ਚੰਡੀਗੜ੍ਹ, 21 ਮਾਰਚ, (ਪ੍ਰੈਸ ਕੀ ਤਾਕਤ): ਵਾਰਿਸ ਪੰਜਾਬ ਦੇ ਜੱਥੇਬੰਦੀ ਉਤੇ ਕੀਤੀ ਗਈ ਪੁਲਿਸ ਕਾਰਵਾਈ ਤੋਂ ਬਾਅਦ ਪੰਜਾਬ ਵਿੱਚ ਬਣੀ ਮੌਜੂਦਾ ਸਥਿਤੀ ਉਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਗੱਲਬਾਤ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਿਰੁੱਧ ਕੋਈ ਵੀ ਤਾਕਤ ਪੰਜਾਬ ਵਿੱਚ ਪਨਪ ਰਹੀ ਹੋਵੇ, ਅਸੀਂ ਬਖਸ਼ਾਂਗੇ ਨਹੀਂ। ਉਨ੍ਹਾਂ ਕਿਹਾ ਕਿ ਕੁਝ ਲੋਕ ਨਫਰਤ ਫੈਲਾਉਣ ਦੀ ਗੱਲ ਕਰ ਰਹੇ ਸਨ, ਉਨ੍ਹਾਂ ਨੂੰ ਫੜ੍ਹ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੇ ਲਈ ਪਹਿਲ ਕਿਤਾਬਾਂ ਤੇ ਲੈਪਟਾਪ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬੀਆਂ ਦਾ ਧੰਨਵਾਦ ਕਰਦਾ ਹੈ ਜਿੰਨਾਂ ਨੇ ਇਸ ਆਪਰੇਸ਼ਨ ਦੌਰਾਨ ਸਾਡਾ ਸਾਥ ਦਿੱਤਾ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਸੂਬੇ ਵਿੱਚ ਸ਼ਾਂਤੀ ਬਣਾਈ ਰੱਖਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਪੰਜਾਬ ਦੀ ਸ਼ਾਂਤੀ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਸਖਤ ਤੋਂ ਸਖਤ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਫਿਕਰ ਨਾ ਕਰਨ ਪੰਜਾਬ ਸੁਰੱਖਿਅਤ ਹੱਥਾਂ ਵਿੱਚ ਹੈ।