No Result
View All Result
Friday, May 15, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਜਲੰਧਰ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ CM ਭਗਵੰਤ ਮਾਨ ਨੇ ਕੀਤਾ ਦੌਰਾ

admin by admin
in BREAKING, COVER STORY, PUNJAB
0
ਜਲੰਧਰ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ CM ਭਗਵੰਤ ਮਾਨ ਨੇ ਕੀਤਾ ਦੌਰਾ
0
SHARES
0
VIEWS
Share on FacebookShare on Twitter

ਜਲੰਧਰ, 14 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ)
– ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾਨ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਗਿੱਦੜਪਿੰਡੀ ‘ਚ ਕਾਰਜਾਂ ਦਾ ਜਾਇਜ਼ਾ ਲਿਆ। ਉਹ ਆਪਣੇ ਦੌਰੇ ਦੌਰਾਨ ਸ਼ਾਹਕੋਟ ਲੋਹੀਆਂ ਵੀ ਗਏ। ਭਗਵੰਤ ਮਾਨ ਮੰਡਾਲਾ ਦੇ ਉਸ ਸਥਾਨ ‘ਤੇ ਵੀ ਗਏ, ਜਿੱਥੇ ਧੁੱਸੀ ਬੰਨ੍ਹ ਟੁਟਿਆ ਸੀ। ਇਸ ਮੌਕੇ ਉਨ੍ਹਾਂ ਨਾਲ ਸੰਸਦ ਮੈਂਬਰ ਸੁਸ਼ੀਲ ਰਿੰਕ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਮੌਜੂਦ ਰਹੇ। ਇਥੇ ਦੱਸ ਦੇਈਏ ਕਿ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਸੰਗਤ ਸਮੇਤ ਮਿੱਟੀ ਦੀਆਂ ਬੋਰੀਆਂ ਪਾ ਕੇ ਬੰਨ੍ਹ ਦੀ ਮੁੜ ਉਸਾਰੀ ਕਰ ਰਹੇ ਹਨ।

ਮੁੱਖ ਮੰਤਰੀ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਸਤਲੁਜ ਦਰਿਆ ’ਤੇ ਮੰਡਾਲਾ ਛੰਨਾ ਵਿਖੇ ਬਣਾਏ ਗਏ ਧੁੱਸੀ ਬੰਨ੍ਹ ਦੀ ਮੁੜ ਉਸਾਰੀ ਲਈ ਵੀ ਸ਼ਲਾਘਾ ਕੀਤੀ। ਇਹ ਹਾਲ ਹੀ ਵਿੱਚ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਟੁੱਟ ਗਿਆ ਸੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਪ੍ਰਸ਼ਾਸਨ ਨੂੰ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਮੁਹੱਈਆ ਕਰਵਾਉਣ ਦੇ ਹੁਕਮ ਵੀ ਦਿੱਤੇ। ਉਨ੍ਹਾਂ ਟੁੱਟੇ ਬੰਨ੍ਹ ਦੀ ਬਹਾਲੀ ਦਾ ਮੁਆਇਨਾ ਵੀ ਕੀਤਾ ਅਤੇ ਇਸ ਤੋਂ ਬਾਅਦ ਉਹ ਕਿਸ਼ਤੀ ਵਿੱਚ ਬੈਠ ਪਾਣੀ ਵਿੱਚ ਡੁੱਬੇ ਪਿੰਡਾਂ ਦਾ ਦੌਰਾ ਕਰਨ ਲਈ ਨਿਕਲੇ।

ਇਥੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਸਵੇਰੇ ਫਿਰੋਜ਼ਪੁਰ ਅਤੇ ਮੋਗਾ ਦੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਦੱਸ ਦੇਈਏ ਕਿ ਜਦੋਂ ਤੋਂ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਬਣੀ ਹੈ, ਉਦੋਂ ਤੋਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ।

ਵੀਰਵਾਰ ਕੀਤਾ ਸੀ ਸੰਗਰੂਰ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ 
ਮੁੱਖ ਮੰਤਰੀ ਭਗਵੰਤ ਮਾਨ ਨੇ ਘੱਗਰ ਨਦੀ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੱਲ੍ਹ ਆਪਣੇ ਸੰਗਰੂਰ ਜ਼ਿਲ੍ਹੇ ਦਾ ਦੌਰਾ ਕੀਤਾ ਸੀ। ਇਸ ਦੌਰਾਨ ਮੁੱਖ ਮੰਤਰੀ ਨੇ ਹਰਿਆਣਾ, ਰਾਜਸਥਾਨ ਅਤੇ ਹਿਮਾਚਲ ‘ਤੇ ਤੰਜ ਕੱਸੇ ਸਨ ਕਿ ਹੁਣ ਹਰਿਆਣਾ ਅਤੇ ਰਾਜਸਥਾਨ ਪਾਣੀ ਲੈਣ ਤੋਂ ਕਿਉਂ ਇਨਕਾਰ ਕਰ ਰਹੇ ਹਨ, ਜੇਕਰ ਹਿੰਮਤ ਹੈ ਤਾਂ ਹਿਮਾਚਲ ਹੁਣ ਆਪਣਾ ਪਾਣੀ ਰੋਕ ਲਵੇ। ਮਾਨ ਨੇ ਕਿਹਾ ਕਿ ਹਿਮਾਚਲ ਦਾ ਕਹਿੰਦਾ ਹੈ ਕਿ ਪੰਜਾਬ ਦੇ ਪਾਣੀਆਂ ਵਿੱਚ ਉਨ੍ਹਾਂ ਦਾ 7.19 ਫ਼ੀਸਦੀ ਹਿੱਸਾ ਹੈ। ਉਨ੍ਹਾਂ ਨੂੰ ਰਾਇਲਟੀ ਚਾਹੁੰਦਾ ਹੈ। ਅਸੀਂ ਹਰਿਆਣਾ ਨੂੰ ਕਹਿ ਰਹੇ ਹਾਂ ਕਿ ਚਾਹੀਦਾ ਹੈ ਹੁਣ ਪਾਣੀ ਪਰ ਹਰਿਆਣਾ ਇਸ ਤੋਂ ਇਨਕਾਰ ਕਰ ਰਿਹਾ ਹੈ। ਰਾਜਸਥਾਨ ਦਾ ਵੀ ਇਹੀ ਹਾਲ ਹੈ।

ਹਿੱਸਾ ਮੰਗਣ ਲਈ ਹਰ ਕੋਈ ਹੈ ਪਰ ਕੀ ਡੁੱਬਣ ਲਈ ਪੰਜਾਬ ਹੀ ਹੈ। ਬੇਸ਼ੱਕ ਆਫ਼ਤ ਸਮੇਂ ਕੋਈ ਸਾਥ ਨਹੀਂ ਦੇ ਰਿਹਾ ਪਰ ਫਿਰ ਵੀ ਪੰਜਾਬ ਦਾ ਦਿਲ ਬਹੁਤ ਵੱਡਾ ਹੈ। ਪੰਜਾਬ ਪੂਰੀ ਦੁਨੀਆ ਨੂੰ ਬਚਾਉਣ ਵਾਲਾ ਹੈ। ਪੰਜਾਬ ਹਰ ਕਿਸੇ ਦਾ ਪੇਟ ਭਰਨ ਜਾ ਰਿਹਾ ਹੈ। ਕੁਦਰਤੀ ਆਫ਼ਤ ਪੂਰੀ ਦੁਨੀਆਂ ਵਿੱਚ ਕਿਤੇ ਵੀ ਆ ਸਕਦੀ ਹੈ। ਰੈੱਡ ਕਰਾਸ ਉੱਥੇ ਪਹੁੰਚੇ ਜਾਂ ਨਾ ਪਰ ਪੰਜਾਬੀ ਉੱਥੇ ਗੁਰੂ ਦੇ ਲੰਗਰ ਦੀ ਸੇਵਾ ਕਰਨ ਪਹੁੰਚ ਜਾਂਦੇ ਹਨ।

 

Post Views: 117
Tags: @Bhagwant Mann#flood-afftectedCMJalandhar
Previous Post

ਮੋਗਾ ਦੀ ਅਦਾਲਤ ’ਚ ਸੂਬੇ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਪੇਸ਼ੀ ਭੁਗਤੀ

Next Post

ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪਿੰਡ ਟਿਵਾਣਾ ਤੇ ਅਮਲਾਲਾ ਵਿਖੇ ਘੱਗਰ ਦਰਿਆ ਦਾ ਦੌਰਾ

Next Post
ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪਿੰਡ ਟਿਵਾਣਾ ਤੇ ਅਮਲਾਲਾ ਵਿਖੇ ਘੱਗਰ ਦਰਿਆ ਦਾ ਦੌਰਾ

ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪਿੰਡ ਟਿਵਾਣਾ ਤੇ ਅਮਲਾਲਾ ਵਿਖੇ ਘੱਗਰ ਦਰਿਆ ਦਾ ਦੌਰਾ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800