ਅੰਮ੍ਰਿਤਸਰ : ਸੀਮਾ ਸੁਰੱਖਿਆ ਬਲ (BSF) ਨੇ ਬੀਤੀ ਰਾਤ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਨੇੜੇ ਇੱਕ ਡਰੋਨ ਨੂੰ ਡੇਗ ਦਿੱਤਾ। 25 ਦਸੰਬਰ ਨੂੰ ਸ਼ਾਮ 7.40 ਵਜੇ ਦੇ ਕਰੀਬ ਬੀਐਸਐਫ ਦੇ ਜਵਾਨਾਂ ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਭਾਰਤੀ ਖੇਤਰ ਵਿੱਚ ਦਾਖ਼ਲ ਹੋਣ ਵਾਲੇ ਇੱਕ ਡਰੋਨ ਦਾ ਪਤਾ ਲਗਾਇਆ। ਇਹ ਡਰੋਨ ਅੰਮ੍ਰਿਤਸਰ ਦੇ ਪਿੰਡ ਰਾਜਾਤਾਲ ਨੇੜੇ ਡਿੱਗਿਆ ਸੀ ਅਤੇ ਬਾਅਦ ਵਿੱਚ ਇਸ ਨੂੰ ਕਰਮੀਆਂ ਨੇ ਖੇਤਾਂ ਵਿੱਚੋਂ ਬਰਾਮਦ ਕਰ ਲਿਆ ਸੀ। BSF ਨੇ ਇਹ ਜਾਣਕਾਰੀ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ BSF ਦੇ ਜਵਾਨਾਂ ਨੇ 25 ਦਸੰਬਰ ਦੀ ਰਾਤ ਨੂੰ ਡਰੋਨ ਦੀ ਆਵਾਜ਼ ਸੁਣੀ। BSF ਦੇ ਜਵਾਨਾਂ ਨੇ ਤੁਰੰਤ ਉਸ ਪਾਸੇ ਗੋਲੀਬਾਰੀ ਕੀਤੀ। ਕੁਝ ਦੇਰ ਬਾਅਦ ਜਦੋਂ BSF ਦੇ ਜਵਾਨਾਂ ਨੇ ਸਰਚ ਅਭਿਆਨ ਸ਼ੁਰੂ ਕੀਤਾ ਤਾਂ ਅੰਮ੍ਰਿਤਸਰ ਸਰਹੱਦ ਨੇੜੇ ਖੇਤਾਂ ਵਿੱਚੋਂ ਡਰੋਨ ਮਿਲਿਆ। ਡਰੋਨ ਨਾਲ ਕੋਈ ਸ਼ੱਕੀ ਚੀਜ਼ ਨਹੀਂ ਮਿਲੀ ਹੈ । BSF ਵੱਲੋਂ ਪੂਰੇ ਇਲਾਕੇ ਵਿੱਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।
