No Result
View All Result
Sunday, May 17, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਉਰਦੂ ਭਾਸ਼ਾ ਦੀ ਸਿਖਲਾਈ ਲਈ ‘ਉਰਦੂ ਆਮੋਜ਼’ ਦੀਆਂ ਜਮਾਤਾਂ ਜਨਵਰੀ 2026 ਤੋਂ

admin by admin
in BREAKING, COVER STORY, INDIA, National, POLITICS, PUNJAB
0
ਪਟਿਆਲਾ ਜ਼ਿਲ੍ਹੇ ‘ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ ‘ਤੇ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ
0
SHARES
0
VIEWS
Share on FacebookShare on Twitter

ਪਟਿਆਲਾ, 20 ਦਸੰਬਰ:

ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਜਨਵਰੀ 2026 ਤੋਂ ‘ਉਰਦੂ ਆਮੋਜ਼’ ਦੀ ਸਿਖਲਾਈ ਦੀਆਂ ਜਮਾਤਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੋਜ ਅਫ਼ਸਰ ਡਾ. ਮਨਜਿੰਦਰ ਸਿੰਘ ਨੇ ਦੱਸਿਆ ਕਿ ਉਰਦੂ ਭਾਸ਼ਾ ਇਕ ਬਹੁਤ ਹੀ ਮਿੱਠੀ ਤੇ ਪਿਆਰੀ ਜ਼ੁਬਾਨ ਹੈ। ਪੰਜਾਬੀ ਭਾਸ਼ਾ ਅਤੇ ਸਾਹਿਤ ਬਾਰੇ ਵਿਸਥਾਰਪੂਰਵਕ ਗਿਆਨ ਹਾਸਲ ਕਰਨ ਲਈ ਉਰਦੂ ਭਾਸ਼ਾ ਸਿੱਖਣੀ ਬਹੁਤ ਜ਼ਰੂਰੀ ਹੈ। ਪੱਛਮੀ ਪੰਜਾਬ ਵਿੱਚ ਸਾਰਾ ਪੰਜਾਬੀ ਸਾਹਿਤ ਸ਼ਾਹਮੁਖੀ ਲਿਪੀ ਵਿੱਚ ਰਚਿਆ ਗਿਆ ਹੈ। ਉਥੋਂ ਦੇ ਕਈ ਵਿਦਿਅਕ ਅਦਾਰਿਆਂ ਵਿੱਚ ਵਿਦਿਆਰਥੀਆਂ ਨੂੰ ‘ਸ਼ਾਹਮੁਖੀ’ ਦੇ ਨਾਲ ਨਾਲ ਗੁਰਮੁਖੀ ਲਿਪੀ ਦਾ ਗਿਆਨ ਵੀ ਦਿੱਤਾ ਜਾ ਰਿਹਾ ਹੈ।

ਖੋਜ ਅਫ਼ਸਰ ਨੇ ਦੱਸਿਆ ਕਿ ਪੰਜਾਬੀ ਸਾਹਿਤ ਦੇ ਅਦਾਨ ਪ੍ਰਦਾਨ  ਲਈ ਦੋਹਾਂ ਲਿਪੀਆਂ ‘ਸ਼ਾਹਮੁਖੀ’ ਅਤੇ ਗੁਰਮੁਖੀ ਦੀ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ। ਇਸ ਲਈ ਵਿਦਿਆਰਥੀਆਂ ਲਈ ‘ਉਰਦੂ ਆਮੋਜ਼’ ਦੀ ਸਿਖਲਾਈ ਦਾ ਕੋਰਸ ਬਹੁਤ ਲਾਹੇਵੰਦ ਹੈ।

ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵਿਖੇ ‘ਉਰਦੂ ਆਮੋਜ਼’ ਦੀ ਸਿਖਲਾਈ ਲਈ ਬਹੁਤ ਹੀ ਤਜ਼ਰਬੇਕਾਰ ਅਤੇ ਕਾਬਲਅਧਿਆਪਕ ਹਨ। ਇਹ ਸਿਖਲਾਈ  ਜਨਵਰੀ ਮਹੀਨੇ (2026) ਤੋਂ ਸ਼ੁਰੂ ਹੋ ਕੇ ਜੂਨ (2026) ਮਹੀਨੇ ਤੱਕ ਚੱਲੇਗੀ। ਇਸ ਸਿਖਲਾਈ ਦੀ ਮਿਆਦ ਛੇ ਮਹੀਨੇ ਦੀ ਹੈ। ਇਸ ਸਿਖਲਾਈ ਦੀ ਸਮੁੱਚੀ ਇੱਕ ਵਾਰ ਦੀ ਫੀਸ 500 ਰੁਪਏ ਹੈ। ਇਸ ਜਮਾਤ ਦਾ ਸਮਾਂ ਸ਼ਾਮ 5.00 ਵਜੇ ਤੋਂ ਲੈ ਕੇ 6.00 ਵਜੇ ਤੱਕ ਦਾ ਹੈ।

ਖੋਜ ਅਫ਼ਸਰ ਡਾ. ਮਨਜਿੰਦਰ ਸਿੰਘ ਨੇ ਦੱਸਿਆ ਕਿ ਇਸ ਲਈ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀ ਮਿਤੀ 10.01.2026 ਤੱਕ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ (ਭਾਸ਼ਾ ਭਵਨ), ਸ਼ੇਰਾਂ ਵਾਲਾ ਗੇਟ,  ਪਟਿਆਲਾ ਵਿਖੇ ਆਪਣਾ ਫਾਰਮ (ਸਮੇਤ ਇਕ ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ ਅਤੇ ਵਿਦਿਅਕ ਯੋਗਤਾ ਦੇ ਸਰਕਟੀਫਿਕੇਟ ਦੀ ਫੋਟੋ ਕਾਪੀ) ਭਰ ਕੇ ਦਾਖਲਾ ਲੈ ਸਕਦੇ ਹਨ। ਉਰਦੂ ਆਮੋਜ਼ ਦੀ ਸਿਖਲਾਈ ਸਬੰਧੀ ਕਿਸੇਕਿਸਮ ਦੀ ਜਾਣਕਾਰੀ ਲਈ ਦਫ਼ਤਰ ਦੀ ਈਮੇਲ dlo.patiala1@gmail.com ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ।

Post Views: 30
Tags: patiala newsUrdu AmoazUrdu language
Previous Post

ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ: ਮੰਤਰੀ ਡਾ. ਬਲਜੀਤ ਕੌਰ

Next Post

20 dec 2025

Next Post

20 dec 2025

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800