No Result
View All Result
Monday, May 18, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਕੈਬਨਿਟ ਮੰਤਰੀ ਚੇਤਨ ਸਿਘ ਜੌੜਾਮਾਜਰਾ ਪਿੰਡ ਚੌਂਹਟ ਪੁੱਜੇ ਕਬੱਡੀ ਟੂਰਨਾਮੈਂਟ ਦੇ ਜੇਤੂ ਖਿਡਾਰੀਆਂ ਦਾ ਸਨਮਾਨ

admin by admin
in BREAKING, COVER STORY, PUNJAB
0
ਕੈਬਨਿਟ ਮੰਤਰੀ ਚੇਤਨ ਸਿਘ ਜੌੜਾਮਾਜਰਾ ਪਿੰਡ ਚੌਂਹਟ ਪੁੱਜੇ ਕਬੱਡੀ ਟੂਰਨਾਮੈਂਟ ਦੇ ਜੇਤੂ ਖਿਡਾਰੀਆਂ ਦਾ ਸਨਮਾਨ
0
SHARES
0
VIEWS
Share on FacebookShare on Twitter
-ਕਿਹਾ, ਸੂਬੇ ਦਾ ਚਹੁੰਤਰਫ਼ਾ ਵਿਕਾਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਦਾ ਮੁੱਖ ਏਜੰਡਾ
-ਪਿੰਡ ਚੌਂਹਟ ‘ਚ 38.3 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਛੱਪੜ ਤੇ 2.5 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ ਗਲੀਆਂ ਦਾ ਉਦਘਾਟਨ ਕੀਤਾ
ਸਮਾਣਾ, 30 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਿੰਡ ਚੌਂਹਟ ਵਿਖੇ 38.30 ਲੱਖ ਰੁਪਏ ਦੀ ਲਾਗਤ ਨਾਲ ਸੀਚੇਵਾਲ ਮਾਡਲ ਨਾਲ ਨਵੀਨੀਕਰਨ ਕਰਕੇ ਨਵੇਂ ਬਣਾਏ ਛੱਪੜ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ 2.5 ਲੱਖ ਰੁਪਏ ਨਾਲ ਪਿੰਡ ਦੀਆਂ ਨਵੀਆਂ ਬਣੀਆਂ ਗਲੀਆਂ ਵੀ ਲੋਕਾਂ ਨੂੰ ਸਮਰਪਿਤ ਕੀਤੀਆਂ। ਕੈਬਨਿਟ ਮੰਤਰੀ ਜੌੜਾਮਾਜਰਾ ਨੇ ਪਿੰਡ ਵੱਲੋਂ ਕਰਵਾਏ ਖੇਡ ਟੂਰਨਾਮੈਂਟ ਕਬੱਡੀ ਕੱਪ ਦੇ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ। ਉਨ੍ਹਾਂ ਨੇ ਖੇਡ ਟੂਰਨਾਮੈਂਟ ਕਰਵਾਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਡਾਂ ਨਾਲ ਜੁੜਨ ਸਦਕਾ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣਗੇ।
ਇਸ ਮੌਕੇ ਸੰਬੋਧਨ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਚਹੁੰਤਰਫ਼ਾ ਵਿਕਾਸ ਨੂੰ ਆਪਣਾ ਮੁੱਖ ਏਜੰਡਾ ਬਣਾਇਆ ਹੈ ਅਤੇ ਸੂਬੇ ਵਿੱਚ ਸਿਹਤ, ਸਿੱਖਿਆ ਅਤੇ ਖੇਡਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸੂਬੇ ਦੀਆਂ ਵਿਰੋਧੀ ਧਿਰਾਂ ਕੋਲ ਬੋਲਣ ਲਈ ਕੋਈ ਮੁੱਦਾ ਨਹੀਂ ਰਿਹਾ ਅਤੇ ਹੁਣ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 1 ਨਵੰਬਰ ਨੂੰ ਲੁਧਿਆਣਾ ਵਿਖੇ ਬਹਿਸ ਦੇ ਦਿੱਤੇ ਖੁੱਲ੍ਹੇ ਸੱਦੇ ਤੋਂ ਵੀ ਭੱਜ ਰਹੀਆਂ ਹਨ।
ਜੌੜਾਮਾਜਰਾ ਦਾ ਕਹਿਣਾਂ ਸੀ ਕਿ ਪੰਜਾਬ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿਨ-ਰਾਤ ਇੱਕ ਕੀਤਾ ਹੋਇਆ ਹੈ ਅਤੇ ਪੰਜਾਬ ਨੂੰ ਸ਼ਹੀਦ ਭਗਤ ਸਿੰਘ ਤੇ ਹੋਰ ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਸਮੇਤ ਖਿਡਾਰੀਆਂ ਦੀ ਸਰਪ੍ਰਸਤੀ ਨੇ ਨੌਜਵਾਨਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕੀਤੀ ਹੈ।
ਇਸ ਮੌਕੇ ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਸੁਰਜੀਤ ਸਿੰਘ ਦਈਆ, ਸਰਕਲ ਇੰਚਾਰਜ ਸੁਰਜੀਤ ਸਿੰਘ ਫ਼ੌਜੀ, ਅਮਰਦੀਪ ਸਿੰਘ ਸੋਨੂ ਥਿੰਦ, ਨਰਪਿੰਦਰ ਸਿੰਘ ਔਲਖ, ਪਾਰਸ ਸ਼ਰਮਾ, ਬੀ.ਡੀ.ਪੀ.ਓ. ਅਜੈਬ ਸਿੰਘ, ਦਿਨੇਸ਼ ਕੁਮਾਰ ਐਸ.ਡੀ.ਓ., ਪੰਚਾਇਤ ਸਕੱਤਰ ਹਰਵੰਤ ਸਿੰਘ ਸਮੇਤ ਬਲਾਕ ਪ੍ਰਧਾਨ ਮਨਜੀਤ ਕੌਰ, ਹਰਵਿੰਦਰ ਸਿੰਘ ਲਾਡੀ ਸਰਪੰਚ, ਗ੍ਰਾਮ ਪੰਚਾਇਤ ਮੈਂਬਰ ਤੇ ਪਿੰਡ ਵਾਸੀ ਮੌਜੂਦ ਸਨ।
Post Views: 87
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਪੰਜਾਬੀ ਮਾਹ ਸਬੰਧੀ ਸਮਾਗਮਾਂ ਦੀ ਸ਼ੁਰੂਆਤ 1 ਨਵੰਬਰ ਤੋਂ

Next Post

ਗਲੋਬਲ ਸਿੱਖ ਕੌਂਸਲ ਵੱਲੋਂ ਇਜ਼ਰਾਈਲ-ਫਲਸਤੀਨ ਦਰਮਿਆਨ ਜੰਗਬੰਦੀ ਲਈ ਸੰਯੁਕਤ ਰਾਸ਼ਟਰ ਨੂੰ ਤੁਰੰਤ ਦਖਲ ਦੇਣ ਦੀ ਅਪੀਲ, ਯੁੱਧ ਪ੍ਰਭਾਵਿਤ ਖੇਤਰਾਂ ‘ਚ ਜ਼ਰੂਰੀ ਸਹਾਇਤਾ ਤੁਰੰਤ ਪ੍ਰਦਾਨ ਕੀਤੀ ਜਾਵੇ

Next Post
ਗਲੋਬਲ ਸਿੱਖ ਕੌਂਸਲ ਵੱਲੋਂ ਇਜ਼ਰਾਈਲ-ਫਲਸਤੀਨ ਦਰਮਿਆਨ ਜੰਗਬੰਦੀ ਲਈ ਸੰਯੁਕਤ ਰਾਸ਼ਟਰ ਨੂੰ ਤੁਰੰਤ ਦਖਲ ਦੇਣ ਦੀ ਅਪੀਲ, ਯੁੱਧ ਪ੍ਰਭਾਵਿਤ ਖੇਤਰਾਂ ‘ਚ ਜ਼ਰੂਰੀ ਸਹਾਇਤਾ ਤੁਰੰਤ ਪ੍ਰਦਾਨ ਕੀਤੀ ਜਾਵੇ

ਗਲੋਬਲ ਸਿੱਖ ਕੌਂਸਲ ਵੱਲੋਂ ਇਜ਼ਰਾਈਲ-ਫਲਸਤੀਨ ਦਰਮਿਆਨ ਜੰਗਬੰਦੀ ਲਈ ਸੰਯੁਕਤ ਰਾਸ਼ਟਰ ਨੂੰ ਤੁਰੰਤ ਦਖਲ ਦੇਣ ਦੀ ਅਪੀਲ, ਯੁੱਧ ਪ੍ਰਭਾਵਿਤ ਖੇਤਰਾਂ 'ਚ ਜ਼ਰੂਰੀ ਸਹਾਇਤਾ ਤੁਰੰਤ ਪ੍ਰਦਾਨ ਕੀਤੀ ਜਾਵੇ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800