No Result
View All Result
Thursday, March 5, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਂਗੇ: ਮੀਤ ਹੇਅਰ

admin by admin
in BREAKING, CHANDIGARH, COVER STORY, INDIA, National, POLITICS, PUNJAB
0
ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਂਗੇ: ਮੀਤ ਹੇਅਰ
0
SHARES
0
VIEWS
Share on FacebookShare on Twitter

ਚੰਡੀਗੜ੍ਹ, 8 ਨਵੰਬਰ


ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਗਿਣੀ ਮਿੱਥੀ ਸਾਜ਼ਿਸ਼ ਤਹਿਤ ਨੂੰ ਖਤਮ ਕਰਨ ਲਈ ਨਿਰੰਤਰ ਕੋਝੇ ਯਤਨ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਈ ਲੜੀ ਜਾਵੇਗੀ।

ਸੰਗਰੂਰ ਤੋਂ ਲੋਕ ਸਭਾ ਮੈਂਬਰ ਨੇ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨਾ ਕਰਵਾਉਣ ਨੂੰ ਲੈ ਕੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਜੋ ਕਿ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ, ਨੂੰ ਪੱਤਰ ਲਿਖਿਆ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ ਸਮੇਂ ਵਿੱਚ ਵੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਲਈ ਯੂਨੀਵਰਸਿਟੀ ਦੇ ਕੇਂਦਰੀਕਰਨ ਦੀ ਚਾਲ ਚੱਲੀ ਸੀ ਜਿਸ ਖਿਲਾਫ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿੱਢੇ ਸੰਘਰਸ਼ ਕਰਨ ਕੇਂਦਰ ਨੂੰ ਪਿੱਛੇ ਹਟਣਾ ਪਿਆ ਸੀ।ਉਸ ਸਮੇਂ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਖਿਲਾਫ ਮਤਾ ਵੀ ਪਾਸ ਕੀਤਾ ਗਿਆ ਸੀ।

ਮੀਤ ਹੇਅਰ ਨੇ ਕਿਹਾ ਕਿ ਹੁਣ ਫੇਰ ਯੂਨੀਵਰਸਿਟੀ ਨੂੰ ਚਲਾਉਣ ਵਾਲੀ ਸੈਨੇਟ ਦੀਆਂ ਚੋਣਾਂ ਨਾ ਕਰਵਾ ਕੇ ਲੋਕਤੰਤਰ ਦਾ ਗਲਾ ਘੁੱਟਿਆ ਜਾ ਰਿਹਾ ਹੈ। ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਮੁੱਦਿਆਂ ਉਤੇ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਦਿਆਂ ਮੀਤ ਹੇਅਰ ਨੇ ਉਪ ਰਾਸ਼ਟਰਪਤੀ ਨੂੰ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ।

ਮੀਤ ਹੇਅਰ ਨੇ ਉਪ ਰਾਸ਼ਟਰਪਤੀ ਨੂੰ ਲਿਖੇ ਪੱਤਰ ਵਿੱਚ ਕਿਹਾ,  ‘‘ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ ਅਤੇ ਇਸ ਉਪਰ ਕੀਤਾ ਜਾਣ ਵਾਲਾ ਕੋਈ ਵੀ ਹਮਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਪੰਜਾਬ ਯੂਨੀਵਰਸਿਟੀ ਦਾ ਇਤਿਹਾਸ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਦਾ ਹੈ, ਇਹ ਪੰਜਾਬ ਦਾ ਤਾਜ ਹੈ। ਇਸ ਲਈ ਮੈਂ ਬੇਨਤੀ ਕਰਦਾਂ ਹਾਂ ਕਿ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਤੁਰੰਤ ਕਰਵਾਈਆਂ ਜਾਵੇ।’’

Post Views: 80
Tags: #gurmeet meet hayer#gurmeet singh meet#gurmeet singh meet hayereducation minister gurmeet singh meet hayergurmeet singh meet hayar from sangrurgurmeet singh meet hayer biographygurmeet singh meet hayer election won todaygurmeet singh meet hayer ministermeet hayermeet hayer leading from sangrurmeet hayer newssangrur meet hayer jittesangrur news
Previous Post

ਵਿੰਡੀਜ਼ ਦੇ ਅਲਜ਼ਾਰੀ ਜੋਸੇਫ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ

Next Post

ਮੁੱਖ ਮੰਤਰੀ ਨੇ ਕੇਜਰੀਵਾਲ ਦੀ ਹਾਜ਼ਰੀ ਵਿੱਚ ਸੂਬੇ ਭਰ ਦੇ ਨਵੇਂ ਚੁਣੇ 10031 ਸਰਪੰਚਾਂ ਨੂੰ ਚੁਕਾਈ ਸਹੁੰ

Next Post
ਮੁੱਖ ਮੰਤਰੀ ਨੇ ਕੇਜਰੀਵਾਲ ਦੀ ਹਾਜ਼ਰੀ ਵਿੱਚ ਸੂਬੇ ਭਰ ਦੇ ਨਵੇਂ ਚੁਣੇ 10031 ਸਰਪੰਚਾਂ ਨੂੰ ਚੁਕਾਈ ਸਹੁੰ

ਮੁੱਖ ਮੰਤਰੀ ਨੇ ਕੇਜਰੀਵਾਲ ਦੀ ਹਾਜ਼ਰੀ ਵਿੱਚ ਸੂਬੇ ਭਰ ਦੇ ਨਵੇਂ ਚੁਣੇ 10031 ਸਰਪੰਚਾਂ ਨੂੰ ਚੁਕਾਈ ਸਹੁੰ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982