No Result
View All Result
Tuesday, May 19, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਮੁੱਖ ਮੰਤਰੀ ਵੱਲੋਂ ਸੀਨੀਅਰ ਪੱਤਰਕਾਰ ਅਸ਼ਵਨੀ ਕਪੂਰ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

Vijesh by Vijesh
in PUNJAB
0
ਹੜ ਰੋਕਥਾਮ ਕੰਮਾਂ ਉਤੇ 50 ਕਰੋੜ ਰੁਪਏ ਖਰਚੇ ਜਾਣਗੇ: ਕੈਪਟਨ ਅਮਰਿੰਦਰ ਸਿੰਘ
0
SHARES
0
VIEWS
Share on FacebookShare on Twitter

ਚੰਡੀਗੜ੍ਹ/ਹੁਸ਼ਿਆਰਪੁਰ, 29 ਸਤੰਬਰ : ਅਸ਼ੋਕ ਵਰਮਾ 
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੀਨੀਅਰ ਪੱਤਰਕਾਰ ਅਸ਼ਵਨੀ ਕਪੂਰ ਦੀ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਅੱਜ ਸਵੇਰੇ ਲੁਧਿਆਣਾ ਵਿਖੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਕਰੋਨਾ ਵਾਇਰਸ ਕਾਰਨ ਚੱਲ ਵਸੇ। ਉਹ 70 ਵਰਿਆਂ ਦੇ ਸਨ।
ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਅਸ਼ਵਨੀ ਕਪੂਰ ਨੂੰ ਇਕ ਸਮਰਪਿਤ ਪੱਤਰਕਾਰ ਤੇ ਚੰਗੇ ਇਨਸਾਨ ਦੱਸਿਆ ਜਿਨਾਂ ਨੇ ਚਾਰ ਦਹਾਕਿਆਂ ਦੇ ਲੰਮੇ ਸਮੇਂ ਦੌਰਾਨ ਪੱਤਰਕਾਰੀ ਪ੍ਰਤੀ ਆਪਣੇ ਫਰਜ਼ ਨਿਡਰਤਾ ਅਤੇ ਪੇਸ਼ੇਵਰਾਨਾ ਕਦਰਾਂ ਕੀਮਤਾਂ ਨਾਲ ਨਿਭਾਏ। ਉਨਾਂ ਕਿਹਾ ਕਿ ਸ੍ਰੀ ਕਪੂਰ ਦੇ ਤੁਰ ਜਾਣ ਨਾਲ ਪੱਤਰਕਾਰੀ ਦੇ ਖੇਤਰ ਵਿੱਚ ਅਜਿਹਾ ਖਲਾਅ ਪੈਦਾ ਹੋ ਗਿਆ ਜਿਸ ਨੂੰ ਪੂਰਨਾ ਬਹੁਤ ਮੁਸ਼ਕਿਲ ਹੈ।
ਜ਼ਿਕਰਯੋਗ ਹੈ ਕਿ ਸ੍ਰੀ ਕਪੂਰ ਹੁਸ਼ਿਆਰਪੁਰ ਵਿਖੇ ਪੰਜਾਬ ਕੇਸਰੀ ਦੇ ਸੀਨੀਅਰ ਕਾਰਸਪੌਡੈਂਟ ਵਜੋਂ ਕੰਮ ਕਰ ਰਹੇ ਸਨ।
ਦੁਖੀ ਪਰਿਵਾਰ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ਣ ਲਈ ਅਰਦਾਸ ਕੀਤੀ।
ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਅਸ਼ਵਨੀ ਕਪੂਰ ਦੇ ਤੁਰ ਜਾਣ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨਾਂ ਨੇ ਕਪੂਰ ਵੱਲੋਂ ਪੱਤਰਕਾਰ ਦੇ ਤੌਰ ’ਤੇ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਚੇਤੇ ਕੀਤਾ ਜਿਨਾਂ ਨੂੰ ਪੱਤਰਕਾਰ ਭਾਈਚਾਰੇ ਵੱਲੋਂ ਹਮੇਸ਼ਾ ਯਾਦ ਰੱਖਿਆ ਜਾਵੇਗਾ।

Post Views: 55
Previous Post

ਮੁੱਖ ਮੰਤਰੀ ਨੇ ਖੇਤੀ ਕਾਨੂੰਨਾਂ ਬਾਰੇ ਵਕੀਲਾਂ ਤੇ ਕਿਸਾਨ ਯੂਨੀਅਨਾਂ ਦੇ ਕਾਨੂੰਨੀ ਨੁਮਾਇੰਦਿਆਂ ਕੋਲੋਂ ਸੁਝਾਅ ਮੰਗੇ

Next Post

ਮੋਗਾ ਵਿੱਚ ਹਥਿਆਰਬੰਦ ਲੁਟੇਰਿਆਂ ਦੇ ਖ਼ਤਰਨਾਕ ਗਿਰੋਹ ਦਾ ਪਰਦਾਫਾਸ਼

Next Post
ਮੋਗਾ ਵਿੱਚ ਹਥਿਆਰਬੰਦ ਲੁਟੇਰਿਆਂ ਦੇ ਖ਼ਤਰਨਾਕ ਗਿਰੋਹ ਦਾ ਪਰਦਾਫਾਸ਼

ਮੋਗਾ ਵਿੱਚ ਹਥਿਆਰਬੰਦ ਲੁਟੇਰਿਆਂ ਦੇ ਖ਼ਤਰਨਾਕ ਗਿਰੋਹ ਦਾ ਪਰਦਾਫਾਸ਼

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800