ਚੰਡੀਗੜ੍ਹ, 18 ਦਸੰਬਰ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੂੰ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਹੈ ਅਤੇ ਕਿਸਾਨਾਂ ਦੀ ਸਮਸਿਆ ਦਾ ਹੱਲ ਕੱਢਣਾ ਚਾਹੀਦਾ ਹੈ। ਕਾਂਗਰਸ ਤੇ ਹੋਰ ਪਾਰਟੀਆਂ ਨੂੰ ਕਿਸਾਨਾਂ ਦੇ ਨਾਂਅ ‘ਤੇ ਰਾਜਨੀਤੀ ਕਰਨ ਦੀ ਥਾਂ ਉਨ੍ਹਾਂ ਦੇ ਸੂਬਿਆਂ ਵਿਚ ਕਿਸਾਨਾਂ ਨੂੰ ਘੱਟੋ ਘੱਟ ਸਹਾਇਕ ਮੁੱਲ ਦਾ ਲਾਭ ਦੇਣਾ ਚਾਹੀਦਾ ਹੈ।
ਮੁੱਖ ਮੰਤਰੀ ਬੁੱਧਵਾਰ ਨੂੰ ਭਿਵਾਨੀ ਵਿਚ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਨੇ ਲੰਬੇ ਸਮੇਂ ਤੱਕ ਦੇਸ਼ ‘ਤੇ ਰਾਜ ਕੀਤਾ। ਜੇਕਰ ਕਾਂਗਰਸ ਜਨਤਾ ਲਈ ਕੰਮ ਕਰਦੀ ਤਾਂ ਅੱਜ ਜਨਤਾ ਉਨ੍ਹਾਂ ਦੇ ਨਾਲ ਖੜੀ ਹੁੰਦੀ, ਪਰ ਕਾਂਗਰਸ ਨੇ ਆਪਣੇ ਕਾਰਜਕਾਲ ਵਿਚ ਕਿਸਾਨਾਂ, ਮਹਿਲਾਵਾਂ, ਨੌਜੁਆਨਾਂ ਤੇ ਜਰੂਰਤਮੰਦ ਲੋਕਾਂ ਲਈ ਕੋਈ ਕੰਮ ਨਹੀਂ ਕੀਤਾ। ਜਨਤਾ ਹੁਣ ਇਸ ਗੱਲ ਨੁੰ ਸਮਝਣ ਲੱਗੀ ਹੈ। ਕਾਂਗਰਸੀ ਨੈਤਾ ਸਦਾ ਈਵੀਐਮ ਨੂੰ ਦੋਸ਼ ਦੇ ਕੇ ਈਵੀਐਮ ਨੂੰ ਬਦਨਾਮ ਕਰਨ ਦਾ ਕੰਮ ਕਰਦੇ ਹਨ।
ਕੇਂਦਰ ਤੇ ਸੂਬਾ ਸਰਕਾਰ ਨੇ 10 ਸਾਲਾਂ ਵਿਚ ਕਿਸਾਨਾਂ, ਗਰੀਬਾਂ, ਨੌਜੁਆਨਾਂ ਅਤੇ ਮਹਿਲਾਵਾਂ ਦੇ ਹਿੱਤ ਵਿਚ ਅਨੇਕ ਯੋਜਨਾਵਾਂ ਕੀਤੀ ਲਾਗੂ
ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਤੇ ਸੂਬਾ ਸਰਕਾਰ ਨੇ ਪਿਛਲੇ 10 ਸਾਲਾਂ ਵਿਚ ਕਿਸਾਨਾਂ, ਗਰੀਬਾਂ, ਨੌਜੁਆਨਾਂ ਅਤੇ ਮਹਿਲਾਵਾਂ ਆਦਿ ਦੇ ਹਿੱਤ ਵਿਚ ਅਨੇਕ ਯੋਜਨਾਵਾਂ ਲਾਗੂ ਕੀਤੀਆਂ ਹਨ, ਜਿਸ ਨਾਲ ਹਰੇਕ ਵਰਗ ਨੂੰ ਲਾਭ ਹੋਇਆ ਹੈ। ਨੌਜੁਆਨਾਂ ਨੂੰ ਸਕਿਲ ਵਿਕਾਸ ਨਾਲ ਰੁਜਗਾਰ ਮਿਲਿਆ ਹੈ। ਇਸ ਤੋਂ ਇਲਾਵਾ, ਨੌਜੁਆਨਾਂ ਨੂੰ ਬਿਨ੍ਹਾਂ ਪਰਚੀ-ਖਰਚੀ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀ ਦਿੱਤੀ ਗਈ ਹੈ। ਅੱਜ ਮਹਿਲਾਵਾਂ ਆਤਮਨਿਰਭਰ ਬਣੀਆਂ ਹਨ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਹੈ, ਜਿਸ ਵਿਚ ਕਿਸਾਨ ਦੀ ਫਸਲ ਐਮਐਸਪੀ ‘ਤੇ ਖਰੀਦੀ ਜਾ ਰਹੀ ਹੈ। ਐਮਐਸਪੀ ਤੇ ਭਾਵਾਂਤਰ ਭਰਪਾਈ ਯੋਜਨਾਵਾਂ ਦਾ ਕਿਸਾਨਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਸੂਬੇ ਵਿਚ ਨਸ਼ੇ ਦੀ ਸਮਸਿਆ ਨੂੰ ਜੜ ਤੋਂ ਖਤਮ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਨਸ਼ਾ ਮੁਕਤੀ ਕੇਂਦਰਾਂ ਰਹੀਂ ਉਪਚਾਰ ਦੇ ਬਾਅਦ ਲੋਕਾਂ ਨੂੰ ਮੁੱਖਧਾਰਾ ਨਾਲ ਜੋੜਿਆ ਜਾ ਰਿਹਾ ਹੈ। ਇਸ ਤੋਂ ਇਲਾਵਾ, ਸੂਬੇ ਵਿਚ ਬਿਹਤਰ ਖੇਡ ਨੀਤੀ ਬਣਾ ਕੇ ਨੌਜੁਆਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ ਅਤੇ ਨੌਜੁਆਨਾਂ ਨੂੰ ਸਕਿਲ ਸਿਖਲਾਈ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਨੌਜੁਆਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਤੋਂ ਦੂਰ ਰਹਿਣ ਅਤੇ ਹੋਰ ਲੋਕਾਂ ਨੂੰ ਵੀ ਨਸ਼ੇ ਦੇ ਬੂਰੇ ਪ੍ਰਭਾਵਾਂ ਦੇ ਬਾਰੇ ਜਾਗਰੁਕ ਕਰਨ।