ਬਠਿੰਡਾ/ਅੰਮ੍ਰਿਤਸਰ: ਪਿਛਲੇ ਲੰਬੇ ਸਮੇਂ ਤੋਂ ਆਪਣੀ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਪੀਆਰਟੀਸੀ ਅਤੇ ਪਨ ਬੱਸ ਦੇ ਕਰਮਚਾਰੀਆਂ ਵੱਲੋਂ ਪੰਜਾਬ ਵਿੱਚ ਤਿੰਨ ਦਿਨਾਂ ਲਈ ਸਰਕਾਰੀ ਬੱਸ ਸੇਵਾ ਮੁਕੰਮਲ ਤੌਰ ‘ਤੇ ਠੱਪ ਕਰ ਦਿੱਤੀ ਗਈ ਹੈ। ਪਿਛਲੇ ਦਿਨੀ ਟ੍ਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਵੱਲੋਂ ਠੇਕਾ ਮੁਲਾਜ਼ਮਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਦੀਆਂ ਮੰਗਾਂ ਨੂੰ ਗੈਰ ਵਾਜਿਬ ਦੱਸੇ ਜਾਣ ਤੋਂ ਬਾਅਦ ਰੋਸ ਵਿੱਚ ਆਏ ਠੇਕਾ ਮੁਲਾਜ਼ਮਾਂ ਨੇ ਅੱਜ ਮੁਕੰਮਲ ਤੋਂ ਤਿੰਨ ਦਿਨਾਂ ਲਈ ਸਰਕਾਰੀ ਬੱਸ ਸੇਵਾ ਠੱਪ ਕਰਨ ਦਾ ਐਲਾਨ ਕਰ ਦਿੱਤਾ ਹੈ।
ਬਠਿੰਡੇ ਦੇ 174 ਬੱਸ ਰੂਟ ਮੁਕੰਮਲ ਤੌਰ ‘ਤੇ ਬੰਦ
ਸੂਬਾ ਕਮੇਟੀ ਮੈਂਬਰ ਸੰਦੀਪ ਸਿੰਘ ਗਰੇਵਾਲ ਅਤੇ ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਹੁਣ ਉਨ੍ਹਾਂ ਦੀਆਂ ਮੰਗਾਂ ਨੂੰ ਗੈਰ ਵਾਜਿਬ ਦੱਸਿਆ ਜਾ ਰਿਹਾ ਹੈ, ਜਿਸ ਕਾਰਨ ਉਹ ਮਜਬੂਰ ਹੋ ਕੇ ਹੁਣ ਪ੍ਰਦਰਸ਼ਨ ਦੇ ਰਾਹ ਪਏ ਹਨ। ਉਨ੍ਹਾਂ ਨੇ ਕਿਹਾ ਕਿ ਰੋਜ਼ਾਨਾ ਸਰਕਾਰ ਦੇ 2000 ਤੋਂ 2500 ਸਰਕਾਰੀ ਰੂਟ ਪ੍ਰਭਾਵਿਤ ਹੋ ਰਹੇ ਹਨ ਅਤੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਰੋਜ਼ਾਨਾ ਘਾਟਾ ਚੱਲਣਾ ਪੈ ਰਿਹਾ ਹੈ। ਇਕੱਲੇ ਬਠਿੰਡਾ ਡੀਪੂ ਦੀ ਗੱਲ ਕੀਤੀ ਜਾਵੇ ਤਾਂ 174 ਬੱਸ ਰੂਟ ਮੁਕੰਮਲ ਤੌਰ ‘ਤੇ ਬੰਦ ਕੀਤੇ ਗਏ ਹਨ ਕਈ ਰੋਟਾਂ ਤੇ ਬਿਨਾਂ ਕਨੈਕਟਰਾਂ ਤੋਂ ਬੱਸਾਂ ਭੇਜੀਆਂ ਜਾ ਰਹੀਆਂ ਹਨ।
ਪਟਿਆਲਾ: ਪਟਿਆਲਾ ਦੇ ਵਿੱਚ ਸਵੇਰ ਸਮੇਂ ਰੈਗੂਲਰ ਸਟਾਫ ਦੇ ਵੱਲੋਂ ਕੁਝ ਬੱਸਾਂ ਨੂੰ ਚਲਾਉਣ ਨਾਲ ਜਿੱਥੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਘੱਟ ਕਰਨਾ ਪਿਆ ਪਰ ਜਿਵੇਂ ਹੀ ਦਿਨ ਚੜਨ ਦੇ ਨਾਲ ਕੱਚੇ ਕਾਮਿਆਂ ਨੇ ਬੱਸਾਂ ਨੂੰ ਡੀਪੂਆਂ ਦੇ ਵਿੱਚ ਲਗਾਇਆ ਤਾਂ ਲੋਕਾਂ ਨੂੰ ਭਾਰੀ ਪਰੇਸ਼ਾਨੀ ਝਲਣੀ ਪੈ ਰਹੀ ਹੈ। ਰਕੇਸ਼ ਕੁਮਾਰ ਵਿੱਕੀ ਜੀ ਪੰਜਾਬ ਰੋਡਵੇ ਪਨਵਸ ਪੀਆਰਟੀਸੀ ਪ੍ਰੋਡਕਟ ਵਰਕਰ ਯੂਨੀਅਨ ਸੂਬੇ ਦਾ ਮੀਦ ਪ੍ਰਧਾਨ ਦਾ ਜਿਹੜਾ ਦੇਖੋ ਜੀ ਜਿਹੜੀ ਸਾਡੀ ਇਹ ਤਿੰਨ ਦਿਨ ਦੀ ਕਾਲ ਦਿੱਤੀ ਗਈ ਹੈ। ਇਹ ਸਾਡੀ ਮੈਨੇਜਮੈਂਟ ਦੇ ਸਰਕਾਰ ਦੇ ਖਿਲਾਫ ਆ ਕਿਉਂਕਿ ਸਾਡੀਆਂ ਜਿਹੜੀਆਂ ਮੰਗਾਂ ਨੇ ਪਿਛਲੇ ਸਮੇਂ ਸਾਡੀਆਂ ਮੀਟਿੰਗਾਂ ਹੋਈਆਂ ਹਨ। ਉਹ ਮੰਨ ਲਈਆਂ ਗਈਆਂ ਟਰਾਂਸਪੋਰਟ ਮੰਤਰੀ ਸਾਹਿਬ ਨੇ ਮੁੱਖ ਮੰਤਰੀ ਸਾਹਿਬ ਨੇ ਗੌਰਮੈਂਟ ਨੇ ਆਪਣੇ ਪੇਜ ਤੋਂ ਪਾਇਆ ਵੀ ਇਨ੍ਹਾਂ ਦੀਆਂ ਮੰਗਾਂ ਨੇ ਜਿਹੜੀਆਂ ਸਵੀਕਾਰ ਕਰ ਲਈਆਂ ਕੱਚੇ ਕਾਮੇ ਪੱਕੇ ਕਰੋ ਠੇਕੇਦਾਰੀ ਸਿਸਟਮ ਬੰਦ ਕਰੋ ਵਿਭਾਗ ਦੀ ਆਪਣੀਆਂ ਬੱਸਾਂ ਪਾਈਆਂ ਜਾਣ ਤਨਖਾਹਾਂ ਦੇ ਵਿੱਚ ਵਾਧਾ ਕੀਤਾ ਜਾਂਦਾ ਪਰ ਅਸੀਂ ਮਜ਼ਬੂਰ ਆ ਧਰਨੇ ਪ੍ਰਦਰਸ਼ਨ ਕਰਨ ਨੂੰ ਪੱਤਰ ਜਾਰੀ ਹੋਣ ਦੇ ਬਾਵਜੂਦ ਵੀ ਨੋਟੀਫਿਕੇਸ਼ਨ ਹੋਣ ਦੇ ਬਾਵਜੂਦ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ।
ਤਰਨਤਾਰਨ: ਪੰਜਾਬ ਰੋਡਵੇਜ਼ ਪੀਆਰਟੀਸੀ ਵਿੱਚ ਠੇਕੇ ’ਤੇ ਕੰਮ ਕਰਦੇ ਮੁਲਾਜ਼ਮ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਪਰ ਸੂਬਾ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਇਸ ਮੌਕੇ ਗੱਲਬਾਤ ਕਰਦਿਆਂ ਤਰਨਤਾਰਨ ਦੇ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸੂਬੇ ਵਿੱਚ ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਸਾਰੇ ਵਿਭਾਗਾਂ ਵਿੱਚ ਠੇਕੇ ’ਤੇ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਸ਼ਰਤ ਦੇ ਪੱਕਾ ਕੀਤਾ ਜਾਵੇਗਾ ਪਰ ਸਰਕਾਰ ਬਣਨ ਤੋਂ ਬਾਅਦ ਕਿਸੇ ਵੀ ਮੁਲਾਜ਼ਮ ਵੱਲ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪਿਛਲੇ ਸਾਲ 1 ਜੁਲਾਈ ਨੂੰ ਮੁੱਖ ਮੰਤਰੀ ਨੇ ਪੰਜਾਬ ਰੋਡਵੇਜ਼ ਪਨਬਸ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਯੂਨੀਅਨ ਨਾਲ ਪੈਨਲ ਮੀਟਿੰਗ ਕੀਤੀ ਸੀ। ਸਾਰੀਆਂ ਮੰਗਾਂ ਪੂਰੀਆਂ ਕਰਨ ਲਈ ਇੱਕ ਮਹੀਨੇ ਦਾ ਸਮਾਂ ਮੰਗਿਆ ਸੀ ਪਰ 6 ਮਹੀਨੇ ਤੋਂ ਵੱਧ ਦਾ ਸਮਾਂ ਇਸ ਦੇ ਬਾਵਜੂਦ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਉਹ ਹੜਤਾਲ ‘ਤੇ ਜਾਣ ਲਈ ਮਜ਼ਬੂਰ ਹਨ। ਉਨ੍ਹਾਂ ਇਸ ਹੜਤਾਲ ਕਾਰਨ ਆਮ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਲਈ ਮੁਆਫ਼ੀ ਵੀ ਮੰਗੀ।