No Result
View All Result
Saturday, February 7, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮੁੱਖ ਮੰਤਰੀ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ‘ਸਰਫੇਸ ਸੀਡਰ’ ਉਤੇ ਸੀ.ਆਰ.ਐਮ. ਸਕੀਮ ਤਹਿਤ ਸਬਸਿਡੀ ਦੇਣ ਨੂੰ ਹਰੀ ਝੰਡੀ

admin by admin
in BREAKING, COVER STORY, PUNJAB
0
ਮੁੱਖ ਮੰਤਰੀ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ‘ਸਰਫੇਸ ਸੀਡਰ’ ਉਤੇ ਸੀ.ਆਰ.ਐਮ. ਸਕੀਮ ਤਹਿਤ ਸਬਸਿਡੀ ਦੇਣ ਨੂੰ ਹਰੀ ਝੰਡੀ
0
SHARES
0
VIEWS
Share on FacebookShare on Twitter
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਵਿਕਸਤ ਕੀਤੇ ਸੀਡਰ ਉਤੇ 50 ਫੀਸਦੀ ਸਬਸਿਡੀ ਦੇਣ ਦਾ ਐਲਾਨ
ਪਾਇਲਟ ਪ੍ਰਾਜੈਕਟ ਦੀ ਕਾਮਯਾਬੀ ਲਈ ਖੇਤੀਬਾੜੀ ਵਿਭਾਗ ਤੇ ਪੀ.ਏ.ਯੂ. ਦੀ ਸ਼ਲਾਘਾ
ਸੂਬੇ ਭਰ ਵਿਚ ਛੇਤੀ ਹੀ ਕਿਸਾਨ ਮੇਲੇ ਕਰਵਾਏ ਜਾਣਗੇ

ਚੰਡੀਗੜ੍ਹ, 24 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)
‘ਸਰਫੇਸ ਸੀਡਰ’ ਦੇ ਪਾਇਲਟ ਪ੍ਰਾਜੈਕਟ ਦੇ ਨਤੀਜਿਆਂ ਉਤੇ ਤਸੱਲੀ ਜ਼ਾਹਰ ਕਰਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧ ਬਿਹਤਰ ਢੰਗ ਨਾਲ ਕਰਨ ਲਈ ਵਾਤਾਵਰਨ ਪੱਖੀ ‘ਸਰਫੇਸ ਸੀਡਰ’ ਉਤੇ ਸਬਸਿਡੀ ਦੇਣ ਲਈ ਹਰੀ ਝੰਡੀ ਦੇ ਦਿੱਤੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਵਿਕਸਤ ਕੀਤੀ ਇਸ ਤਕਨੀਕ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਕੀਮ (ਸੀ.ਆਰ.ਐਮ.) ਵਿਚ ਸ਼ਾਮਲ ਕੀਤਾ ਗਿਆ ਹੈ।
ਇਸ ਨਵੀਂ ਵਿਕਸਤ ਕੀਤੀ ਤਕਨੀਕ ਉਤੇ 50 ਫੀਸਦੀ ਸਬਸਿਡੀ ਦੇਣ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਿੰਡ ਸਤੌਜ (ਸੰਗਰੂਰ) ਵਿਚ ਲਾਗੂ ਕੀਤੇ ਪਾਇਲਟ ਪ੍ਰਾਜੈਕਟ ਦੇ ਨਤੀਜਿਆਂ ਨੂੰ ਦੇਖਦੇ ਹੋਏ ਸਰਫੇਸ ਸੀਡਰ ਦੀ ਤਕਨੀਕ ਫਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧ ਕਰਨ ਲਈ ਕਾਰਗਰ ਸਿੱਧ ਹੋਈ  ਜਿਸ ਕਰਕੇ ਸੂਬਾ ਸਰਕਾਰ ਨੇ ਹੁਣ ਇਸ ਸੀਡਰ ਨੂੰ ਸੀ.ਆਰ.ਐਮ. ਵਿਚ ਸ਼ਾਮਲ ਕਰਨ ਦਾ ਫੈਸਲਾ ਲਿਆ ਹੈ ਤਾਂ ਕਿ ਕਿਸਾਨਾਂ ਨੂੰ ਇਹ ਮਸ਼ੀਨ ਸਬਸਿਡੀ ਉਤੇ ਮੁਹੱਈਆ ਕਰਵਾਈ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 80,000 ਰੁਪਏ ਦੀ ਕੀਮਤ ਵਾਲੀ ਇਸ ਮਸ਼ੀਨ ਉਤੇ 50 ਫੀਸਦੀ ਸਬਸਿਡੀ ਮਿਲੇਗੀ ਜਿਸ ਨਾਲ ਕਿਸਾਨ ਨੂੰ ਇਸ ਮਸ਼ੀਨ ਲਈ 40,000 ਰੁਪਏ ਹੀ ਖਰਚ ਕਰਨੇ ਪੈਣਗੇ।
ਖੇਤੀਬਾੜੀ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਫਸਲ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪੀ.ਏ.ਯੂ. ਨੇ ਸਰਫੇਸ ਸੀਡਰ ਨੂੰ ਸੀ.ਆਰ.ਐਮ. ਸਕੀਮ ਵਿਚ ਸ਼ਾਮਲ ਕਰਨ ਦੀ ਸਿਫਾਰਸ਼ ਕੀਤੀ ਸੀ। ਉਨ੍ਹਾਂ ਦੱਸਿਆ ਕਿ ਸਕੀਮ ਦੇ ਤਹਿਤ ਇਹ ਮਸ਼ੀਨਰੀ ਸਪਲਾਈ ਕਰਨ ਲਈ ਮੈਨੂਫੈਕਚਰਾਂ ਨੂੰ ਸੂਚੀਬੱਧ ਕਰਨ ਦਾ ਕਾਰਜ ਵੀ ਪੀ.ਏ.ਯੂ. ਵੱਲੋਂ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਅਕਤੀਗਤ ਤੌਰ ਉਤੇ ਕਿਸਾਨ/ਮੁਢਲੀਆਂ ਖੇਤੀਬਾੜੀ ਸਹਿਕਾਰੀ ਸਭਾਵਾਂ/ਰਜਿਸਟਰਡ ਕਿਸਾਨ ਗਰੁੱਪ/ਫਾਰਮਰ ਪ੍ਰੋਡਿਊਸਰ ਆਰਗੇਨਾਈਜੇਸ਼ਨ/ਪੰਚਾਇਤਾਂ ਸੀ.ਆਰ.ਐਮ. ਮਸ਼ੀਨਾਂ ਖਰੀਦਣ ਅਤੇ ਕਸਟਮ ਹਾਇਰਿੰਗ ਸੈਂਟਰ ਬਣਾਉਣ ਲਈ ਅਪਲਾਈ ਕਰ ਸਕਦੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ ਸੁਪਰ ਐਸ.ਐਮ.ਐਸ., ਸੁਪਰ ਸੀਡਰ, ਸਮਾਰਟ ਸੀਡਰ, ਹੈਪੀ ਸੀਡਰ, ਜ਼ੀਰੋ ਟਿੱਲ ਡਰਿੱਲ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਪਲੌਅ, ਸ਼ਰੱਬ ਮਾਸਟਰ/ਰੌਟਰੀ ਸਲੈਸ਼ਰ, ਰੀਪਰ, ਬੇਲਰ ਮਸ਼ੀਨ ਦੀ ਕੀਮਤ ਜਾਂ ਭਾਰਤ ਸਰਕਾਰ ਦੇ ਮਾਪਦੰਡਾਂ ਮੁਤਾਬਕ ਤੈਅ ਕੀਤੀ ਵੱਧ ਤੋਂ ਵੱਧ ਕੀਮਤ ਉਤੇ 50 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਸਟਮ ਹਾਇਰਿੰਗ ਸੈਂਟਰ 15 ਲੱਖ ਰੁਪਏ ਦੇ ਨਿਵੇਸ਼ ਨਾਲ ਸਥਾਪਤ ਕੀਤਾ ਜਾ ਸਕਦਾ ਹੈ ਅਤੇ ਇਸ ਸੈਂਟਰ ਲਈ 80 ਫੀਸਦੀ ਸਬਸਿਡੀ ਉਤੇ ਮਸ਼ੀਨਾਂ ਖਰੀਦੀਆਂ ਜਾ ਸਕਦੀਆਂ ਹਨ।
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ 152300 ਮਸ਼ੀਨਾਂ ਲਈ ਹੁਣ ਤੱਕ ਕੁੱਲ 65421 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਉਤੇ ਕਾਬੂ ਪਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਡੇ ਪੱਧਰ ਇਕੱਠੀ ਹੁੰਦੀ ਫਸਲਾਂ ਦੀ ਰਹਿੰਦ-ਖੂੰਹਦ ਸਬੰਧੀ ਬੁਨਿਆਦੀ ਢਾਂਚੇ ਨੂੰ ਸਥਾਪਤ ਅਤੇ ਮਜ਼ਬੂਤ ਕਰਨ, ਗੱਠਾਂ ਬੰਨ੍ਹਣ, ਢੋਆ-ਢੋਆਈ ਅਤੇ ਭੰਡਾਰਨ ਦੀਆਂ ਸਹੂਲਤਾਂ ਦੇ ਨਾਲ-ਨਾਲ ਭੰਡਾਰਨ ਸਹੂਲਤਾਂ ਕਾਇਮ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਵੱਖ-ਵੱਖ ਉਦਯੋਗਾਂ ਵਿਚ ਫਸਲਾਂ ਦੀ ਰਹਿੰਦ-ਖੂੰਹਦ ਦੀ ਵਰਤੋਂ ਕਰਨ ਲਈ ਕਦਮ ਚੁੱਕੇ ਹਨ ਜਿਨ੍ਹਾਂ ਵਿਚ ਬਾਇਓਮਾਸ ਊਰਜਾ ਦੀ ਪੈਦਾਵਾਰ ਵਾਲੇ ਯੂਨਿਟਾਂ, ਥਰਮਲ ਪਲਾਂਟਾਂ ਵਿਚ ਬਾਇਓ ਕੋ-ਫਾਇਰਿੰਗ, ਬਾਇਓ-ਸੀ.ਐਨ.ਜੀ. ਅਤੇ ਬਾਇਓ-ਈਥਾਨੌਲ ਆਦਿ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਸੂਬਾ ਭਰ ਵਿਚ ਛੇਤੀ ਕਿਸਾਨ ਮੇਲਿਆਂ ਦੀ ਅਗਲੀ ਲੜੀ ਸ਼ੁਰੂ ਕਰਨ ਦਾ ਐਲਾਨ ਕੀਤਾ।

Post Views: 97
Tags: @Bhagwant Mannbhagwant maanbhagwant maan aapbhagwant maan latest newsbhagwant maan livebhagwant maan newsbhagwant maan speechbhagwant mann aapbhagwant mann latest newsbhagwant mann latest speechbhagwant mann livebhagwant mann newsbhagwant mann speechcm bhagwant maancm bhagwant mannlatest punjabi newsPunjabpunjab cm bhagwant mannpunjabi news
Previous Post

ਵਿਜੀਲੈਂਸ ਬਿਊਰੋ ਵੱਲੋਂ 20 ਲੱਖ ਰਿਸ਼ਵਤ ਦੇ ਮਾਮਲੇ ‘ਚ ਫਰਾਰ ਇੰਸਪੈਕਟਰ ਗ੍ਰਿਫ਼ਤਾਰ

Next Post

ਭਾਰਤ-ਚੀਨ ਸਬੰਧਾਂ ’ਚ ਸੁਧਾਰ ਲਈ ਕੰਟਰੋਲ ਰੇਖਾ ਦਾ ਸਨਮਾਨ ਜ਼ਰੂਰੀ: ਮੋਦੀ

Next Post
ਭਾਰਤ-ਚੀਨ ਸਬੰਧਾਂ ’ਚ ਸੁਧਾਰ ਲਈ ਕੰਟਰੋਲ ਰੇਖਾ ਦਾ ਸਨਮਾਨ ਜ਼ਰੂਰੀ: ਮੋਦੀ

ਭਾਰਤ-ਚੀਨ ਸਬੰਧਾਂ ’ਚ ਸੁਧਾਰ ਲਈ ਕੰਟਰੋਲ ਰੇਖਾ ਦਾ ਸਨਮਾਨ ਜ਼ਰੂਰੀ: ਮੋਦੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982