ਪਟਿਆਲਾ, 10 ਜੂਨ: ਇਹ ਘਟਨਾ ਮਿੰਨੀ ਸਕੱਤਰੇਤ ਵਿੱਚ ਸਥਿਤ ਡੀਸੀ ਦਫਤਰ ਦੀ ਸਿਖਰਲੀ ਇਮਾਰਤ ਵਿੱਚ ਵਾਪਰੀ। ਇਮਾਰਤ ਵਿੱਚ ਪਏ ਰਿਕਾਰਡ...
Read moreਪਟਿਆਲਾ, 10 ਜੂਨ: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਮੁੱਖ ਖੇਤੀਬਾੜੀ...
Read moreਦੂਧਨ ਸਾਧਾਂ (ਪਟਿਆਲਾ), 9 ਜੂਨ ਆਮ ਲੋਕਾਂ ਦੀ ਸਹੂਲਤ ਲਈ ਇਕ ਹੋਰ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ...
Read moreਪਟਿਆਲਾ, 9 ਜੂਨ: ਪੰਜਾਬ ਸਰਕਾਰ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਸਵੰਤ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਪਿੰਡ ਫ਼ਤਿਹਪੁਰ ਰਾਜਪੂਤਾਂ ਵਿਖੇ ਫ਼ੀਲਡ ਵਿਜਿਟ ਅਤੇ ਵੱਖ-ਵੱਖ ਪਿੰਡਾਂ ਦੇ ਦੌਰੇ ਦੌਰਾਨ ਜ਼ਿਲ੍ਹਾ ਪਟਿਆਲਾ ਦੇ ਕਿਸਾਨਾਂ ਨੂੰ ਦੱਸਿਆ ਕਿ ਝੋਨੇ ਦੀ ਬਿਜਾਈ ਮਿਤੀ 9 ਜੂਨ ਤੋਂ ਸ਼ੁਰੂ ਹੋ ਚੁੱਕੀ ਹੈ ਜਿਸ ਦੇ ਸਬੰਧ ਵਿਚ ਕਿਸਾਨ ਵੀਰ ਝੋਨੇ ਦੀ ਬਿਜਾਈ ਵਿਚ ਕਿਸੇ ਵੀ ਤਰ੍ਹਾਂ ਦੀ ਜਲਦਬਾਜ਼ੀ ਨਾ ਕਰਨ ਅਤੇ ਲੋੜ ਅਨੁਸਾਰ ਹੀ ਖਾਦਾਂ ਦੀ ਵਰਤੋਂ ਕਰਨ, ਖਾਦਾਂ ਦੀ ਕਿਸੇ ਵੀ ਪ੍ਰਕਾਰ ਦੀ ਸਟੋਰੇਜ ਕਰਨ ਤੋਂ ਗੁਰੇਜ਼ ਕੀਤਾ ਜਾਵੇ ਅਤੇ ਖਾਦਾਂ ਸਬੰਧੀ ਬੇਲੋੜੀਆਂ ਅਫ਼ਵਾਹਾਂ ਤੇ ਵਿਸ਼ਵਾਸ ਨਾ ਕੀਤਾ ਜਾਵੇ, ਕਿਸੇ ਵੀ ਕਿਸਮ ਦੀ ਖਾਦ ਦੀ ਕਿਸਾਨਾਂ ਨੂੰ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਸਿਫ਼ਾਰਿਸ਼ ਦੇ ਸਨਮੁੱਖ ਸਾਉਣੀ ਸੀਜ਼ਨ 2025 ਦੌਰਾਨ ਝੋਨੇ ਦੀ ਕਿਸਮ ਪੂਸਾ-44 ਅਤੇ ਹਾਈਬ੍ਰਿਡ ਕਿਸਮਾਂ ਦੇ ਬੀਜਾਂ ਦੀ ਵਿੱਕਰੀ ਅਤੇ ਬਿਜਾਈ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਜਾਂਦੀ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਸੂਬੇ ਵਿਚ ਪੀ.ਏ.ਯੂ. ਦੀਆਂ ਸਿਫ਼ਾਰਿਸ਼ਾਂ ਅਨੁਸਾਰ ਘੱਟ ਪਾਣੀ ਅਤੇ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਜਿਵੇਂ ਕਿ ਪੀ.ਆਰ. 126 ਅਤੇ ਹੋਰ ਘੱਟ ਪਾਣੀ ਵਾਲੀਆਂ ਕਿਸਮਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵਿਧੀ ਰਾਹੀਂ ਬਿਜਵਾਈ ਕਰਵਾਉਣ ਲਈ ਸਿਫ਼ਾਰਿਸ਼ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਪੂਸਾ-44 ਕਿਸਮ ਝੁਲਸ ਰੋਗ ਦੀ ਬਿਮਾਰੀ ਅਤੇ ਕਈ ਪ੍ਰਕਾਰ ਦੇ ਰੱਸ ਚੂਸਣ ਵਾਲੇ ਕੀੜੇ ਮਕੌੜਿਆਂ ਤੋਂ ਜਲਦੀ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਰੱਖਦੀ ਹੈ ਇਸ ਦੇ ਪਰਾਲ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਮਿੱਟੀ, ਪਾਣੀ ਨੂੰ ਪ੍ਰਦੂਸ਼ਿਤ ਕਰਨ ਦੀ ਦਰ ਵਿਚ ਵਾਧਾ ਹੁੰਦਾ ਹੈ। ਇਸ ਤੋਂ ਇਲਾਵਾ ਝੋਨੇ ਦੇ ਹਾਈਬ੍ਰਿਡ ਬੀਜ ਮਹਿੰਗੇ ਰੇਟ ਮਿਲਦੇ ਹਨ ਅਤੇ ਇਨ੍ਹਾਂ ਦੀ ਜਿਨਸ ਵਿਚ ਐਫ.ਸੀ.ਆਈ. ਵੱਲੋਂ ਨਿਰਧਾਰਿਤ ਮਾਪਦੰਡਾਂ ਦੇ ਜ਼ਿਆਦਾ ਟੋਟਾ ਆਉਂਦਾ ਹੈ। ਜਿਸ ਕਾਰਨ ਕਿਸਾਨਾਂ ਨੂੰ ਮੰਡੀ ਵਿਚ ਘੱਟ ਭਾਅ ਮਿਲਦਾ ਹੈ ਅਤੇ ਜ਼ਿਆਦਾ ਖੱਜਲ ਖੁਆਰੀ ਹੁੰਦੀ ਹੈ। ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਵਿਭਾਗ ਵੱਲੋਂ ਮਹੀਨਾ ਅਪ੍ਰੈਲ ਅਤੇ ਮਈ ਵਿਚ ਲਗਾਏ ਜਾਣ ਵਾਲੇ ਵੱਖ-ਵੱਖ ਕੈਂਪਾਂ ਰਾਹੀਂ ਪ੍ਰਮਾਣਿਤ ਕਿਸਮਾਂ ਦੇ ਬੀਜਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਅਣਅਧਿਕਾਰਤ ਕਿਸਮਾਂ ਦੇ ਬੀਜਾਂ ਦੀ ਸੇਲ ਨੂੰ ਰੋਕਣ ਸਬੰਧੀ ਬਲਾਕ ਪੱਧਰ ਤੇ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਸੀ ਅਤੇ ਬੀਜ ਡੀਲਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਸੀਡ ਐਕਟ 1966 ਅਧੀਨ ਕੋਈ ਵੀ ਬੀਜ ਪ੍ਰਾਪਤ ਹੋਣ ਤੇ ਸਬੰਧਿਤ ਬੀਜ ਇੰਸਪੈਕਟਰ ਨੂੰ ਜਾਣਕਾਰੀ ਦਿੱਤੀ ਜਾਵੇ ਅਤੇ ਜੇਕਰ ਕਿਸੇ ਵੀ ਬੀਜ ਡੀਲਰ ਵੱਲੋਂ ਕਿਸਾਨਾਂ ਨੂੰ ਵੱਧ ਰੇਟ ਤੇ ਜਾਂ ਕਾਲਾ ਬਾਜ਼ਾਰੀ ਰਾਹੀਂ ਬੀਜ ਦਿੱਤਾ ਗਿਆ ਤਾਂ ਉਸ ਵਿਰੁੱਧ ਸੀਡ ਐਕਟ 1966 ਅਧੀਨ ਬਣਦੀ ਕਾਰਵਾਈ ਕੀਤੀ ਜਾਵੇਗੀ। ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਬੀਜਾਂ ਦੀ ਕਾਲਾ ਬਾਜ਼ਾਰੀ ਜਾਂ ਕਿਸੇ ਹੋਰ ਪ੍ਰਕਾਰ ਦੀ ਸਮੱਸਿਆ ਦੇ ਹੱਲ ਲਈ ਬਲਾਕ ਪਟਿਆਲਾ ਦੇ ਕਿਸਾਨ ਡਾ. ਗੁਰਮੀਤ ਸਿੰਘ (97791-60950), ਬਲਾਕ ਨਾਭਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਗਿੱਲ (97805-60004), ਬਲਾਕ ਭੂਨਰਹੇੜੀ ਦੇ ਕਿਸਾਨ ਡਾ. ਅਵਨਿੰਦਰ ਸਿੰਘ ਮਾਨ (80547-04171), ਬਲਾਕ ਸਮਾਣਾ ਦੇ ਕਿਸਾਨ ਡਾ. ਸਤੀਸ਼ ਕੁਮਾਰ (97589-00047), ਬਲਾਕ ਰਾਜਪੁਰਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਪੰਨੂ (73070-59201) ਅਤੇ ਬਲਾਕ ਘਨੌਰ ਦੇ ਕਿਸਾਨ ਡਾ. ਰਣਜੋਧ ਸਿੰਘ (99883-12299) ਨਾਲ ਸੰਪਰਕ ਕਰ ਸਕਦੇ ਹਨ।
Read moreਸਮਾਣਾ (ਪਟਿਆਲਾ), 7 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਿਆਨਕ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ 7...
Read moreਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਦੀ ਸਾਲ 2025 ਦੀ ਸਭ ਤੋਂ ਉਡੀਕੀ ਜਾਣ ਵਾਲੀ ਫਿਲਮ, ਹਾਊਸਫੁੱਲ 5 6 ਜੂਨ ਨੂੰ ਸਿਨੇਮਾਘਰਾਂ...
Read moreਚੰਡੀਗੜ੍ਹ 6 ਜੂਨ 2024 - ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਵੱਲੋਂ ਪਲਸੌਰਾ, ਚੰਡੀਗੜ੍ਹ ਸਥਿਤ ਪਿੰਗਲਵਾੜਾ ਦੀ ਬਰਾਂਚ ਵਿਖੇ ਸੰਸਥਾ...
Read moreਪਟਿਆਲਾ, 5 ਜੂਨ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਸ਼ਹਿਰ ਦੀ ਆਉਂਦੇ...
Read moreਸਮਾਣਾ/ਪਟਿਆਲਾ, 4 ਜੂਨ: ਸਮਾਣਾ ਹਲਕੇ ਦੇ ਚਾਰ ਪਿੰਡ ਲਲੌਛੀ, ਫਤਿਹਮਾਜਰੀ, ਅਚਰਾਲ ਕਲਾਂ ਤੇ ਅਚਰਾਲ ਖ਼ੁਰਦ ਦੇ ਕਿਸਾਨਾਂ ਵਿੱਚ ਅੱਜ ਉਸ...
Read moreਚੰਡੀਗੜ੍ਹ, 3 ਜੂਨ - ਹਰਿਆਣਾ ਦੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਆਰਤੀ ਸਿੰਘ ਰਾਓ ਨੇ ਅੱਜ ਇੱਥੇ ਕੁਰੂਕਸ਼ੇਤਰ, ਅੰਬਾਲਾ ਅਤੇ ਕੈਥਲ ਜਿਲ੍ਹਿਆਂ...
Read more© 2023 presskitaquat.com - Powered by AMBIT SOLUTIONS+917488039982
© 2023 presskitaquat.com - Powered by AMBIT SOLUTIONS+917488039982