ਚੰਡੀਗੜ੍ਹ, 19 ਜੁਲਾਈ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਜੁਲਾਨਾ ਵਿਧਾਨਸਭਾਵਾਸੀਆਂ ਨੂੰ ਕਰੋੜਾਂ ਰੁਪਏ ਦੀ ਵਿਕਾਸ ਪਰਿਯੋਜਨਾਵਾਂ ਦੀ ਸੌਗਾਤ ਦਿੱਤੀ ਹੈ। ਉਨ੍ਹਾਂ ਨੇ ਜੁਲਾਨਾ ਵਿੱਚ 30 ਕਰੋੜ ਰੁਪਏ ਦੀ ਲਾਗਤ ਨਾਲ ਸਬ-ਡਿਵੀਜਨਲ ਕੰਪਲੈਕਸ ਦਾ ਨਿਰਮਾਣ ਕਰਵਾਉਣ ਦਾ ਐਲਾਨ ਕੀਤਾ। ਨਾਲ ਹੀ, ਜੁਲਾਨਾ ਵਿਧਾਨਸਭਾ ਖੇਤਰ ਵਿੱਚ ਵੱਖ-ਵੱਖ ਪਿੰਡਾਂ ਵਿੱਚ ਮਾਈਨਰਾਂ ਦੇ ਮੁੜ ਨਿਰਮਾਣ ਨਾਲ ਸਬੰਧਿਤ ਕੁੱਲ 9 ਕੰਮਾਂ ਲਈ 15.71 ਕਰੋੜ ਰੁਪਏ ਦਾ ਐਲਾਨ ਕੀਤਾ। ਪੇਯਜਲ ਤੇ ਜਲ੍ਹ ਸਪਲਾਈ ਯੋਜਨਾਵਾਂ ਲਈ ਵੀ ਮੁੱਖ ਮੰਤਰੀ ਨੈ ਕੁੱਲ 12 ਕੰਮਾਂ ਦੇ ਲਈ 25 ਕਰੋੜ ਰੁਪਏ ਦਾ ਐਲਾਨ ਕੀਤਾ।
ਮੁੱਖ ਮੰਤਰੀ ਨੇ ਇਹ ਐਲਾਨ ਅੱਜ ਜੁਲਾਨਾ ਵਿਧਾਨਸਭਾ ਦੇ ਪਿੰਡ ਨੰਦਗੜ੍ਹ ਵਿੱਚ ਆਯੋਜਿਤ ਪ੍ਰੋਗਰਾਮ ਦੌਰਾਨ ਕੀਤੇ। ਪ੍ਰੋਗਰਾਮ ਵਿੱਚ ਦਿੱਲੀ ਦੀ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ ਵੀ ਮੌਜੂਦ ਰਹੀ।
ਸ੍ਰੀ ਨਾਇਬ ਸਿੰਘ ਸੈਣੀ ਨੇ ਬਰਾਹਕਲਾਂ ਪਿੰਡ ਵਿੱਚ ਪਸ਼ੂ ਹਸਪਤਾਲ ਭਵਨ ਲਈ 31 ਲੱਖ ਰੁਪਏ, ਜੁਲਾਨਾ ਵਿਧਾਨਸਭਾ ਦੇ ਚਾਰ ਪਿੰਡਾਂ-ਸ਼ਾਦੀਪੁਰ, ਰਾਮਗੜ੍ਹ, ਕਰਮਗੜ੍ਹ ਅਤੇ ਰੂਪਗੜ੍ਹ ਵਿੱਚ ਆਂਗਨਵਾੜੀ ਕੇਂਦਰਾਂ ਦੇ ਨਿਰਮਾਣ ਲਈ 60 ਲੱਖ ਰੁਪਏ ਅਤੇ ਪਿੰਡ ਮਾਲਵੀ ਵਿੱਚ ਆਯੂਰਵੈਦਿਕ ਹਸਪਤਾਲ ਦੇ ਨਿਰਮਾਣ ਲਈ 67.90 ਲੱਖ ਰੁਪਏ ਦਾ ਐਲਾਨ ਕੀਤਾ।
ਉਨ੍ਹਾਂ ਨੇ ਕਿਹਾ ਕਿ ਪਿੰਡ ਖਰੇਟੀ ਵਿੱਚ 33 ਕੇਵੀ ਸਬ-ਸਟੇਸ਼ਨ ਦੀ ਸਮਰੱਥਾ ਵਧਾਈ ਜਾਵੇਗੀ। ਜੁਲਾਨਾ ਵਿਧਾਨਸਭਾ ਵਿੱਚ ਸਕੂਲਾਂ ਦੀ ਮੁਰੰਮਤ ਕਰਵਾਈ ਜਾਵੇਗੀ। ਉਨ੍ਹਾਂ ਨੇ ਜੁਲਾਨਾ ਦੇ ਸਰਕਾਰੀ ਸੀਨੀਅਰ ਸੈਕੇਂਡਰੀ ਸਕੁਲ ਵਿੱਚ ਪਾਰਕਿੰਗ ਸ਼ੈਡ ਦੇ ਨਿਰਮਾਣ ਲਈ 20.25 ਲੱਖ ਰੁਪਏ ਅਤੇ ਦੇਵ ਗੜ੍ਹ ਵਿੱਚ ਸਰਕਾਰੀ ਸੀਨੀਅਰ ਸੈਕੇਂਡਰੀ ਸਕੂਲ ਦੀ ਚਾਰਦੀਵਾਰੀ ਅਤੇ ਪਰਿਸਰ ਨੂੰ ਪੱਕਾ ਬਨਾਉਣ ਲਈ 71.59 ਲੱਖ ਰੁਪਏ ਦਾ ਐਲਾਨ ਕੀਤਾ।
