ਪਟਿਆਲਾ 15 ਜੁਲਾਈ: ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਅਤੇ ਧਰਤੀ ਨੂੰ ਕੁਦਰਤੀ ਆਫ਼ਤਾਂ ਤੋਂ ਬਚਾਉਣ ਤੇ ਪੰਜਾਬ ਦੇ ਵਾਤਾਵਰਨ ਹਰਿਆ ਭਰਿਆ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਤੇ ‘ਰੰਗਲਾ ਪੰਜਾਬ’ ਮੁਹਿੰਮ ਤਹਿਤ ਦੇਸ਼ ਦੀ ਨਾਮਵਰ ਜੀ.ਐਸ.ਏ. ਇੰਡਸਟਰੀਜ਼ (ਐਗਰੀਜੋ਼ਨ) ਦੌਲਤਪੁਰ ਪਟਿਆਲਾ ਨੇ ਇੱਕ ਨਿਵੇਕਲੀ ਪਹਿਲ ਤਹਿਤ ਇਕ ਲੱਖ ਪੌਦਾ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਹੈ।
ਇਸ ਮੁਹਿੰਮ ਦੀ ਸ਼ੁਰੂਆਤ ਪੰਜਾਬ ਦੇ ਸਿਹਤ ਮੰਤਰੀ ਡਾ. ਬਲਵੀਰ, ਪੰਜਾਬੀ ਲੋਕ ਗਾਇਕ ਕਰਮਜੀਤ ਅਨਮੋਲ, ਵਿਧਾਇਕ ਗੁਰਲਾਲ ਘਨੌਰ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ,ਐਸ.ਐਸ.ਪੀ ਵਰੁਣ ਸ਼ਰਮਾ, ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਸਪੁੱਤਰ ਹਰਜਸ਼ਨ ਪਠਾਣਮਾਜਰਾ ਨੇ ਪੌਦੇ ਲਗਾ ਕੇ ਅਤੇ ਗੱਡੀਆਂ ਨੂੰ ਰਵਾਨਾ ਕਰਕੇ ਕੀਤੀ।
ਕੈਬਨਿਟ ਮੰਤਰੀ ਡਾ. ਬਲਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ‘ਚ ਹਰਿਆਲੀ ਵਧਾਉਣ ਸਬੰਧੀ ਕੀਤੇ ਐਲਾਨ ਤੋਂ ਬਾਅਦ ਜ਼ਿਲ੍ਹੇ ਅੰਦਰ ਬੂਟੇ ਲਗਾਉਣ ਦੀ ਮੁਹਿੰਮ ਵੱਡੇ ਪੱਧਰ ‘ਤੇ ਸੁਰੂ ਹੋ ਗਈ ਹੈ। ਜੀ.ਐਸ.ਏ ਇੰਡਸਟਰੀਜ਼ ਐਗਰੀਜ਼ੋਨ ਵਲੋਂ ਅੱਜ ਇਕ ਲੱਖ ਬੂਟੇ ਵੰਡ ਕੇ ਇਕ ਨਿਵੇਕਲੀ ਪਹਿਲ ਕੀਤੀ ਹੈ ਇਸ ਦੇ ਨਾਲ ਹੀ ਉਨ੍ਹਾਂ ਨੇ ‘ਆਓ ਰੁੱਖ ਲਗਾਈਏ, ਧਰਤੀ ਮਾਂ ਨੂੰ ਬਚਾਈਏ’ ਦੇ ਨਾਅਰੇ ਅਧੀਨ ਲੋਕਾਂ ਨੂੰ ਸੂਬਾ ਪੱਧਰੀ ਪੌਦੇ ਲਗਾਉਣ ਦੀ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ।
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਇਸ ਪਹਿਲ ਕਦਮੀ ਨੂੰ ਗਲੋਬਲ ਵਾਰਮਿੰਗ ਨਾਲ ਲੜਨ ਲਈ ਵਾਤਾਵਰਣ ਪੱਖੀ ਪਹੁੰਚ ਕਰਾਰ ਦਿੰਦਿਆਂ ਨੇ ਕਿਹਾ ਕਿ ਜੀ.ਐਸ. ਇੰਡਸਟਰੀਜ਼ (ਐਗਰੀਜ਼ੋਨ) ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ ਖਾਲੀ ਥਾਵਾਂ ਟਿਊਬਵੈਲਾ, ਸਰਕਾਰੀ ਖਾਲੀ ਥਾਵਾਂ ‘ਚ 15 ਲੱਖ ਦੇ ਕਰੀਬ ਬੂਟੇ ਲਗਾਏ ਜਾਣਗੇ।
ਲੋਕ ਗਾਇਕ ਕਰਮਜੀਤ ਅਨਮੋਲ ਨੇ ਪੰਜਾਬ ਦੇ ਲੋਕਾਂ ਨੂੰ ਅੱਗੇ ਆਉਣ ਅਤੇ ਪੌਦੇ ਲਗਾਉਣ ਦੀ ਇਸ ਮੁਹਿੰਮ ਨੂੰ ਜਨਤਕ ਲਹਿਰ ‘ਚ ਬਦਲਣ ਲਈ ਐਗਰੀਜ਼ੋਨ ਦੇ ਇਸ ਉਪਰਾਲੇ ‘ਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਕੀਤੀ।ਐਗਰੀਜ਼ੋਨ ਦੇ ਐਮ.ਡੀ ਜਤਿੰਦਰਪਾਲ ਸਿੰਘ ਨੇ ਕਿਹਾ ਕਿ ਅੱਜ ਦੂਸ਼ਿਤ ਹੋ ਰਿਹਾ ਵਾਤਾਵਰਣ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਅਤੇ ਮਨੁੱਖ ਦੇ ਆਉਣ ਵਾਲੇ ਜੀਵਨ ਲਈ ਖ਼ਤਰਨਾਕ ਹੈ।ਇਸ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ।