ਫਿਰੋਜ਼ਪੁਰ 9 ਸਤੰਬਰ (ਸੰਦੀਪ ਟੰਡਨ): ਸੀਆਈਏ ਸਟਾਫ ਫਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ 20 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸੁਖਮਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਬਸਤੀ ਸ਼ੇਖਾਂ ਵਾਲੀ ਸਿਟੀ ਫਿਰੋਜ਼ਪੁਰ ਵਿਖੇ ਮੌਜ਼ੂਦ ਸੀ ਤਾਂ ਉਥੇ ਬਣ ਰਹੀ ਨਵੀਂ ਕਾਲੋਨੀ ਪਾਸ ਇਕ ਨੌਜਵਾਨ ਲੜਕਾ ਖੜਾ ਵਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਤੇ ਇਕ ਦਮ ਕਾਲੌਨੀ ਦੇੇ ਅੰਦਰ ਵੱਲ ਨੂੰ ਹੋ ਤੁਰਿਆ। ਪੁਲਿਸ ਪਾਰਟੀ ਵੱਲੋਂ ਸ਼ੱਕ ਦੀ ਬਿਨਾਅ ‘ਤੇ ਦੋਸ਼ੀ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂ ਬਲਕਾਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਬਸਤੀ ਸ਼ੇਖਾਂ ਵਾਲੀ ਦੱਸਿਆ, ਜਿਸ ਦੀ ਤਲਾਸ਼ੀ ਲੈਣ ਤੇ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।