No Result
View All Result
Tuesday, August 12, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਮਾਡਰਨ ਵੈਂਡਿੰਗ ਜ਼ੋਨ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਮੁੜ ਜਾਇਜ਼ਾ; ਪ੍ਰਾਜੈਕਟ ਨੂੰ 31 ਮਾਰਚ ਤੋਂ ਪਹਿਲਾਂ ਮੁਕੰਮਲ ਕਰਨ ਦੇ ਦਿੱਤੇ ਆਦੇਸ਼

admin by admin
in BREAKING, CHANDIGARH, COVER STORY, National, POLITICS, PUNJAB
0
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਮਾਡਰਨ ਵੈਂਡਿੰਗ ਜ਼ੋਨ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਮੁੜ ਜਾਇਜ਼ਾ; ਪ੍ਰਾਜੈਕਟ ਨੂੰ 31 ਮਾਰਚ ਤੋਂ ਪਹਿਲਾਂ ਮੁਕੰਮਲ ਕਰਨ ਦੇ ਦਿੱਤੇ ਆਦੇਸ਼
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ/ਸੁਨਾਮ ਊਧਮ ਸਿੰਘ ਵਾਲਾ, 29 ਜਨਵਰੀ(ਪ੍ਰੈਸ ਕੀ ਤਾਕਤ ਬਿਊਰੋ ): ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਅੱਜ ਮੁੜ ਸੁਨਾਮ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਵਿਖੇ ਬਣਾਏ ਜਾ ਰਹੇ ਮਾਡਰਨ ਵੈਂਡਿੰਗ ਜ਼ੋਨ ਦੇ ਨਿਰਮਾਣ ਕਾਰਜਾਂ ਦਾ ਨਿਰੀਖਣ ਕੀਤਾ ਗਿਆ। ਦੱਸਣਯੋਗ ਹੈ ਕਿ ਸੁਨਾਮ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਵਾਲੀ ਥਾਂ ‘ਤੇ ਇਹ ਵੈਂਡਿੰਗ ਜ਼ੋਨ ਵਿਕਸਤ ਕੀਤਾ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਹੀ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ 1 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ ਆਧੁਨਿਕ ਵੈਂਡਿੰਗ ਜ਼ੋਨ ਦਾ ਅਚਨਚੇਤ ਨਿਰੀਖਣ ਕੀਤਾ ਗਿਆ ਸੀ ਜਿਸ ਦੌਰਾਨ ਉਨ੍ਹਾਂ ਦੇਖਿਆ ਕਿ ਸਬੰਧਤ ਠੇਕੇਦਾਰ ਵੱਲੋਂ ਸੀਵਰੇਜ ਦੇ ਮੈਨਹੋਲ ਚੈਂਬਰ ਬਣਾਉਣ ਲਈ ਗੈਰ ਮਿਆਰੀ ਇੱਟਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਸ੍ਰੀ ਅਮਨ ਅਰੋੜਾ ਨੇ ਇਸ ਕੁਤਾਹੀ ਲਈ ਅਧਿਕਾਰੀਆਂ ਅਤੇ ਠੇਕੇਦਾਰ ਦੀ ਖਿਚਾਈ ਕਰਦਿਆਂ ਤੁਰੰਤ ਸਾਮਾਨ ਨੂੰ ਬਦਲਣ ਦੇ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਵੱਲੋਂ ਤਾੜਨਾ ਉਪਰੰਤ ਅਗਲੇ ਹੀ ਦਿਨ ਠੇਕੇਦਾਰ ਵੱਲੋਂ ਸਾਰੀ ਸਮੱਗਰੀ ਬਦਲ ਦਿੱਤੀ ਗਈ ਸੀ।


ਉਨ੍ਹਾਂ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਹਦਾਇਤ ਕੀਤੀ ਕਿ 31 ਮਾਰਚ ਤੋਂ ਪਹਿਲਾਂ ਪਹਿਲਾਂ ਮਾਡਰਨ ਵੈਂਡਿੰਗ ਜ਼ੋਨ ਦੇ ਨਿਰਮਾਣ ਕਾਰਜਾਂ ਨੂੰ ਨੇਪਰੇ ਚੜ੍ਹਾਇਆ ਜਾਵੇ ਤਾਂ ਜੋ ਰੇਹੜੀ ਫੜ੍ਹੀ ਵਾਲੇ ਗਰੀਬ ਲੋਕ ਆਪਣੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਇਸ ਮਾਰਕੀਟ ਦਾ ਲਾਭ ਲੈ ਸਕਣ।
ਕੈਬਨਿਟ ਮੰਤਰੀ ਨੇ ਦਿਸ਼ਾ ਨਿਰਦੇਸ਼ ਦਿੰਦਿਆਂ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਕਿਸੇ ਵੀ ਤਰ੍ਹਾਂ ਦੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਕਿਸੇ ਵੀ ਢੰਗ ਨਾਲ ਸਰਕਾਰੀ ਖਜ਼ਾਨੇ ਨੂੰ ਢਾਹ ਲਾਉਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਧਿਕਾਰੀ, ਕਰਮਚਾਰੀ ਜਾਂ ਠੇਕੇਦਾਰ ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਚੱਲ ਰਹੇ ਕਾਰਜਾਂ ਵਿੱਚ ਵਰਤੀ ਜਾ ਰਹੀ ਸਮੱਗਰੀ ਉਤੇ ਤਸੱਲੀ ਪ੍ਰਗਟਾਉਂਦੇ ਹੋਏ ਠੇਕੇਦਾਰਾਂ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿਛਲੀਆਂ ਸਰਕਾਰਾਂ ਵੱਲੋਂ ਅਪਣਾਏ ਲੁੱਟ ਖਸੁੱਟ ਦੇ ਮਾੜੇ ਰੁਝਾਨ ਨੂੰ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਫੰਡਾਂ ਨੂੰ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਵਰਤਿਆ ਜਾਣਾ ਚਾਹੀਦਾ ਹੈ ਤਾਂ ਜੋ ਕੀਤਾ ਗਿਆ ਕੰਮ ਮੂੰਹੋਂ ਬੋਲੇ।

Post Views: 115
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 000 EWS flats soonAman Arora Announces 5k Ews Flats For Mohali On RepublicAman Arora assumes charge as Minister of Printing andAMAN ARORA ASSUMES CHARGE AS PRINTING ANDAman Arora instructs to complete development works ofAman Arora now No. 3 on Punjab Cabinet seniority listBizmen take up issues with Punjab cabinet minister Aman AroraCentre denied permission for Europe visitMinister Aman Arora conducts surprise inspection ofMohali will get 5Namdhari Sect a source of SimplicityNewly Inducted Punjab Ministers Allotted PortfoliosPunjab: Aman Arora assumes charge as Cabinet ministersays Cabinet Minister
Previous Post

ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਸੂਬਾ ਬਣਾਵਾਂਗੇ: ਮੀਤ ਹੇਅਰ, ਖੇਡ ਮੰਤਰੀ ਨੇ ਜਰਖੜ ਪਿੰਡ ਦੀ ਖੇਡ ਖੇਤਰ ਨੂੰ ਦੇਣ ਦੀ ਕੀਤੀ ਸ਼ਲਾਘਾ

Next Post

ਆਪ ਨੇ ਸਰਕਾਰੀ ਹਸਪਤਾਲਾਂ ਵਿਚਲਾ ਟੈਸਟਾਂ ਦਾ ਕੰਮ ਪ੍ਰਾਈਵੇਟ ਕੰਪਨੀ ਹਵਾਲੇ ਕੀਤਾ: ਅਕਾਲੀ ਦਲ

Next Post
ਆਪ ਨੇ ਸਰਕਾਰੀ ਹਸਪਤਾਲਾਂ ਵਿਚਲਾ ਟੈਸਟਾਂ ਦਾ ਕੰਮ ਪ੍ਰਾਈਵੇਟ ਕੰਪਨੀ ਹਵਾਲੇ ਕੀਤਾ: ਅਕਾਲੀ ਦਲ

ਆਪ ਨੇ ਸਰਕਾਰੀ ਹਸਪਤਾਲਾਂ ਵਿਚਲਾ ਟੈਸਟਾਂ ਦਾ ਕੰਮ ਪ੍ਰਾਈਵੇਟ ਕੰਪਨੀ ਹਵਾਲੇ ਕੀਤਾ: ਅਕਾਲੀ ਦਲ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In