No Result
View All Result
Sunday, June 28, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਕਿਸਾਨਾਂ ਨੂੰ ਆਮਦਨ ਵਧਾਉਣ ਲਈ ਰਵਾਇਤੀ ਖੇਤੀ ਦੇ ਨਾਲ ਨਾਲ ਬਾਗਬਾਨੀ ਅਤੇ ਸਹਾਇਕ ਕਿੱਤੇ ਅਪਣਾਉਣ ਦਾ ਸੱਦਾ

ਪਰਾਲੀ ਪ੍ਰਬੰਧਨ ਲਈ ਕਿਸਾਨ ਇਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਨ : ਕੈਬਨਿਟ ਮੰਤਰੀ

admin by admin
in BREAKING, COVER STORY, PUNJAB
0
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਕਿਸਾਨਾਂ ਨੂੰ ਆਮਦਨ ਵਧਾਉਣ ਲਈ ਰਵਾਇਤੀ ਖੇਤੀ ਦੇ ਨਾਲ ਨਾਲ ਬਾਗਬਾਨੀ ਅਤੇ ਸਹਾਇਕ ਕਿੱਤੇ ਅਪਣਾਉਣ ਦਾ ਸੱਦਾ
0
SHARES
0
VIEWS
Share on FacebookShare on Twitter

ਕਿਹਾ, ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਦੇ ਤਜਰਬਿਆਂ ਤੋਂ ਸੇਧ ਲੈਣ ਬਾਕੀ ਕਿਸਾਨ

ਨਾਭਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਤੇ ਪ੍ਰਦਰਸ਼ਨੀ ਦਾ ਉਦਘਾਟਨ

ਨਾਭਾ, 27 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ)

ਪੰਜਾਬ ਦੇ ਬਾਗਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨਾਂ ਨੂੰ ਖੇਤੀ ਦੇ ਨਾਲ ਨਾਲ ਆਮਦਨ ਵਧਾਉਣ ਲਈ ਸਹਾਇਕ ਕਿੱਤੇ, ਬਾਗਬਾਨੀ, ਫਲ ਅਤੇ ਸਬਜ਼ੀਆਂ ਅਗਾਉਣਾ ਦਾ ਸੱਦਾ ਦਿੱਤਾ ਹੈ। ਉਹ ਅੱਜ ਨਾਭਾ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਬਾਰੇ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਲਗਾਏ ਗਏ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਪ੍ਰਦਰਸ਼ਨੀ ਦਾ ਉਦਘਾਟਨ ਕਰਨ ਪੁੱਜੇ ਹੋਏ ਸਨ।
ਸ. ਚੇਤਨ ਸਿੰਘ ਜੌੜਾਮਾਜਰਾ ਨੇ ਜ਼ਿਲ੍ਹੇ ਭਰ ‘ਚੋਂ ਪੁੱਜੇ ਵੱਡੀ ਗਿਣਤੀ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਸ਼ੂ ਪਾਲਣ, ਮੱਛੀ ਪਾਲਣ, ਮੁਰਗੀ ਪਾਲਣ, ਡੇਅਰੀ, ਬਾਗਬਾਨੀ, ਫੁੱਲਾਂ ਦੀ ਕਾਸ਼ਤ ਅਪਣਾ ਕੇ ਇਨ੍ਹਾਂ ਤੋਂ ਵੱਧ ਆਮਦਨ ਲੈਣ ਲਈ ਇਸ ਦੀ ਬਰਾਂਡਿੰਗ ਤੇ ਮਾਰਕੀਟਿੰਗ ਵੱਲ ਵੀ ਧਿਆਨ ਦੇਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਹਾਇਕ ਕਿੱਤਾ ਸ਼ੁਰੂ ਕਰਨ ਵਾਲਿਆਂ ਨੂੰ ਜਿਥੇ ਟਰੇਨਿੰਗ ਦਿੱਤੀ ਜਾਂਦੀ ਹੈ, ਉਥੇ ਹੀ ਸਬਸਿਡੀ ਵੀ ਦਿੱਤੀ ਜਾ ਰਹੀ ਹੈ।
ਪਰਾਲੀ ਨੂੰ ਅੱਗ ਨਾ ਲਗਾ ਕੇ ਕਣਕ ਦੀ ਬਿਜਾਈ ਕਰਨ ਵਾਲੇ 35 ਅਗਾਂਹਵਧੂ ਕਿਸਾਨਾਂ ਨੂੰ ਸਨਮਾਨਤ ਕਰਨ ਮਗਰੋਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਿਸਾਨਾਂ ਦੇ ਤਜਰਬਿਆਂ ਤੋਂ ਬਾਕੀ ਕਿਸਾਨ ਵੀ ਸੇਧ ਲੈਣ ਅਤੇ ਸਾਡੇ ਗੁਰੂ ਸਾਹਿਬਾਨਾਂ ਵੱਲੋਂ ਦਿਖਾਏ ਰਸਤੇ ‘ਤੇ ਚਲਦਿਆਂ ਧਰਤੀ, ਪਾਣੀ ਤੇ ਹਵਾ ਨੂੰ ਪਲੀਤ ਹੋਣ ਤੋਂ ਰੋਕਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ।
ਜੌੜਾਮਾਜਰਾ ਨੇ ਕਿਹਾ ਕਿ ਕਿਸਾਨ ਸਿਖਲਾਈ ਕੈਂਪ ਤੇ ਪ੍ਰਦਰਸ਼ਨੀ ਦਾ ਮੁੱਖ ਮਕਸਦ ਕਿਸਾਨਾਂ ਨੂੰ ਆਉਣ ਵਾਲੀਆਂ ਫ਼ਸਲਾਂ ਸਬੰਧੀ ਜਾਣਕਾਰੀ ਦੇਣਾ ਅਤੇ ਕੀਟਨਾਸ਼ਕਾਂ ਅਤੇ ਦਵਾਈਆਂ ਦੀ ਜ਼ਰੂਰਤ ਤੋਂ ਜ਼ਿਆਦਾ ਵਰਤੋਂ ਨਾਲ ਫ਼ਸਲ ਅਤੇ ਮਨੁੱਖ ਨੂੰ ਹੋਣ ਵਾਲੇ ਨੁਕਸਾਨ ਪ੍ਰਤੀ ਕਿਸਾਨਾਂ ਨੂੰ ਸੁਚੇਤ ਕਰਨਾ ਹੈ। ਉਨ੍ਹਾਂ ਕਿਹਾ ਕਿ ਨਵੀਨਤਮ ਤਕਨੀਕਾਂ ਇਨ ਸੀਟੂ ਅਤੇ ਐਕਸ ਸੀਟੂ ਦੀ ਵਰਤੋਂ ਕਰਕੇ ਕਿਸਾਨ ਪਰਾਲੀ ਪ੍ਰਬੰਧਨ ਕਰ ਸਕਦੇ ਹਨ ਤੇ ਇਨ੍ਹਾਂ ਦੀ ਵਰਤੋਂ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਬਚਦਾ ਹੈ, ਉਥੇ ਹੀ ਜਮੀਨ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੁੰਦਾ ਹੈ। ਉਨ੍ਹਾਂ ਕਿਸਾਨਾਂ ਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਰਲ ਕੇ ਹੰਭਲਾ ਮਾਰਨ ਦਾ ਸੱਦਾ ਦਿੱਤਾ।  ਉਨ੍ਹਾਂ ਕਿਸਾਨਾਂ ਨੂੰ ਕੈਂਪ ਦੌਰਾਨ ਮਾਹਰਾਂ ਵੱਲੋਂ ਦਿੱਤੇ ਸੁਝਾਵਾਂ ‘ਤੇ ਅਮਲ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਰਾਲੀ ਨੂੰ ਬਿਨਾਂ ਅੱਗ ਲਗਾਏ ਉਸ ਦਾ ਨਿਪਟਾਰਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਪਰਾਲੀ ਦੀ ਵਰਤੋਂ ਖਾਦ ਸਮੇਤ ਇੰਡਸਟਰੀ ਵਿੱਚ ਬਾਲਣ ਦੇ ਰੂਪ ਵਿੱਚ ਕਰਨ ਸਬੰਧੀ ਵੀ ਪੂਰੀ ਰਣਨੀਤੀ ਤਿਆਰ ਕੀਤੀ ਗਈ ਹੈ।
ਕੈਂਪ ਦੇ ਤਕਨੀਕੀ ਸ਼ੈਸ਼ਨ ਦੌਰਾਨ ਪੀ.ਏ.ਯੂ ਤੇ ਖੇਤੀ ਵਿਭਾਗ ਦੇ ਮਾਹਰਾਂ ਨੇ ਭਰਪੂਰ ਜਾਣਕਾਰੀ ਦਿੱਤੀ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨ ਸਿਖਲਾਈ ਕੈਂਪ ਤੇ ਪ੍ਰਦਰਸ਼ਨੀ ‘ਚ ਪਸ਼ੂ ਪਾਲਣ, ਮੱਛੀ ਪਾਲਣ, ਭੂਮੀ ਰੱਖਿਆ ਆਦਿ ਵਿਭਾਗਾਂ ਤੇ ਮਾਰਕਫੈਡ, ਖੇਤੀਬਾੜੀ ਮਸ਼ੀਨਰੀ ਅਤੇ ਸਵੈ ਸਹਾਇਤਾ ਗਰੁੱਪਾਂ ਵੱਲੋਂ ਲਗਾਈਆਂ ਪ੍ਰਦਰਸ਼ਨੀਆਂ ਦਾ ਜਾਇਜ਼ਾ ਵੀ ਲਿਆ।
ਇਸ ਮੌਕੇ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ, ਐਸ.ਡੀ.ਐਮ. ਨਾਭਾ ਤਰਸੇਮ ਚੰਦ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ, ਖੇਤੀਬਾੜੀ ਅਫ਼ਸਰ ਡਾ. ਅਵਨਿੰਦਰ ਸਿੰਘ ਮਾਨ, ਰਵਿੰਦਰਪਾਲ ਸਿੰਘ ਚੱਠਾ, ਬਲਾਕ ਖੇਤੀਬਾੜੀ ਅਫ਼ਸਰ ਕੁਲਦੀਪ ਇੰਦਰ ਸਿੰਘ ਢਿਲੋ, ਸਤੀਸ਼ ਕੁਮਾਰ, ਗੁਰਦੇਵ ਸਿੰਘ, ਜ਼ਿਲ੍ਹਾ ਸਿਖਲਾਈ ਅਫ਼ਸਰ ਡਾ. ਸ਼ੇਰ ਸਿੰਘ, ਡਾ. ਗੁਰਉਪਦੇਸ਼ ਕੌਰ, ਬਾਗਬਾਨੀ ਅਫ਼ਸਰ ਕੁਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਕਿਸਾਨ ਮੌਜੂਦ ਸਨ।
ਫੋਟੋ ਕੈਪਸ਼ਨ : ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਕਿਸਾਨਾਂ ਨੂੰ ਸਨਮਾਨਿਤ ਕਰਦੇ ਹੋਏ।

Post Views: 62
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਵਿਕਾਸ ਤੇ ਪੰਚਾਇਤ ਮੰਤਰੀ ਨੇ ਨਵਰਾਤਰੇ ਦੇ ਸ਼ੁਭ ਮੌਕੇ ‘ਤੇ ਟੋਹਾਣਾ ਬੱਸ ਸਟੈਂਡ ‘ਤੇ ਭੂਮੀ ਪੂਜਨ ਕਰਕੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ।

Next Post

ਐਨ.ਸੀ.ਸੀ. ਕੈਡਿਟਾਂ ਨੇ ਕੱਢੀ ਸਵੱਛਤਾ ਜਾਗਰੂਕਤਾ ਰੈਲੀ

Next Post
ਐਨ.ਸੀ.ਸੀ. ਕੈਡਿਟਾਂ ਨੇ ਕੱਢੀ ਸਵੱਛਤਾ ਜਾਗਰੂਕਤਾ ਰੈਲੀ

ਐਨ.ਸੀ.ਸੀ. ਕੈਡਿਟਾਂ ਨੇ ਕੱਢੀ ਸਵੱਛਤਾ ਜਾਗਰੂਕਤਾ ਰੈਲੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800