No Result
View All Result
Thursday, April 2, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਲਕੇ ਸਮਾਣਾ ਦੇ ਸਕੂਲਾਂ ਲਈ 18.41 ਕਰੋੜ ਰੁਪਏ ਲਈ ਜਾਰੀ ਕੀਤੇ-ਜੌੜਾਮਾਜਰਾ

-ਕੈਬਨਿਟ ਮੰਤਰੀ ਪਿੰਡ ਧਨੌਰੀ, ਰੇਤਗੜ੍ਹ ਤੇ ਫ਼ਤਿਹਮਾਜਰੀ 'ਚ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਪੁੱਜੇ

admin by admin
in BREAKING, COVER STORY, PUNJAB
0
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਲਕੇ ਸਮਾਣਾ ਦੇ ਸਕੂਲਾਂ ਲਈ 18.41 ਕਰੋੜ ਰੁਪਏ ਲਈ ਜਾਰੀ ਕੀਤੇ-ਜੌੜਾਮਾਜਰਾ
0
SHARES
0
VIEWS
Share on FacebookShare on Twitter
-ਰੇਤਗੜ੍ਹ ਤੇ ਧਨੌਰੀ ਦੇ ਛੱਪੜਾਂ ਦਾ 80 ਲੱਖ ਰੁਪਏ ਦੀ ਲਾਗਤ ਨਾਲ ਸੀਚੇਵਾਲ ਮਾਡਲ ਨਾਲ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ
-ਕਿਹਾ, ਪਿਛਲੀਆਂ ਸਰਕਾਰਾਂ ਦੇ ਅਣਗੌਲੇ ਹਲਕੇ ਦੇ ਵਿਕਾਸ ਲਈ ਉਲੀਕੀ ਵਿਆਪਕ ਯੋਜਨਾ
ਸਮਾਣਾ, 15 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਪਿੱਛਲੀਆਂ ਸਰਕਾਰਾਂ ਦੀ ਅਣਦੇਖੀ ਦੇ ਸ਼ਿਕਾਰ ਪਿੰਡਾਂ ਦੇ ਵਿਕਾਸ ਲਈ ਵਿਆਪਕ ਯੋਜਨਾ ਉਲੀਕੀ ਗਈ ਹੈ। ਜੌੜਾਮਾਜਰਾ ਅੱਜ ਪਿੰਡ ਧਨੌਰੀ, ਰੇਤਗੜ੍ਹ ਤੇ ਫ਼ਤਿਹਮਾਜਰੀ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਲਈ ਪੁੱਜੇ ਹੋਏ ਸਨ।
ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਲਕਾ ਸਮਾਣਾ ਦੇ ਸਕੂਲਾਂ ਲਈ 18.41 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ ਹੈ, ਇਸ ਲਈ ਪੰਜਾਬ ਸਰਕਾਰ ਅਜਿਹੇ ਕੰਮ ਕਰ ਰਹੀ ਹੈ, ਜਿਸ ਦਾ ਲਾਭ ਕਿਸੇ ਇੱਕ ਵਿਅਕਤੀ ਦੀ ਬਜਾਇ ਸਮੁੱਚੇ ਲੋਕਾਂ ਨੂੰ ਹੋਵੇ।
ਕੈਬਨਿਟ ਮੰਤਰੀ ਜੌੜਾਮਾਜਰਾ ਨੇ ਇਸ ਮੌਕੇ ਰੇਤਗੜ੍ਹ ਤੇ ਧਨੌਰੀ ਵਿਖੇ ਛੱਪੜਾਂ ਦੇ ਸੀਚੇਵਾਲ ਮਾਡਲ ਨਾਲ ਕਰੀਬ 80 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਨਵੀਨੀਕਰਨ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਪਿੰਡ ਫ਼ਤਿਹਮਾਜਰੀ ਵਿਖੇ ਐਸ.ਸੀ. ਕਲੋਨੀ ਦਾਨੀਪੁਰ ਰੋਡ ‘ਤੇ ਖੜਬੰਜਾ ਲਈ 8.5 ਲੱਖ ਰੁਪਏ ਨਾਲ ਉਦਘਾਟਨ ਕੀਤਾ ਤੇ 15 ਲੱਖ ਰੁਪਏ ਦੀ ਲਾਗਤ ਨਾਲ ਫ਼ਤਿਹਮਾਜਰੀ ਵਿਖੇ ਗਲੀਆਂ ਨਾਲੀਆਂ ਦਾ ਨੀਂਹ ਪੱਥਰ ਵੀ ਰੱਖਿਆ। ਜਦਕਿ ਪਿੰਡ ਧਨੌਰੀ ‘ਚ 7 ਲੱਖ ਰੁਪਏ ਨਾਲ ਬਣਾਂਏ ਆਂਗਣਵਾੜੀ ਤੇ 4 ਲੱਖ ਰੁਪਏ ਦੀ ਲਾਗਤ ਨਾਲ ਸਾਲਿਡ ਵੇਸਟ ਮੈਨੇਜਮੈਂਟ ਤੇ 15 ਲੱਖ ਰੁਪਏ ਦੀ ਲਾਗਤ ਨਾਲ ਕਮਿਉਨਿਟੀ ਸੈਂਟਰ ਦਾ ਉਦਘਾਟਨ ਕੀਤਾ।
ਚੇਤਨ ਸਿੰਘ ਜੌੜਮਾਜਰਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਸਮਾਣਾ ਸ਼ਹਿਰ ਅਤੇ ਹਲਕੇ ਦੇ ਪਿੰਡਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਹਰ ਪੱਖੋਂ ਵਿਕਸਤ ਬਣਾਇਆ ਜਾਵੇਗਾ। ਜੌੜਾਮਾਜਰਾ ਨੇ ਕਿਹਾ ਕਿ ਕਿਸੇ ਵੀ ਵਿਕਾਸ ਕਾਰਜ ਲਈ ਫੰਡਾਂ ਦੀ ਕੋਈ ਤੋਟ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਓ.ਐਸ.ਡੀ. ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਪੀ.ਏ. ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸਰਕਲ ਇੰਚਾਰਜ ਸੁਰਜੀਤ ਸਿੰਘ ਫ਼ੌਜੀ, ਅਮਰਦੀਪ ਸਿੰਘ ਸੋਨੂ ਥਿੰਦ, ਬੀ.ਡੀ.ਪੀ.ਓ. ਸੁਖਵਿੰਦਰ ਸਿੰਘ ਟਿਵਾਣਾ, ਐਸ.ਡੀ.ਓ. ਪੰਚਾਇਤੀ ਰਾਜ ਦਿਨੇਸ਼ ਕੁਮਾਰ ਆਦਿ ਸਮੇਤ ਹੋਰ ਪਤਵੰਤੇ ਵੀ ਮੌਜੂਦ ਰਹੇ।
Post Views: 102
Tags: #cmbhagwantmann #punjabcmbhagwantmann #bhagwantmann #cmbhagwantmannlive #bhagwantmannnews #bhagwantmannlatestnews #bhagwantmannliveSamana
Previous Post

ਸੁਪਰੀਮ ਕੋਰਟ ਦਾ ਸਮਲਿੰਗੀ ਵਿਆਹਾਂ ਨੂੰ ਕਾਨੂੰਨੀ ਮਾਨਤਾ ਦੇਣ ਤੋਂ ਇਨਕਾਰ

Next Post

ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਗ੍ਰਿਫ਼ਤਾਰ, 31 ਤੱਕ ਜੇਲ੍ਹ ਭੇਜਿਆ

Next Post
ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਗ੍ਰਿਫ਼ਤਾਰ, 31 ਤੱਕ ਜੇਲ੍ਹ ਭੇਜਿਆ

ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਗ੍ਰਿਫ਼ਤਾਰ, 31 ਤੱਕ ਜੇਲ੍ਹ ਭੇਜਿਆ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982