ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਨੇ ਅੱਜ ਕਿਹਾ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਕੌਮੀ ਰਾਜਧਾਨੀ ਤੇ ਪੰਜਾਬ ‘ਚ ਸੱਤਾ ‘ਤੇ ਕਾਬਜ਼ ‘ਆਪ’ ਤੋਂ ਬਦਲਾ ਲੈਣ ਲਈ ਗਣਤੰਤਰ ਦਿਵਸ ਪਰੇਡ ਲਈ ਇਨ੍ਹਾਂ ਦੋਵਾਂ ਰਾਜਾਂ ਦੀ ਝਾਕੀ ਨੂੰ ਰੱਦ ਕੀਤਾ ਹੈ। ਇਥੇ ਪ੍ਰੈੱਸ ਕਾਨਫਰੰਸ ਵਿੱਚ ਸ੍ਰੀ ਭਾਰਦਵਾਜ ਨੇ ਕਿਹਾ ਕਿ ਕੇਂਦਰ ਨੇ ਤਿੰਨ ਸਾਲਾਂ ਤੋਂ ਦਿੱਲੀ ਦੀ ਝਾਕੀ ਨੂੰ ਰੱਦ ਕੀਤਾ ਹੈ। ਪਿਛਲੀ ਵਾਰ ਗਣਤੰਤਰ ਦਿਵਸ ਪਰੇਡ ਵਿੱਚ ਦਿੱਲੀ ਦੀ ਝਾਕੀ 2021 ਵਿੱਚ ਦਿਖਾਈ ਗਈ ਸੀ।

