ਚੰਡੀਗੜ੍ਹ,28 ਜੁਲਾਈ(ਪ੍ਰੈਸ ਕਿ ਤਾਕਤ ਬਿਊਰੋ): ਪੰਜਾਬ ਦੇ 12,500 ਕੱਚੇ ਅਧਿਆਪਕਾਂ ਨੂੰ ਅੱਜ ਵੱਡਾ ਤੋਹਫ਼ਾ ਮਿਲਣ ਜਾ ਰਿਹਾ ਹੈ।ਮੁੱਖ ਮੰਤਰੀ ਭਗਵੰਤ ਮਾਨ ਅੱਜ ਇਨ੍ਹਾਂ ਅਧਿਆਪਕਾਂ ਨੂੰ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ ਸੌਂਪਣਗੇ।ਇਸ ਸਬੰਧੀ ਚੰਡੀਗੜ੍ਹ ਵਿਖੇ ਵਿਸ਼ੇਸ਼ ਸਮਾਗਮ ਰੱਖਿਆ ਗਿਆ ਹੈ, ਜਿੱਥੇ ਮੁੱਖ ਮੰਤਰੀ ਵਿਸ਼ੇਸ਼ ਮਹਿਮਾਨ ਵੱਜੋਂ ਸ਼ਿਰੱਕਤ ਕਰਨਗੇ। ਇਸ ਬਾਰੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਕਹਿਣਾ ਹੈ ਕਿ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਸਾਡੀ ਸਰਕਾਰ ਨੇ ਵਾਅਦਾ ਕੀਤਾ ਸੀ, ਜਿਸ ਨੂੰ ਹੁਣ ਪੂਰਾ ਕੀਤਾ ਜਾ ਰਿਹਾ ਹੈ।ਸਿੱਖਿਆ ਮੰਤਰੀ ਬੈਂਸ ਨੇ ਪੱਕੇ ਹੋਣ ਵਾਲੇ ਸਾਰੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਨਿਭਾ ਰਹੀ ਹੈ।