ਪਟਿਆਲਾ, 09-06-2023(ਪ੍ਰੈਸ ਕੀ ਤਾਕਤ)-ਪਟਿਆਲਾ ਦੇ ਸਹਾਇਕ ਕਮਿਸ਼ਨਰ (ਜ) ਕਿਰਪਾਲ ਵੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਸ਼ਿਕਾਇਤਾਂ ਦੇ ਸਮਾਂਬੱਧ ਢੰਗ ਨਾਲ ਨਿਪਟਾਰੇ ਲਈ ਆਪਣੀਆਂ ਸ਼ਿਕਾਇਤਾਂ ਡਿਜੀਟਲ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ) ਦੀ ਵਰਤੋਂ ਕਰਕੇ ਕਰਨ।
ਪੀ.ਜੀ.ਆਰ.ਐਸ. ਵੈਬ ਪੋਰਟਲ ਬਾਰੇ ਜਾਣਕਾਰੀ ਦਿੰਦਿਆਂ ਕਿਰਾਲ ਵੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਨਿਰਵਿਘਨ, ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਰਹਿਤ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਗਏ ਵਨ-ਸਟਾਪ ਵੈਬ ਪੋਰਟਲ ਤੋਂ ਲੋਕਾਂ ਦੀਆਂ ਸ਼ਿਕਾਇਤਾਂ ਦਾ ਬਹੁਤ ਅਸਰਦਾਰ ਢੰਗ ਨਾਲ ਤੁਰੰਤ ਨਿਪਟਾਰਾ ਹੋ ਰਿਹਾ ਹੈ।
ਸਹਾਇਕ ਕਮਿਸ਼ਨਰ ਕਿਰਪਾਲਵੀਰ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰਾਂ ਅਤੇ ਲੋਕ ਸ਼ਿਕਾਇਤਾਂ ਵਿਭਾਗ (ਡੀਜੀਆਰ ਅਤੇ ਪੀਜੀ) ਵੱਲੋਂ ਵਿਕਸਤ ਇਸ ਪੋਰਟਲ ਰਾਹੀਂ ਨਵੀਨਤਮ ਤਕਨਾਲੋਜੀ ਰਾਹੀਂ ਕੋਈ ਵੀ ਨਾਗਰਿਕ ਆਪਣੀਆਂ ਸ਼ਿਕਾਇਤਾਂ ਸਬੰਧਤ ਸਰਕਾਰੀ ਵਿਭਾਗਾਂ ਕੋਲ www.connect.punjab.gov.in ‘ਤੇ ਵੀ ਜਮ੍ਹਾਂ ਕਰਵਾ ਸਕਦਾ ਹੈ। ਕਿਉਂਕਿ ਸਾਰੇ ਵਿਭਾਗਾਂ ਨੂੰ ਇਸ ਪੋਰਟਲ ਨਾਲ ਜੋੜ ਦਿੱਤਾ ਗਿਆ ਹੈ।
ਕਿਰਪਾਲ ਵੀਰ ਸਿੰਘ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੀ.ਜੀ.ਆਰ.ਐਸ ਕੇਂਦਰੀ ਪੋਰਟਲ ਵਜੋਂ ਕੰਮ ਕਰ ਰਿਹਾ ਹੈ, ਜਿੱਥੇ ਸਾਰੇ ਨਾਗਰਿਕਾਂ ਦੀਆਂ ਸ਼ਿਕਾਇਤਾਂ ਪੋਰਟਲ ਉਪਰ ਖੁਦ ਜਾਂ ਈਮੇਲ, ਡਾਕ ਰਾਹੀਂ ਜਾਂ ਸੇਵਾ ਕੇਂਦਰਾਂ ਵਿਖੇ ਵਿਅਕਤੀਗਤ ਤੌਰ ‘ਤੇ ਵੀ ਦਰਜ ਕਰਕੇ ਕੀਤੀਆਂ ਜਾ ਸਕਦੀਆਂ ਹਨ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਐਮਸੇਵਾ ਐਪ, ਹੈਲਪਲਾਈਨ ਨੰਬਰ 1100, ਵਟਸਐਪ ਚੈਟਬੋਟ ਨੰਬਰ 9878971100 ‘ਤੇ ਵੀ ਸ਼ਿਕਾਇਤ ਦੇਣ ਸਮੇਤ ਈਮੇਲ ਆਈਡੀ grievance.pb@Punjab.gov.in ਜੀਆਰਆਈਈਵੀਏਐਨਸੀਈ ਡਾਟ ਪੀਬੀ ਐਟ ਦੀ ਰੇਟ ਪੀਯੂਐਨਜੇਏਬੀ ਡਾਟ ਜੀਓਵੀ ਡਾਟ ਆਈਐਨ ‘ਤੇ ਵੀ ਕੀਤੀ ਜਾ