No Result
View All Result
Monday, March 23, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਵੱਲੋਂ ਅਧਿਕਾਰੀਆਂ ਤੇ ਸਫ਼ਾਈ ਕਰਮਚਾਰੀਆਂ ਨਾਲ ਬੈਠਕ

admin by admin
in BREAKING, COVER STORY, INDIA, National, POLITICS, PUNJAB
0
ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਵੱਲੋਂ ਅਧਿਕਾਰੀਆਂ ਤੇ ਸਫ਼ਾਈ ਕਰਮਚਾਰੀਆਂ ਨਾਲ ਬੈਠਕ
0
SHARES
0
VIEWS
Share on FacebookShare on Twitter

ਪਟਿਆਲਾ, 29 ਅਗਸਤ
ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਐਮ ਵੈਂਕਟੇਸਨ ਨੇ ਅੱਜ ਪਟਿਆਲਾ ਵਿਖੇ ਜ਼ਿਲ੍ਹਾ ਅਧਿਕਾਰੀਆਂ ਤੇ ਸਫ਼ਾਈ ਕਰਮਚਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡੇਚਲਵਾਲ, ਐਸ.ਪੀ ਸਰਫ਼ਰਾਜ਼ ਆਲਮ ਵੀ ਮੌਜੂਦ ਸਨ।
ਚੇਅਰਮੈਨ ਐਮ ਵੈਂਕਟੇਸਨ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦਾ ਦੌਰਾ ਕਰਕੇ ਸਰਕਾਰੀ ਰਜਿੰਦਰਾ ਹਸਪਤਾਲ ਤੇ ਸਰਕਾਰੀ ਮੈਡੀਕਲ ਕਾਲਜ ਵਿਖੇ ਸਫ਼ਾਈ ਸੇਵਕ ਵਜੋਂ ਸੇਵਾ ਨਿਭਾਅ ਰਹੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਿਆਂ। ਉਨ੍ਹਾਂ ਸਰਕਾਰੀ ਰਜਿੰਦਰਾ ਹਸਪਤਾਲ ਦੇ ਅਧਿਕਾਰੀਆਂ ਨੂੰ ਇੱਕ ਮਹੀਨੇ ਅੰਦਰ ਮੁਸ਼ਕਲਾਂ ਦੇ ਹੱਲ ਸਬੰਧੀ ਰਿਪੋਰਟ ਤਿਆਰ ਕਰਨ ਦੀ ਹਦਾਇਤ ਕੀਤੀ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਨਗਰ ਨਿਗਮ ਸਮੇਤ ਵੱਖ ਵੱਖ ਵਿਭਾਗਾਂ ਦੇ ਸਫ਼ਾਈ ਕਰਮਚਾਰੀਆਂ ਨਾਲ ਮੀਟਿੰਗ ਕਰਦਿਆਂ ਚੇਅਰਮੈਨ ਐਮ ਵੈਂਕਟੇਸਨ ਨੇ ਕਿਹਾ ਕਿ ਦੇਸ਼ ਨੂੰ ਸਵੱਛ ਬਣਾਉਣ ਵਾਲੇ ਸਫ਼ਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮੂਹ ਵਿਭਾਗ ਸਫ਼ਾਈ ਕਰਮਚਾਰੀਆਂ ਨੂੰ ਵਰਦੀ, ਸਮੇਂ ਸਿਰ ਤਨਖਾਹ, ਸਿਹਤ ਸਹੂਲਤਾਂ ਅਤੇ ਕੰਮ ਲਈ ਉਪਕਰਨ ਮੁਹੱਈਆ ਕਰਵਾਉਣ ਸਮੇਤ ਜਿਨ੍ਹਾਂ ਕਰਮਚਾਰੀਆਂ ਨੂੰ ਆਪਣੇ ਬੈਂਕ ਖਾਤੇ ਸਬੰਧੀ ਕੇ.ਵਾਈ.ਸੀ ਆਦਿ ਦੀ ਸਮੱਸਿਆ ਹੈ, ਉਸ ਨੂੰ ਵੀ ਹੱਲ ਕਰਵਾਉਣ। ਉਨ੍ਹਾਂ ਕਿਹਾ ਕਿ ਪਰੋਬੀਸ਼ਨ ਆਫ਼ ਇੰਪਲਾਈਮੈਂਟ ਆਫ਼ ਮੈਨੂਅਲ ਸਕਵੈਂਜਰ ਐਡ ਦੇਅਰ ਰੀਹੈਬਲੀਟੇਸ਼ਨ ਐਕਟ 2013 ਦੀ ਵੀ ਜ਼ਿਲ੍ਹੇ ‘ਚ ਇੰਨ ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।
ਚੇਅਰਮੈਨ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਆਪਣੀ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਸਬੰਧੀ ਕਮਿਸ਼ਨ ਦੇ ਨੰਬਰ 011-24648924 ‘ਤੇ ਸੰਪਰਕ ਕਰ ਸਕਦੇ ਹਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਚੇਅਰਮੈਨ ਐਮ ਵੈਂਕਟੇਸਨ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਨੂੰ ਦਿੱਤੀਆਂ ਜਾਂਦੀਆਂ ਸਾਰੀਆਂ ਸਹੂਲਤਾਂ ਜ਼ਿਲ੍ਹੇ ਦੇ ਕਰਮਚਾਰੀਆਂ ਨੂੰ ਮੁੱਹਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਜੇਕਰ ਕਿਸੇ ਨੂੰ ਵੀ ਕੋਈ ਸਮੱਸਿਆ ਹੈ ਤਾਂ ਉਸ ਦਾ ਹੱਲ ਵੀ ਮੈਰਿਟ ‘ਤੇ ਕੀਤਾ ਜਾਵੇਗਾ।
ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਪਟਿਆਲਾ ਅਰਵਿੰਦ ਕੁਮਾਰ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਡਾ. ਗਰਿਸ਼ੀ ਸਾਹਨੀ, ਡਾ. ਆਰ.ਪੀ.ਐਸ ਸਿਬੀਆ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦੇ ਅਤੇ ਸਫ਼ਾਈ ਕਰਮਚਾਰੀ ਮੌਜੂਦ ਸਨ।

Post Views: 167
Tags: deputy commissinorgovt. medical collegelatest newsMeetingPatiala Districtpatiala newsRajindra HospitalSafai Karamcharisshaukat ahmed pareSP sarfras
Previous Post

29 august 2024 e-paper

Next Post

ਵਿਧਾਇਕ ਅਜੀਤਪਾਲ ਕੋਹਲੀ ਨੂੰ ਸਦਮਾ, ਪਿਤਾ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦਾ ਦਿਹਾਂਤ

Next Post
ਵਿਧਾਇਕ ਅਜੀਤਪਾਲ ਕੋਹਲੀ ਨੂੰ ਸਦਮਾ, ਪਿਤਾ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦਾ ਦਿਹਾਂਤ

ਵਿਧਾਇਕ ਅਜੀਤਪਾਲ ਕੋਹਲੀ ਨੂੰ ਸਦਮਾ, ਪਿਤਾ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਦਾ ਦਿਹਾਂਤ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982