Friday, September 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਕੈਬਨਿਟ ਮੰਤਰੀ ਜੌੜਾਮਾਜਰਾ ਨੇ ਸਮਾਣਾ ਅਨਾਜ ਮੰਡੀ ‘ਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ

ਕਿਹਾ, ਕਿਸਾਨਾਂ ਦੀ ਪੁੱਤਾਂ ਵਾਂਗੂੰ ਪਾਲੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ

admin by admin
in BREAKING, COVER STORY, PUNJAB
0
ਕੈਬਨਿਟ ਮੰਤਰੀ ਜੌੜਾਮਾਜਰਾ ਨੇ ਸਮਾਣਾ ਅਨਾਜ ਮੰਡੀ ‘ਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ
0
SHARES
0
VIEWS
Share on FacebookShare on Twitter
ਕਿਸਾਨਾਂ ਨੂੰ ਪੱਕੀ ਫ਼ਸਲ ਹੀ ਮੰਡੀਆਂ ‘ਚ ਲਿਆਉਣ ਤੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ
ਸਮਾਣਾ, 3 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)
ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਬੰਧਤ ਅਧਿਕਾਰੀਆਂ ਨਾਲ ਬੈਠਕ ਕਰਕੇ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸੇ ਕਿਸਾਨ, ਆੜਤੀਏ ਜਾਂ ਕੰਮ ਕਰਨ ਵਾਲੇ ਕਿਰਤੀਆਂ ਨੂੰ ਕੋਈ ਮੁਸ਼ਕਿਲ ਨਹੀਂ ਆਉਣੀ ਚਾਹੀਦੀ ਅਤੇ ਮੰਡੀਆਂ ਵਿੱਚ ਵਿਕਣ ਲਈ ਆਈ ਫ਼ਸਲ ਦਾ ਇੱਕ-ਇੱਕ ਦਾਣਾ ਤੁਰੰਤ ਖਰੀਦਿਆ ਜਾਵੇ।
ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਗੱਲੋਂ ਵਚਨਬੱਧ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਖੁਸ਼ਹਾਲ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੂਰੀ ਖਰੀਦ ਪ੍ਰਕ੍ਰਿਆ ਦੀ ਨਿਗਰਾਨੀ ਖ਼ੁਦ ਕਰ ਰਹੇ ਹਨ, ਇਸ ਲਈ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਸਮੇਂ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਜੌੜਾਮਾਜਰਾ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੀ ਫ਼ਸਲ ਪੂਰੀ ਪੱਕੀ ਹੋਈ ਹੀ ਮੰਡੀਆਂ ਵਿੱਚ ਲਿਆਉਣ ਤਾਂ ਕਿ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕੋਈ ਮੁਸ਼ਕਿਲ ਨਾ ਆਵੇ। ਉਨ੍ਹਾਂ ਨਾਲ ਹੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲਾਂ ਦੀ ਰਹਿੰਦ-ਖੂੰਹਦ ਤੇ ਪਰਾਲੀ ਨੂੰ ਅੱਗ ਨਾ ਲਗਾਉਣ ਤਾਂ ਕਿ ਵਾਤਾਵਰਣ ਵੀ ਗੰਧਲਾ ਨਾ ਹੋਵੇ ਤੇ ਸਾਡੇ ਮਿੱਤਰ ਕੀੜਿਆਂ ਦਾ ਕੋਈ ਨੁਕਸਾਨ ਨਾ ਹੋਵੇ।
ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਗੁਰਦੇਵ ਸਿੰਘ ਟਿਵਾਣਾ, ਗੁਲਜ਼ਾਰ ਸਿੰਘ ਵਿਰਕ, ਬਲਕਾਰ ਸਿੰਘ ਗੱਜੂਮਾਜਰਾ, ਐਸ.ਡੀ.ਐਮ. ਚਰਨਜੀਤ ਸਿੰਘ, ਸਕੱਤਰ ਮਾਰਕੀਟ ਕਮੇਟੀ ਸਮਾਣਾ ਅਸ਼ਵਨੀ ਕੁਮਾਰ, ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਸੰਦੀਪ ਗਰਗ, ਅਗਰਵਾਲ ਧਰਮਸ਼ਾਲਾ ਦੇ ਪ੍ਰਧਾਨ ਮਦਨ ਮਿੱਤਲ, ਬੀ.ਕੇ. ਗੁਪਤਾ, ਗੋਪਾਲ ਕ੍ਰਿਸ਼ਨ, ਸੁਰਜੀਤ ਸਿੰਘ ਦਹੀਆ, ਅਮਰਜੀਤ ਸਿੰਘ ਪੰਜਰਥ, ਕੁਲਬੀਰ ਸਿੰਗਲਾ, ਕਸ਼ਮੀਰ ਸਿੰਘ ਰਾਜਲਾ, ਕਿੱਟੀ ਗਰਗ ਬੀਬੀਪੁਰ, ਕੁਲਦੀਪ ਸਿੰਘ ਬੰਮ੍ਹਣਾ, ਜਨਕ ਰਾਜ ਕਕਰਾਲਾ, ਸੰਜੀਵ ਬਿੱਟੂ, ਪਵਨ ਬਾਂਸਲ, ਜੀਵਨ ਬਘਰੌਲ, ਗੁਰਦੀਪ ਰਾਠੀ, ਸੋਨੂ ਥਿੰਦ, ਨਿਸ਼ਾਨ ਚੀਮਾ, ਰਵਿੰਦਰ ਸੋਹਲ, ਮੁਨੀਮ ਯੂਨੀਅਨ ਪ੍ਰਧਾਨ ਹਰਜਿੰਦਰ ਬਾਵਾ ਅਤੇ ਹੋਰ ਪਤਵੰਤੇ ਮੌਜੂਦ ਸਨ।
Post Views: 134
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਨੇਪਾਲ ‘ਚ ਭੂਚਾਲ ਦੇ 2 ਝਟਕੇ, ਦਿੱਲੀ-NCR ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Next Post

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ

Next Post
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800