ਚੰਡੀਗੜ੍ਹ,3ਅਪ੍ਰੈਲ(ਪ੍ਰੈਸ ਕੀ ਤਾਕਤ)-ਪੰਜਾਬ ਹਰਿਆਣਾ ਸਕੱਤਰੇਤ ਦੇ CISF ਕੈਂਪਸ ‘ਚ CISF ਦੇ ਜਵਾਨ ਨੇ ਕੀਤੀ ਖੁਦਕੁਸ਼ੀ, ਪੁਲਿਸ ਜਾਂਚ ‘ਚ ਜੁਟੀ ਹੈ। ਸੀਆਈਐਸਐਫ ਕੈਂਪਸ ਵਿੱਚ ਤਾਇਨਾਤ ਇੱਕ ਜਵਾਨ ਨੇ ਕੈਂਪਸ ਵਿੱਚ ਡਿਊਟੀ ਦੌਰਾਨ ਆਪਣੇ ਆਪ ਨੂੰ ਗੋਲੀ ਮਾਰ ਲਈ। ਇਸ ਕਾਰਨ ਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੜਕੇ 4:30 ਵਜੇ ਦੀ ਦੱਸੀ ਜਾ ਰਹੀ ਹੈ।ਮ੍ਰਿਤਕ ਜਵਾਨ ਦੀ ਪਛਾਣ ਨਾਗਾ ਅਰਜੁਨ ਵਜੋਂ ਹੋਈ , ਇਸ ਤੋਂ ਬਾਅਦ ਘਟਨਾ ਦੀ ਸੂਚਨਾ ਚੰਡੀਗੜ੍ਹ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਚੰਡੀਗੜ੍ਹ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਚੰਡੀਗੜ੍ਹ ਪੁਲਿਸ ਨੇ ਜਵਾਨ ਦੀ ਲਾਸ਼ ਨੂੰ ਸੈਕਟਰ 16 ਦੇ ਹਸਪਤਾਲ ਪਹੁੰਚਾਇਆ ਹੈ, ਜਿੱਥੇ ਪੋਸਟਮਾਰਟਮ ਕੀਤਾ ਜਾਵੇਗਾ।