No Result
View All Result
Thursday, June 18, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੂਬਾ ਵਾਸੀਆਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਦੇਣ ਦੀ ਕਵਾਇਦ

admin by admin
in BREAKING, COVER STORY, PUNJAB
0
0
SHARES
0
VIEWS
Share on FacebookShare on Twitter
ਮੁਹਾਲੀ ਤਹਿਸੀਲ ਵਿੱਚ ਬਣੇਗਾ ਅਤਿ-ਆਧੁਨਿਕ ਸਬ ਰਜਿਸਟਰਾਰ ਦਫਤਰ, ਇਕੋ ਛੱਤ ਹੇਠ 90 ਮਿੰਟਾਂ ਅੰਦਰ ਹੋਵੇਗੀ ਜਾਇਦਾਦ ਦੀ ਰਜਿਸਟਰੀ: ਅਨੁਰਾਗ ਵਰਮਾ

 

ਮੁੱਖ ਸਕੱਤਰ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਵੱਖ-ਵੱਖ ਦਫ਼ਤਰਾਂ ਦਾ ਅਚਨਚੇਤੀ ਦੌਰਾ, ਲੋਕਾਂ ਨਾਲ ਸਿੱਧੀ ਗੱਲਬਾਤ ਕਰਕੇ ਹਾਸਲ ਕੀਤੀ ਫੀਡਬੈਕ

 

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ)/ਚੰਡੀਗੜ੍ਹ, 4 ਜਨਵਰੀ

 

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸੂਬਾ ਸਰਕਾਰ ਵੱਲੋਂ ਮੁਹਾਲੀ ਦੇ ਸਬ ਰਜਿਸਟਰਾਰ ਦਫਤਰ ਨੂੰ ਅਤਿ-ਆਧੁਨਿਕ ਬਣਾਇਆ ਜਾ ਰਿਹਾ ਹੈ। ਇਸ ਦਫਤਰ ਵਿੱਚ ਰਜਿਸਟਰੀ ਕਰਵਾਉਣ ਵਾਲਿਆਂ ਨੂੰ ਇਕੋ ਛੱਤ ਹੇਠ ਇਕੋਂ ਦਿਨ ਵਿੱਚ ਸਾਰੀਆਂ ਸੇਵਾਵਾਂ ਮਿਲਣਗੀਆਂ ਅਤੇ 90 ਮਿੰਟਾਂ ਅੰਦਰ ਜਾਇਦਾਦ ਖਰੀਦਣ ਵਾਲੇ ਰਜਿਸਟਰੀ ਦੀ ਪੂਰੀ ਪ੍ਰਕਿਰਿਆ ਮੁਕੰਮਲ ਹੋਣ ਉੱਤੇ ਰਜਿਸਟਰੀ ਦੀ ਕਾਪੀ ਮਿਲੇਗੀ।

 

ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਬਣ ਰਹੇ ਪੰਜਾਬ ਦੇ ਪਹਿਲੇ ਅਤਿ-ਆਧੁਨਿਕ ਸਬ ਰਜਿਸਟਰਾਰ ਦਫਤਰ ਦੇ ਕੰਮ ਦੀ ਸਮੀਖਿਆ ਕਰਨ ਲਈ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਦੌਰਾ ਕੀਤਾ ਗਿਆ।ਉਨ੍ਹਾਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਵੱਖ-ਵੱਖ ਦਫ਼ਤਰਾਂ ਜਿਵੇਂ ਕਿ ਤਹਿਸੀਲ ਦਫਤਰ, ਫਰਦ ਕੇਂਦਰ, ਆਰ.ਟੀ.ਏ. ਆਦਿ ਦਾ ਅਚਨਚੇਤੀ ਦੌਰਾ ਕਰ ਕੇ ਉੱਥੇ ਮੌਜੂਦ ਲੋਕਾਂ ਨਾਲ ਸਿੱਧੀ ਗੱਲਬਾਤ ਕਰਕੇ ਫੀਡਬੈਕ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਦਫਤਰਾਂ ਵਿੱਚ ਮੌਜੂਦ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਦੇ ਸਖਤ ਨਿਰਦੇਸ਼ ਹਨ ਕਿ ਸਰਕਾਰੀ ਦਫਤਰਾਂ ਵਿੱਚ ਕੰਮ ਆਉਣ ਵਾਲਿਆਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ ਅਤੇ ਲੋਕਾਂ ਨੂੰ ਪਾਰਦਰਸ਼ੀ ਤੇ ਸਮਾਂਬੱਧ ਸੇਵਾਵਾਂ ਮਿਲਣ।

 

 ਮੁੱਖ ਸਕੱਤਰ ਸ੍ਰੀ ਵਰਮਾ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਨਵੇਂ ਬਣਨ ਵਾਲੇ ਦਫ਼ਤਰ ਦਾ ਦੌਰਾ ਕਰਨ ਤੋਂ ਬਾਅਦ ਇਸ ਸਬੰਧੀ ਵਿਸਥਾਰਤ ਮੀਟਿੰਗ ਵੀ ਕੀਤੀ। ਸ੍ਰੀ ਵਰਮਾ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਜਿਸਟਰੀ ਕਰਵਾਉਣ ਵਾਲਿਆਂ ਦੀ ਖੱਜਲ ਖੁਆਰੀ ਬਿਲਕੁਲ ਖਤਮ ਕਰਨ ਅਤੇ ਉਨ੍ਹਾਂ ਦੇ ਸਮੇਂ ਦੀ ਬੱਚਤ ਕਰਨ ਲਈ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸਬ ਰਜਿਸਟਰਾਰ ਦਫਤਰ ਸਥਾਪਤ ਕੀਤਾ ਜਾ ਰਿਹਾ ਹੈ।

 

ਨਵੇਂ ਦਫਤਰ ਦੇ ਨਿਵੇਕਲੇ ਪਹਿਲੂਆਂ ਉਤੇ ਝਾਤ ਪਾਉਂਦਿਆਂ ਸ੍ਰੀ ਵਰਮਾ ਨੇ ਦੱਸਿਆ ਕਿ ਰਜਿਸਟਰੀ ਦਾ ਵਸੀਕਾ ਤਿਆਰ ਕਰਨ ਤੋਂ ਲੈ ਕੇ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੇ ਅਧਿਕਾਰਤ ਕਾਊਂਟਰ ਤੋਂ ਸਟੈਂਪ ਪੇਪਰਾਂ ਦੀ ਖਰੀਦ, ਸ਼ਨਾਖਤ ਲਈ ਈ.ਕੇ.ਵਾਈ.ਸੀ., ਜਾਇਦਾਦ ਦੀ ਖਰੀਦ ਤੇ ਵੇਚ ਕਰਨ ਵਾਲੇ ਦੀ ਗਵਾਹ ਸਮੇਤ ਉਚ ਕੁਆਲਟੀ ਦੀ ਤਸਵੀਰ ਖਿਚਵਾਉਣੀ ਅਤੇ ਰਜਿਸਟਰੀ ਦੀ ਇਹ ਸਾਰੀ ਪ੍ਰਕਿਰਿਆ 90 ਮਿੰਟਾਂ ਦੇ ਅੰਦਰ ਮੁਕੰਮਲ ਹੋਵੇਗੀ ਜਿਸ ਵਿੱਚ ਰਜਿਸਟਰੀ ਦਾ ਰੰਗਦਾਰ ਪ੍ਰਿੰਟ ਮਿਲਣ  ਦੀ ਸਹੂਲਤ ਇਕ ਛੱਤ ਹੇਠ ਮਿਲੇਗੀ। ਉਨ੍ਹਾਂ ਕਿਹਾ ਕਿ ਰਜਿਸਟਰੀ ਲਿਖਣ ਦੇ ਵੱਖ-ਵੱਖ ਕਾਊਂਟਰ ਇਸੇ ਦਫਤਰ ਵਿੱਚ ਹੋਣਗੇ।ਇਸ ਤੋਂ ਇਲਾਵਾ ਜੇਕਰ ਕੋਈ ਆਪਣੇ ਆਪ ਵਸੀਕਾ ਲਿਖਣਾ ਚਾਹੁੰਦਾ ਹੈ ਜਾਂ ਉਹ ਘਰ ਤੋਂ ਹੀ ਕਾਗਜ਼ ਲਿਖ ਕੇ ਲਿਆਉਣਾ ਚਾਹੁੰਦਾ ਹੈ ਤਾਂ ਉਸ ਲਈ ਆਨਲਾਈਨ ਕਾਊਂਟਰ ਹੋਵੇਗਾ।

 

ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਔਰਤਾਂ ਲਈ ਸਟੈਂਪ ਡਿਊਟੀ ਵਿੱਚ 2 ਫੀਸਦੀ ਛੋਟ ਕਾਰਨ ਰਜਿਸਟਰੀ ਕਰਵਾਉਣ ਵਾਲਿਆਂ ਵਿੱਚ ਔਰਤਾਂ ਦੀ ਵੱਡੀ ਗਿਣਤੀ ਨੂੰ ਦੇਖਦਿਆਂ ਨਵੇਂ ਦਫਤਰ ਵਿੱਚ ਔਰਤਾਂ ਦੇ ਬੈਠਣ ਲਈ ਵਿਸ਼ੇਸ਼ ਜਗ੍ਹਾਂ ਦਾ ਪ੍ਰਬੰਧ ਹੋਵੇਗਾ। ਇਸ ਦੇ ਨਾਲ ਹੀ ਆਮ ਲੋਕਾਂ ਦੇ ਬੈਠਣ ਲਈ ਉਡੀਕ ਖੇਤਰ ਅਤੇ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਰਜਿਸਟਰੀ ਲਈ ਆਪਣਾ ਸਮਾਂ ਲੈਣ ਵਾਲਾ ਵਿਅਕਤੀ ਆਪਣੇ ਮੋਬਾਈਲ ਉਤੇ ਮਿਲੀ ਅਪੁਆਇੰਟਮੈਂਟ ਦਿਖਾ ਕੇ ਦਫ਼ਤਰ ਵਿੱਚ ਆ ਸਕੇਗਾ।

 

ਵਿਸ਼ੇਸ਼ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ ਮਾਲ ਕੇ.ਏ.ਪੀ. ਸਿਨਹਾ ਨੇ ਕਿਹਾ ਕਿ ਆਉਣ ਵਾਲੇ ਭਵਿੱਖ ਦੀਆਂ ਚੁਣੌਤੀਆਂ ਨੂੰ ਦੇਖਦਿਆਂ ਸਹੂਲਤਾਂ ਅਤੇ ਸਟਾਫ ਦੀ ਤਾਇਨਾਤੀ ਕੀਤੀ ਜਾਵੇ ਤਾਂ ਜੋ ਰਜਿਸਟਰੀ ਕਰਵਾਉਣ ਆਉਣ ਵਾਲੇ ਵਿਅਕਤੀਆਂ ਗਿਣਤੀ ਵੱਧਣ ਦੇ ਬਾਵਜੂਦ ਕੋਈ ਦਿੱਕਤ ਨਾ ਆਵੇ।

 

ਇਸ ਮੌਕੇ ਸਕੱਤਰ ਲੋਕ ਨਿਰਮਾਣ ਵਿਭਾਗ ਪ੍ਰਿਆਂਕ ਭਾਰਤੀ, ਵਿਸ਼ੇਸ਼ ਸਕੱਤਰ ਮਾਲ ਕੇਸ਼ਵ ਹਿੰਗੋਨੀਆ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਸਟਾਫ ਅਫਸਰ ਟੀ. ਬੈਨਿਥ, ਐਸ.ਐਸ.ਪੀ. ਡਾ ਸੰਦੀਪ ਗਰਗ, ਏਡੀਸੀ (ਜਨਰਲ) ਵਿਰਾਜ ਐਸ ਤਿੜਕੇ, ਐਸ.ਡੀ.ਐਮ. ਚੰਦਰ ਜੋਤੀ ਸਿੰਘ, ਚੀਫ ਆਰਕੀਟੈਕਟ ਮੈਡਮ ਸਪਨਾ, ਜ਼ਿਲਾ ਮਾਲ ਅਫਸਰ ਅਮਨਦੀਪ ਚਾਵਲਾ, ਸਬ ਰਜਿਸਟਰਾਰ ਬੀਰਕਰਨ ਸਿੰਘ ਤੇ ਤਹਿਸੀਲਦਾਰ ਕੁਲਦੀਪ ਸਿੰਘ ਢਿੱਲੋੰ ਵੀ ਹਾਜ਼ਰ ਸਨ।
Post Views: 47
Tags: aap punjabdaily hindi newspaper patiala Punjabdaily punjabi newspaper patiala punjablatest breaking news Punjablatest Indian hindi newslatest news punjablatest political news PunjabLatest Punjab Newslatest punjabi newslive newsnews punjabpress ki takat daily newspaperpress ki taquat daily hindi newspaperpress ki taquat daily punjabi newspaperPunjab Governmentpunjab govtpunjab latest newspunjab newsPunjab news todaypunjab politicspunjabi newstoday PRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALAtop 10 newspaper of Punjab
Previous Post

ਹਰਿਆਣਾ ਦੇ ਪਿੰਡਾਂ ਦੇ 29 ਲੱਖ ਲੋਕਾਂ ਦੇ ਪਾਣੀ ਦੇ ਬਕਾਇਆ ਬਿੱਲ ਮੁਆਫ

Next Post

ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ ਦੀ ਨਿਵੇਕਲੀ ਪਹਿਲ

Next Post
ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ ਦੀ ਨਿਵੇਕਲੀ ਪਹਿਲ

ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ ਦੀ ਨਿਵੇਕਲੀ ਪਹਿਲ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800