ਅੱਜ ਭਾਰਤ ਦੇ 77 ਵੇਂ ਆਜ਼ਾਦੀ ਦਿਹਾੜੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰੇ ਦੇਸ਼ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਮੈਨੂੰ ਇਸ ਗੱਲ ਦਾ ਫ਼ਕਰ ਹੈ ਕਿ ਦੇਸ਼ ‘ਚ ਕੁਰਬਾਨ ਹੋਣ ਵਾਲੇ ਵੀਰਾਂ ‘ਚ ਪੰਜਾਬੀ ਹਮੇਸ਼ਾ ਹੀ ਅਹਿਮ ਭੂਮਿਕਾ ਨਿਭਾਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕੁਰਬਾਨੀ ਦਾ ਜਜ਼ਬਾ ਵੀ ਸਾਨੂੰ ਵਿਰਸੇ ‘ਚੋਂ ਹੀ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਮੁਕਲ ਦੀ ਤਰੱਕੀ ਵਾਸਤੇ ਯੋਗਦਾਨ ਪਾਇਆ ਅਤੇ ਜ਼ੁਲਮ ਦੇ ਖ਼ਿਲਾਫ਼ ਲੜਣ ਦੀ ਪ੍ਰੇਰਨਾ ਗੁਰੂਆਂ ਤੋਂ ਹੀ ਮਿਲੀ ਹੈ । ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਆਪਣੇ ਮਹਾਨ ਵਿਰਸੇ ‘ਤੇ ਮਾਣ ਹੈ।
ਨ੍ਹਾਂ ਅੱਗੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ, ਲਾਲਾ ਲਾਜਪਤਰਾਏ, ਸ਼ਹੀਦ ਉਦਮ ਸਿੰਘ ਵਰਗੇ ਹੋਰ ਹਜ਼ਾਰਾਂ ਸ਼ਹੀਦਾਂ ਅਤੇ ਯੋਧਿਆਂ ਨੇ ਦੇਸ਼ ਲਈ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਯੋਧਿਆਂ ‘ਚ 80 ਫੀਸਦੀ ਤੋਂ ਵੱਧ ਪੰਜਾਬੀ ਹੀ ਹਨ। ਆਜ਼ਾਦੀ ਤੋਂ ਬਾਅਦ ਵੀ ਪੰਜਾਬੀਆਂ ਨੇ ਮੁਲਕ ਨੂੰ ਤੱਤੀ ਵਾਹ ਨਹੀਂ ਲੱਗਣ ਦਿੱਤੀ ਤੇ ਅੱਜ ਵੀ ਸਾਡੇ ਨੌਜਵਾਨ ਸਾਡੀ ਰੱਖਿਆ ਲਈ ਖੜ੍ਹੇ ਨੇ ਜਿਸ ਕਰਕੇ ਅਸੀਂ ਸਾਰੇ ਦੇਸ਼ ਵਾਸੀ ਚੇਨ ਦੀ ਨੀਂਦ ਸੌਂ ਰਹੇ ਹਾਂ।
ਮੁੱਖ ਮੰਤਰੀ ਨੇ ਗੱਲ ਜਾਰੀ ਰੱਖਦਿਆਂ ਕਿਹਾ ਕਿ ਪਿਛਲੇ ਦਿਨੀਂ ਕੁਦਰਤੀ ਆਫ਼ਤਾਂ ਕਾਰਨ ਪੰਜਾਬ ਲੋਕਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ। ਕਿਸਨਾਂ ਨੂੰ ਇਹ ਕੁਦਰਤੀ ਮਾਰ ਝੇਲਨੀ ਪਈ ਸੀ। ਸਰਕਾਰ ਵੱਲੋਂ ਲੋਕਾਂ ਦੀ ਹਰ ਸੰਭਵ ਸਹਾਇਤਾ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਸਰਕਾਰ ਵੱਲੋਂ ਭਰੋਸਾ ਦਿੰਦਾ ਹਾਂ ਕਿ ਸਪੈਸ਼ਲ ਗਿਦਾਵਰੀ ਜੋ ਹੈ ਉਹ ਖ਼ਤਮ ਹੋਣ ਵਾਲੀ ਹੈ ਅਤੇ ਪੰਜਾਬ ਸਰਕਾਰ ਪੰਜਾਬ ‘ਚ ਹੋਏ ਹੜ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਸਖ਼ਤ ਮਿਹਨਤ ਕਰਕੇ ਕੇ ਪੰਜਾਬ ਨੂੰ ਅਨਾਜ ‘ਚ ਆਤਮ-ਨਿਰਭਰ ਬਣਾਇਆ ਹੈ ਅਤੇ ਮੈਂ ਪੰਜਾਬ ਨੂੰ ਆਤਮ-ਨਿਰਭਰ ਹੋਣ ਦੀ ਵੀ ਵਧਾਈ ਦਿੰਦਾ ਹਾਂ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਅਸੀਂ ਸਾਰੇ ਮਿਲ ਕੇ ਪੰਜਾਬੀ ਦੀ ਉਪਜਾਊ ਭੂਮੀ ਨੂੰ ਫਿਰ ਤੋਂ ਉਰਜਾਊ ਬਣਾਵਾਂਗੇ ।
ਉਨ੍ਹਾਂ ਅੱਗੇ ਕਿਹਾ ਕਿ ਅੱਜ ਵੀ ਸ਼ਹੀਦਾਂ ਦੇ ਕਈ ਸੁਫ਼ਨੇ ਅਧੂਰੇ ਹਨ । ਪੰਜਾਬ ਸਰਕਾਰ ਸ਼ਹੀਦਾਂ ਦੇ ਸੁਫ਼ਨੇ ਪੂਰੇ ਕਰਨ ਲਈ ਕੰਮ ਕਰੇਗੀ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਮੈਨੂੰ ਇਸ ਗੱਲ਼ ਦੀ ਬਹੁਤ ਖੁਸ਼ੀ ਹੈ ਕਿ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਮੌਕੇ ਆਮ ਆਦਮੀ ਪਾਰਟੀ ਨੇ 75 ਕਲੀਨਿਕ ਖੋਲ੍ਹੇ ਸਨ। ਇਸੇ ਤਰ੍ਹਾਂ 76 ਵੀਂ ਵਰ੍ਹੇਗੰਢ ਮੌਕੇ ਆਮ ਆਦਮੀ ਪਾਰਟੀ ਨੇ 76 ਕਲੀਨਿਕ ਖੋਲ੍ਹੇ ਹਨ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਸਕੂਲਾਂ ਦੀ ਮੁਹਾਰ ਬਦਲੀ ਜਾ ਰਹੀ ਹੈ। ਅਸੀਂ ਸਰਕਾਰੀ ਸਕੂਲ ਦੇ ਅਧਿਆਪਕ ਬਾਹਰ ਭੇਜ ਰਹੇ ਹਾਂ ਤਾਂ ਕਿ ਉਹ ਇੱਥੇ ਆ ਕੇ ਸਾਡੇ ਪੰਜਾਬ ਦੇ ਬੱਚਿਆਂ ਨੂੰ ਹੋਰ ਅੱਗੇ ਲੈ ਕੇ ਜਾ ਸਕਣ। 30 ਹਾਜ਼ਾਰ ਤੋਂ ਵੱਧ ਨੌਜਵਾਨ ਕੁੜੀਆਂ-ਮੁੰਡਿਆਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਦੇ ਚੁੱਕੇ ਹਾਂ ਤਾਂ ਕਿ ਉਨ੍ਹਾਂ ਨੂੰ ਰੋਜ਼ਗਾਰ ਲਈ ਬਾਹਰ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸੇ ਕੰਮ ‘ਚ ਲੱਗੀ ਹੈ ਕਿ ਪੰਜਾਬ ਨੂੰ ਇਕ ਆਤਮ-ਨਿਰਭਰ ਸੂਬਾ ਬਣਾਇਆ ਜਾਵੇ ਤੇ ਇਸੇ ਤਰ੍ਹਾਂ ਪੰਜਾਬੀਆਂ ਦੀ ਆਪਸੀ ਸਾਂਝ ਬਣੀ ਰਹੇ। ਉਨ੍ਹਾਂ ਆਖਿਰ ‘ਚ ਕਿਹਾ ਕਿ ਪੰਜਾਬ ਸਰਕਾਰ ਪੰਜਾਬੀਆਂ ਨੂੰ ਭਰੋਸਾ ਦਿੰਦੀ ਹੈ ਕਿ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਹਰ ਤਰ੍ਹਾਂ ਕਾਇਮ ਰੱਖਾਂਗੇ ਅਤੇ ਇਸ ਸਾਂਝ ਤੋੜਣ ਦੀ ਕਿਸੇ ਨੂੰ ਇਜ਼ਾਜਤ ਨਹੀਂ ਦਿੱਤੀ ਜਾਵੇਗੀਲ ਤਾਂ ਹੀ ਅਸੀਂ ਪੰਜਾਬ ਨੂੰ ਰੰਗਲਾ ਪੰਜਾਬ ਬਣਾ ਸਕਦੇ ਹਾਂ।