ਬੀਤੀ ਰਾਤ ਚੰਡੀਗੜ੍ਹ ਵਿੱਚ ਸੀਜ਼ਨ ਦੀ ਸਭ ਤੋਂ ਠੰਢੀ ਰਾਤ ਦਰਜ ਕੀਤੀ ਗਈ, ਜਿਸ ਵਿੱਚ ਘੱਟੋ-ਘੱਟ ਤਾਪਮਾਨ 2.7 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ, ਜੋ ਕਿ ਆਮ ਪੰਜ ਡਿਗਰੀ ਸੈਲਸੀਅਸ ਦੇ ਮੁਕਾਬਲੇ ਸਭ ਤੋਂ ਘੱਟ ਹੈ। ਹਾਲਾਂਕਿ, ਸ਼ਹਿਰ ਦਾ ਸਭ ਤੋਂ ਵੱਧ ਤਾਪਮਾਨ 18.1 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਮੌਸਮ ਵਿਭਾਗ ਨੇ 19 ਜਨਵਰੀ ਤੱਕ ਸ਼ਹਿਰ ਵਿੱਚ ਧੁੰਦ ਅਤੇ ਠੰਢੀਆਂ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਧੁੰਦ ਕਾਰਨ ਵਿਜ਼ੀਬਿਲਟੀ 50 ਮੀਟਰ ਤੱਕ ਘੱਟ ਗਈ ਹੈ। ਅੱਜ ਦੁਪਹਿਰ ਦੀ ਧੁੱਪ ਨੇ ਲੋਕਾਂ ਨੂੰ ਠੰਢ ਤੋਂ ਕੁਝ ਰਾਹਤ ਦਿੱਤੀ ਹੈ। ਚੰਡੀਗੜ੍ਹ ‘ਚ ਸਵੇਰੇ 11 ਵਜੇ ਤੱਕ ਧੁੰਦ ਦੀ ਚਾਦਰ ਛਾਈ ਰਹੀ, ਜਿਸ ਤੋਂ ਬਾਅਦ ਸੂਰਜ ਨੇ ਬਾਹਰ ਆ ਕੇ ਠੰਡ ਤੋਂ ਕੁਝ ਰਾਹਤ ਦਿੱਤੀ।