No Result
View All Result
Wednesday, February 11, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਕੈਬਨਿਟ ਮੰਤਰੀ ਜੌੜਾਮਾਜਰਾ ਨੇ ਪਬਲਿਕ ਕਾਲਜ ‘ਚ ਨਵੇਂ ਆਰਟਸ ਬਲਾਕ ਦਾ ਨੀਂਹ ਪੱਥਰ ਰੱਖਿਆ

admin by admin
in BREAKING, COVER STORY, INDIA, National, POLITICS, PUNJAB
0
ਕੈਬਨਿਟ ਮੰਤਰੀ ਜੌੜਾਮਾਜਰਾ ਨੇ ਪਬਲਿਕ ਕਾਲਜ ‘ਚ ਨਵੇਂ ਆਰਟਸ ਬਲਾਕ ਦਾ ਨੀਂਹ ਪੱਥਰ ਰੱਖਿਆ
0
SHARES
0
VIEWS
Share on FacebookShare on Twitter
ਸਮਾਣਾ, 11 ਸਤੰਬਰ:
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਲਲਿਕ ਕਾਲਜ ਵਿਖੇ ਨਵੇਂ ਉਸਾਰੇ ਜਾਣ ਵਾਲੇ ਆਰਟਸ ਬਲਾਕ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਇਸ ਗੱਲ ‘ਤੇ ਖੁਸ਼ੀ ਅਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਕਿ ਪਬਲਿਕ ਕਾਲਜ ਵਿੱਚ ਇਸ ਵਿੱਦਿਅਕ ਵਰ੍ਹੇ ਵਿੱਚ ਨਵੇਂ ਦਾਖਲਿਆਂ ਵਿੱਚ ਚੋਖਾ ਵਾਧਾ ਦਰਜ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਮੁਢਲੀਆਂ ਤਰਜੀਹਾਂ ‘ਚ ਸ਼ਾਮਲ ਹੈ, ਇਸ ਲਈ ਕਿਸੇ ਵੀ ਵਿੱਦਿਅਕ ਸੰਸਥਾ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਨੇ ਪਬਲਿਕ ਕਾਲਜ ਲਈ 5 ਲੱਖ ਰੁਪਏ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਕਾਲਜ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੀ ਮੌਜੂਦ ਸਨ।
ਖਨਣ ਤੇ ਭੂ-ਵਿਗਿਆਨ, ਜਲ ਸਰੋਤ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਬਾਰੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਬਲਿਕ ਕਾਲਜ ਸਮਾਣਾ ਹਲਕੇ ਦੇ ਵਿਦਿਆਰਥੀਆਂ ਲਈ ਬਿਹਤਰ ਵਿੱਦਿਅਕ ਸੰਸਥਾ ਬਣਕੇ ਉਭਰਿਆ ਹੈ, ਇਸ ਲਈ ਇਸ ਕਾਲਜ ਦੀ ਬਿਹਤਰੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਚਨਬੱਧ ਹੈ।
ਸਮਾਗਮ ਮੌਕੇ ਐਸ.ਡੀ.ਐਮ. ਤੇ ਵਾਇਸ ਚੇਅਰਪਰਸਨ ਰਿਚਾ ਗੋਇਲ, ਕਾਲਜ ਮੈਨੇਜਮੈਂਟ ਸਕੱਤਰ ਇੰਦਰਜੀਤ ਸਿੰਘ ਵੜੈਚ, ਪ੍ਰਿੰਸੀਪਲ ਡਾ. ਹਰਕੀਰਤ ਸਿੰਘ ਸਿੱਧੂ, ਹਰਜਿੰਦਰ ਸਿੰਘ ਮਿੰਟੂ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ ਅਤੇ ਕਾਲਜ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।
Post Views: 173
Tags: bhagwant maanCabinet Minister Joramajracm bhagwant maannew arts blockpatiala latest newsPublic College
Previous Post

ਪਿੰਡ ਫ਼ਤਿਹਪੁਰ ਰਾਜਪੂਤਾਂ ਬਲਾਕ ਭੁਨਰਹੇੜੀ ਦੇ ਕਿਸਾਨਾਂ ਨੇ ਪਰਾਲੀ ਪ੍ਰਬੰਧਨ ਕੈਂਪ ਵਿਚ ਦਿਖਾਈ ਦਿਲਚਸਪੀ

Next Post

12 sept 2024 e-paper

Next Post

12 sept 2024 e-paper

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982