱਖ ਮੰਤਰੀ ਦੇ ਓਐਸਡੀ ਸ੍ਰੀ ਭਾਰਤ ਭੂਸ਼ਣ ਭਾਂਰਤੀ ਸਮੇਤ ਵੱਡੀ ਗਿਣਤੀ ਵਿਚ ਪੂਰੇ ਸੂਬੇ ਤੋਂ ਬ੍ਰਾਹਮਣ ਸਮਾਜ ਦੇ ਪ੍ਰਬੱਧ ਲੋਕ ਮੌਜੂਦ ਸਨ।

Post Views: 76
Tags: breaking newsHaryanaharyana cm nayab singh sainiHaryana newsharyana news latest updateharyana news todayhindi newsNayab Singh Saininayab singh saini news
Previous Post

ਸੜਕ ਦੁਰਘਟਨਾ ਵਿਚ ਜਖਮੀ ਵਿਅਕਤੀ ਦਾ 1.5 ਲੱਖ ਰੁਪਏ ਤੱਕ ਦਾ ਇਲਾਜ ਹੋਵੇਗਾ ਫਰੀ, ਜਿਲ੍ਹਿਆਂ ਨੂੰ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼

Next Post

ਸਰਕਾਰੀ ਸਕੂਲ ਪੱਖੀ ਕਲਾਂ ਦੇ ਵਿਦਿਆਰਥੀਆਂ ਨੇ ਕੀਤਾ ਪੰਜਾਬ ਵਿਧਾਨ ਸਭਾ ਦਾ ਦੌਰਾ

Next Post
ਸਰਕਾਰੀ ਸਕੂਲ ਪੱਖੀ ਕਲਾਂ ਦੇ ਵਿਦਿਆਰਥੀਆਂ ਨੇ ਕੀਤਾ ਪੰਜਾਬ ਵਿਧਾਨ ਸਭਾ ਦਾ ਦੌਰਾ

ਸਰਕਾਰੀ ਸਕੂਲ ਪੱਖੀ ਕਲਾਂ ਦੇ ਵਿਦਿਆਰਥੀਆਂ ਨੇ ਕੀਤਾ ਪੰਜਾਬ ਵਿਧਾਨ ਸਭਾ ਦਾ ਦੌਰਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982