No Result
View All Result
Tuesday, May 12, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਲਈ ਸੀ.ਸੀ.ਐਲ. ਦੇ ਪੂਰੇ ਇੰਤਜ਼ਾਮ ਯਕੀਨੀ ਬਣਾਉਣ : ਅਮਰਿੰਦਰ

admin by admin
in PUNJAB
0
ਖੇਤੀਬਾੜੀ ਆਰਡੀਨੈਂਸ ਵਾਪਸ ਲੈਣ ਲਈ ਮਤਾ ਪਾਸ ; ਘੱਟੋ-ਘੱਟ ਸਮਰਥਨ ਮੁੱਲ ਨਾਲ ਛੇੜਛਾੜ ਨਾ ਕੀਤੀ ਜਾਵੇ
0
SHARES
0
VIEWS
Share on FacebookShare on Twitter

ਚੰਡੀਗੜ੍ਹ, 21 ਜੁਲਾਈ (ਪੀਤੰਬਰ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਕਿ ਨਗਦ ਕਰਜ਼ਾ ਹੱਦ (ਸੀ.ਸੀ.ਐਲ) ਸਬੰਧੀ ਸਾਰੇ ਵਿੱਤੀ ਇੰਤਜ਼ਾਮ ਸਮੇਂ ਸਿਰ ਪੂਰੇ ਕਰ ਲਏ ਜਾਣ ਤਾਂ ਜੋ ਸਾਉਣੀ ਦੇ ਮੰਡੀਕਰਨ ਸੀਜ਼ਨ 2020-21 ਦੌਰਾਨ ਕਿਸਾਨਾਂ ਨੂੰ ਸਮਾਂ ਰਹਿੰਦਿਆਂ ਅਦਾਇਗੀ ਕੀਤੀ ਜਾ ਸਕੇ।
ਸੂਬੇ ਵਿੱਚ ਇਕ ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਤਿਆਰੀਆਂ ਦੀ ਸਮੀਖਿਆ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਾੜ੍ਹੀ ਦੇ ਮੰਡੀਕਰਨ ਸੀਜ਼ਨ ਦੌਰਾਨ ਹੀ ਸਾਉਣੀ ਮੰਡੀਕਰਨ ਸੀਜ਼ਨ ਮੌਕੇ ਵੀ ਕਿਸਾਨਾਂ ਨੂੰ ਅਦਾਇਗੀਆਂ, ਫਸਲ ਦੀ ਖਰੀਦ 48 ਘੰਟਿਆਂ ਅੰਦਰ ਯਕੀਨੀ ਬਣਾਈਆਂ ਜਾਣ। ਉਨ੍ਹਾਂ ਖੁਰਾਕ ਵਿਭਾਗ ਨੂੰ ਭਾਰਤ ਸਰਕਾਰ ਨਾਲ ਤਾਲਮੇਲ ਕਰਕੇ ਇਹ ਨਿਸ਼ਚਤ ਕਰਨ ਲਈ ਕਿਹਾ ਕਿ ਭਾਰਤ ਸਰਕਾਰ ਵੱਲੋਂ ਅਦਾਇਗੀਆਂ ਸਮੇਂ ਸਿਰ ਪੁੱਜਦੀਆਂ ਹੋ ਜਾਣ।
ਮੁੱਖ ਮੰਤਰੀ ਨੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੂੰ ਕੋਵਿਡ-19 ਦੇ ਮੱਦੇਨਜ਼ਰ ਸਮਾਜਿਕ ਦੂਰੀ ਯਕੀਨੀ ਬਣਾਉਣ ਹਿੱਤ ਹੋਰ ਜ਼ਿਆਦਾ ਮੰਡੀਆਂ ਖੋਲ੍ਹਣ ਲਈ ਸਬੰਧਿਤ ਅਥਾਰਟੀਆਂ ਨਾਲ ਤਾਲਮੇਲ ਕਰਨ ਲਈ ਕਿਹਾ ਤਾਂ ਜੋ ਕਣਕ ਦੀ ਖਰੀਦ ਪ੍ਰਕਿਰਿਆ ਵਾਂਗ ਹੀ ਮਹਾਂਮਾਰੀ ਦੇ ਬਾਵਜੂਦ ਝੋਨੇ ਦੀ ਖਰੀਦ ਪ੍ਰਕਿਰਿਆ ਵੀ ਨਿਰਵਿਘਨ ਨੇਪਰੇ ਚੜ੍ਹ ਸਕੇ।
ਮੁੱਖ ਮੰਤਰੀ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਝੋਨੇ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਕਿਸਾਨਾਂ ਅਤੇ ਖਰੀਦ ਪ੍ਰਕਿਰਿਆ ਵਿਚ ਸ਼ਾਮਲ ਸਮੁੱਚੀਆਂ ਏਜੰਸੀਆਂ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਮੀਟਿੰਗ ਦੌਰਾਨ ਜਾਣਕਾਰੀ ਦਿੱਤੀ ਕਿ ਕੋਵਿਡ-19 ਦੀਆਂ ਪਾਬੰਦੀਆਂ ਕਾਰਨ ਕੋਲਕਾਤਾ ਦੀਆਂ ਬਾਰਦਾਨਾ ਤਿਆਰ ਕਰਨ ਵਾਲੀਆਂ ਮਿੱਲਾਂ ਆਪਣੀ ਪੂਰੀ ਸਮਰੱਥਾ ਅਨੁਸਾਰ ਕੰਮ ਨਹੀਂ ਕਰ ਪਾ ਰਹੀਆਂ ਜਿਸ ਕਰਕੇ ਬਾਰਦਾਨੇ ਦੀ ਸਪਲਾਈ ‘ਤੇ ਅਸਰ ਪੈ ਰਿਹਾ ਹੈ। ਮੁੱਖ ਮੰਤਰੀ ਨੇ ਵਿਭਾਗ ਨੂੰ ਇੱਕ ਵਾਰ ਵਰਤੇ ਜਾ ਚੁੱਕੇ ਬਾਰਦਾਨੇ ਦੇ ਮੁੜ ਇਸਤੇਮਾਲ ਅਤੇ ਇਸ ਤੋਂ ਇਲਾਵਾ ਐਚ.ਡੀ.ਪੀ.ਈ. (ਪਲਾਸਟਿਕ) ਥੈਲੇ ਇਸਤੇਮਾਲ ਕਰਨ ਦੀ ਸੰਭਾਵਨਾ ਵੀ ਵਿਚਾਰਨ ਲਈ ਕਿਹਾ।

Post Views: 63
Tags: CCL for timely payment to farmers during paddy procurement
Previous Post

ਬਰਨਾਲਾ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਤੋਟ ਨਹੀਂ ਆਉਣ ਦਿੱਤੀ ਜਾਵੇਗੀ: ਕਰਨ ਢਿੱਲੋਂ

Next Post

ਮੁੱਖ ਮੰਤਰੀ ਵੱਲੋਂ ਹੁਨਰ ਵਿਕਾਸ ਦੇ ਖੇਤਰ ‘ਚ ਵਧੇਰੇ ਸਹਿਯੋਗ ਲਈ ITI ਰੋਪੜ ਅਤੇ IIM ਅੰਮ੍ਰਿਤਸਰ ਦੇ ਡਾਇਰੈਕਟਰਾਂ ਨਾਲ ਗੱਲਬਾਤ

Next Post
ਹੜ ਰੋਕਥਾਮ ਕੰਮਾਂ ਉਤੇ 50 ਕਰੋੜ ਰੁਪਏ ਖਰਚੇ ਜਾਣਗੇ: ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਵੱਲੋਂ ਹੁਨਰ ਵਿਕਾਸ ਦੇ ਖੇਤਰ 'ਚ ਵਧੇਰੇ ਸਹਿਯੋਗ ਲਈ ITI ਰੋਪੜ ਅਤੇ IIM ਅੰਮ੍ਰਿਤਸਰ ਦੇ ਡਾਇਰੈਕਟਰਾਂ ਨਾਲ ਗੱਲਬਾਤ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800