ਸੀਬੀਆਈ ਨੇ ਨਿਊਜ਼ ਪੋਰਟਲ ਨਿਊਜ਼ਕਲਿੱਕ ਵੱਲੋਂ ਕਥਿਤ ਤੌਰ ‘ਤੇ ਐੱਫਸੀਆਰਏ ਦੀ ਉਲੰਘਣਾ ਦੇ ਸਬੰਧ ਵਿਚ ਐਫਆਈਆਰ ਦਰਜ ਕਰਨ ਬਾਅਦ ਅੱਜ ਦੋ ਥਾਵਾਂ ‘ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਏਜੰਸੀ ਦੇ ਅਧਿਕਾਰੀਆਂ ਦੀ ਟੀਮ ਨੇ ਨਿਊਜ਼ਕਲਿੱਕ ਦੇ ਸੰਸਥਾਪਕ ਪ੍ਰਬੀਰ ਪੁਰਕਾਇਸਥ ਦੇ ਘਰ ਅਤੇ ਦਫਤਰ ‘ਤੇ ਛਾਪਾ ਮਾਰਿਆ, ਜਿਸ ਨੂੰ ਹਾਲ ਹੀ ਵਿੱਚ ਦਿੱਲੀ ਪੁਲੀਸ ਨੇ ਗੈਰਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ ਦੇ ਤਹਿਤ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ।