ਪਟਿਆਲਾ, 21 ਸਤੰਬਰ:
ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ ਪਟਿਆਲਾ ਵੱਲੋਂ ਚਲਦੀਆਂ ਪੰਜਾਬੀ ਟਾਈਪ ਤੇ ਸ਼ਾਰਟਹੈਂਡ ਸ਼੍ਰੇਣੀ ਲਈ ਆਮ ਸ਼੍ਰੇਣੀ ਦੀਆਂ ਚਾਰ ਸੀਟਾਂ ਭਰੀਆਂ ਜਾਣੀਆਂ ਹਨ, ਜਿਨ੍ਹਾਂ ਲਈ ਮੁੱਢਲੀ ਯੋਗਤਾ ਗ੍ਰੈਜੂਏਸ਼ਨ ਹੈ। ਇਨ੍ਹਾਂ ਸ਼੍ਰੇਣੀਆਂ ਵਿੱਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ ਜ਼ਿਲ੍ਹਾ ਭਾਸ਼ਾ ਦਫ਼ਤਰ, ਭਾਸ਼ਾ ਭਵਨ, ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਮਿਤੀ 25 ਸਤੰਬਰ ਸ਼ਾਮ 5 ਵਜੇ ਤੱਕ ਆ ਕੇ ਫਾਰਮ ਭਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਕੋਰਸ ਇੱਕ ਸਾਲ ਦਾ ਹੋਵੇਗਾ।