ਜਗਦੀਸ਼ ਚੰਦਰ ਬੋਸ ਦਾ ਜੀਵਨ ਨੌਜੁਆਨ ਖੋਜਕਾਰਾਂ ਦੇ ਲਈ ਪ੍ਰੇਰਣਾ – ਮੁੱਖ ਮੰਤਰੀ ਮਨੋਹਰ ਲਾਲ
ਚੰਡੀਗੜ੍ਹ, 30 ਨਵੰਬਰ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਜੇ ਸੀ ਬੋਸ ਵਿਗਿਆਨ ਅਤੇ ਤਕਨਾਲੋਜੀ ਯੂਨੀਵਰਸਿਟੀ , ਵਾਈਏਮਸੀਏ, ਫਰੀਦਾਬਾਦ ਵਿਚ ਪ੍ਰਸਿੱਦ ਭਾਰਤੀ ਵਿਗਿਆਨਕ ਅਚਾਰਿਆ ਜਗਦੀਸ਼ ਚੰਦਰ ਬੋਸ ਦੇ 165ਵੀਂ ਜੈਯੰਤੀ ਸਮਾਰੋਹ ਵਿਚ ਸ਼ਿਰਕਤ ਕੀਤੀ।
ਯੂਨੀਵਰਸਿਟੀ ਵੱਲੋਂ ਪ੍ਰਬੰਧਿਤ ਇਕ ਪ੍ਰੋਗ੍ਰਾਮ ਵਿਚ ਮੁੱਖ ਮੰਤਰੀ ਨੇ ਯੂਨੀਵਰਸਿਟੀ ਪਰਿਸਰ ਵਿਚ ਜਗਦੀਸ਼ ਚੰਦਰ ਬੋਸ ਦੀ ਪ੍ਰਤਿਮਾ ‘ਤੇ ਮਾਲਾ ਅਰਪਣ ਅਤੇ ਪੁਸ਼ਪਾਂਜਲੀ ਅਰਪਿਤ ਕੀਤੀ। ਸ੍ਰੀ ਮਨੋਹਰ ਲਾਲ ਨੇ ਜਗਦੀਸ਼ ਚੰਦਰ ਬੋਸ ਦੇ ਯੋਗਦਾਨ ‘ਤੇ ਜੋਰ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦਾ ਜੀਵਨ ਨੌਜੁਆਾਨ ਖੋਜਕਾਰਾਂ ਲਈ ਇਕ ਆਦਰਸ਼ ਹੈ, ਜਿਸ ਤੋਂ ਉਨ੍ਹਾਂ ਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ।
ਵਰਨਣਯੋਗ ਹੈ ਕਿ ਵਿਗਿਆਨ ਖੇਤਰ ਵਿਚ ਜਗਦੀਸ਼ ਚੰਦਰ ਬੋਸ ਦੇ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਸਾਲ 2018 ਵਿਚ ਯੂਨੀਵਰਸਿਟੀ ਦਾ ਨਾਂਅ ਜਗਦੀਸ਼ ਚੰਦਰ ਬੋਸ ਦੇ ਨਾਂਅ ‘ਤੇ ਰੱਖਿਆ ਗਿਆ ਸੀ, ਜਿਸ ਦਾ ਐਲਾਨ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ 2017 ਵਿਚ ਯੂਨੀਵਰਸਿਟੀ ਵੱਲੋਂ ਪ੍ਰਬੰਧਿਤ ਇਕ ਪ੍ਰੋਗ੍ਰਾਮ ਵਿਚ ਕੀਤਾ ਸੀ।
ਇਸ ਦੌਰਾਨ ਵਾਇਸ ਚਾਂਸਲਰ ਪ੍ਰੋਫੈਸਰ ਸੁਸ਼ੀਲ ਕੁਮਾਰ ਤੋਮਰ ਨੇ ਮੁੱਖ ਮੰਤਰੀ ਨੂੰ ਯੂਨੀਵਰਸਿਟੀ ਦੀ ਵਿਦਿਅਕ ਅਤੇ ਵਿਕਾਸਤਮਕ ਪਹਿਲਾਂ ਦੇ ਬਾਰੇ ਵਿਚ ਜਾਣਕਾਰੀ ਵੀ ਦਿੱਤੀ।
ਇਸ ਮੌਕੇ ‘ਤੇ ਹਰਿਆਣਾ ਦੇ ਉੱਚੇਰੀ ਸਿਖਿਆ ਮੰਤਰੀ ਸ੍ਰੀ ਮੂਲਚੰਦ ਸ਼ਰਮਾ, ਜੇ ਸੀ ਬੋਸ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋਫੈਸਰ ਸੁਸ਼ੀਲ ਕੁਮਾਰ ਤੋਮਰ, ਵਿਧਾਇਕ ਨਰੇਂਦਰ ਗੁਪਤਾ, ਸ੍ਰੀਮਤੀ ਸੀਮਾ ਤ੍ਰਿਖਾ, ਯੂਨੀਵਰਸਿਟੀ ਅਤੇ ਜਿਲ੍ਹਾ ਪ੍ਰਸਾਸ਼ਨ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।