No Result
View All Result
Tuesday, March 24, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home Bookkeeping

ਤਨਖ਼ਾਹਾਂ ਵਿੱਚ ਦੁੱਗਣਾ ਵਾਧਾ ਕਰਨ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਐਗਜ਼ੀਕਿਊਟਿਵ ਕੋਚਾਂ ਨਾਲ ਵਿਚਾਰ-ਵਟਾਂਦਰਾ

ਖੇਡ ਮੁਕਾਬਲਿਆਂ ਲਈ ਖਿਡਾਰੀਆਂ ਨੂੰ ਤਿਆਰ ਕਰਨ ਵਾਸਤੇ ਕੋਚਾਂ ਵੱਲੋਂ ਨਿਭਾਈ ਮੋਹਰੀ ਭੂਮਿਕਾ ਨੂੰ ਸਲਾਹਿਆ

admin by admin
in Bookkeeping, COVER STORY, PUNJAB, SPORTS
0
ਤਨਖ਼ਾਹਾਂ ਵਿੱਚ ਦੁੱਗਣਾ ਵਾਧਾ ਕਰਨ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਐਗਜ਼ੀਕਿਊਟਿਵ ਕੋਚਾਂ ਨਾਲ ਵਿਚਾਰ-ਵਟਾਂਦਰਾ
0
SHARES
0
VIEWS
Share on FacebookShare on Twitter

ਏਸ਼ਿਆਈ ਖੇਡਾਂ ਦੇ ਤਮਗਾ ਜੇਤੂਆਂ ਨੂੰ ਵਾਪਸੀ ਤੋਂ ਛੇਤੀ ਬਾਅਦ ਨਕਦ ਇਨਾਮ ਤੇ ਹੋਰ ਲਾਭ ਦੇਣ ਦਾ ਕੀਤਾ ਐਲਾਨ


ਏਸ਼ਿਆਈ ਖੇਡਾਂ ਵਿੱਚ ਖਿਡਾਰੀਆਂ ਦੀ ਸਫ਼ਲਤਾ ਪਿੱਛੇ ਕੋਚਾਂ ਦਾ ਸਮਰਪਣ


ਪੰਜਾਬ ਵਿੱਚੋਂ ਨਸ਼ਿਆਂ ਦੇ ਕੋਹੜ ਦੇ ਖ਼ਾਤਮੇ ਵਿੱਚ ਕੋਚ ਨਿਭਾ ਸਕਦੇ ਹਨ ਅਹਿਮ ਭੂਮਿਕਾ


ਖਿਡਾਰੀਆਂ ਨੂੰ ਅਤਿ-ਆਧੁਨਿਕ ਸਹੂਲਤਾਂ ਮਿਲਣਗੀਆਂ

ਚੰਡੀਗੜ, 9 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਹਾਲ ਹੀ ਵਿੱਚ ਏਸ਼ਿਆਈ ਖੇਡਾਂ ਵਿੱਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਚੀਨ ਤੋਂ ਵਾਪਸੀ ਦੇ 10 ਦਿਨਾਂ ਦੇ ਅੰਦਰ-ਅੰਦਰ ਨਕਦ ਇਨਾਮ ਤੇ ਹੋਰ ਲਾਭ ਦਿੱਤੇ ਜਾਣਗੇ।

ਇੱਥੇ ਐਗਜ਼ੀਕਿਊਟਿਵ ਕੋਚਾਂ ਨਾਲ ਵਿਚਾਰ-ਵਟਾਂਦਰੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਤਮਗਾ ਜੇਤੂ ਖਿਡਾਰੀਆਂ ਦੇ ਸਨਮਾਨ ਦੀ ਕਦੇ ਪਰਵਾਹ ਨਹੀਂ ਕੀਤੀ ਪਰ ਸਾਡੀ ਸਰਕਾਰ ਇਸ ਕੰਮ ਨੂੰ ਪੂਰੀ ਤਰਜੀਹ ਦੇਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਇਹ ਯਕੀਨੀ ਬਣਾਏਗੀ ਕਿ ਤਮਗਾ ਜੇਤੂਆਂ ਨੂੰ ਵਤਨ ਵਾਪਸੀ ਤੋਂ ਮਗਰੋਂ ਛੇਤੀ ਤੋਂ ਛੇਤੀ ਨਕਦ ਇਨਾਮ ਤੇ ਹੋਰ ਲਾਭ ਦਿੱਤੇ ਜਾਣ। ਉਨਾਂ ਕਿਹਾ ਕਿ ਇਸ ਦਾ ਇਕੋ-ਇਕ ਮੰਤਵ ਚੀਨ ਵਿੱਚ ਹੋਈਆਂ ਏਸ਼ਿਆਈ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦਾ ਮਨੋਬਲ ਵਧਾਉਣਾ ਹੈ।

ਇਕ ਖਿਡਾਰੀ ਦੇ ਜੀਵਨ ਵਿੱਚ ਕੋਚਾਂ ਦੀ ਫੈਸਲਾਕੁਨ ਭੂਮਿਕਾ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਲਈ ਖਿਡਾਰੀਆਂ ਨੂੰ ਤਿਆਰ ਕਰਨ ਵਾਸਤੇ ਕੋਚਾਂ ਦਾ ਰੋਲ ਅਹਿਮ ਹੁੰਦਾ ਹੈ। ਉਨਾਂ ਕਿਹਾ ਕਿ ਕੋਚਾਂ ਵੱਲੋਂ ਕੀਤੀ ਮਿਹਨਤ ਤੇ ਖਿਡਾਰੀਆਂ ਵਿੱਚ ਭਰੇ ਸਵੈ-ਵਿਸ਼ਵਾਸ ਨਾਲ ਉਹ ਮੈਦਾਨ ਵਿੱਚ ਮੱਲਾਂ ਮਾਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੋਈ ਸਿਆਸੀ ਪ੍ਰੋਗਰਾਮ ਨਹੀਂ ਹੈ, ਸਗੋਂ ਇਸ ਦਾ ਉਦੇਸ਼ ਖਿਡਾਰੀਆਂ ਦੇ ਕਰੀਅਰ ਵਿੱਚ ਪਾਏ ਲਾਮਿਸਾਲ ਯੋਗਦਾਨ ਲਈ ਕੋਚਾਂ ਦਾ ਸਨਮਾਨ ਕਰਨਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਬਹੁਤ ਵਧੀਆ ਖਿਡਾਰੀ ਹਨ, ਜਿਨਾਂ ਹਾਲ ਹੀ ਵਿੱਚ ਹੋਈਆਂ ਏਸ਼ਿਆਈ ਖੇਡਾਂ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ। ਇਨਾਂ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਕਈ ਤਮਗੇ ਜਿੱਤੇ ਹਨ। ਉਨਾਂ ਕਿਹਾ ਕਿ ਇਸ ਦਾ ਸਿਹਰਾ ਇਕ ਪਾਸੇ ਖਿਡਾਰੀਆਂ ਦੇ ਸਮਰਪਣ ਨੂੰ ਜਾਂਦਾ ਹੈ, ਦੂਜੇ ਪਾਸੇ ਕੋਚਾਂ ਵੱਲੋਂ ਨਿਭਾਈ ਮੋਹਰੀ ਭੂਮਿਕਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਏਸ਼ਿਆਈ ਖੇਡਾਂ ਵਿੱਚ ਖੇਡ ਭਾਵਨਾ ਦੇ ਸ਼ਾਨਦਾਰ ਮੁਜ਼ਾਹਰੇ ਲਈ ਇਨਾਂ ਖਿਡਾਰੀਆਂ ਤੇ ਕੋਚਾਂ ਨੂੰ ਮੁਬਾਰਕਬਾਦ ਦਿੱਤੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਲਈ ਵਚਨਬੱਧ ਹੈ ਅਤੇ ਇਸ ਵਿੱਚ ਕੋਚ ਅਹਿਮ ਰੋਲ ਅਦਾ ਕਰ ਸਕਦੇ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਇਸ ਲਈ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਖੇਡਾਂ ਨੂੰ ਉਤਸ਼ਾਹਤ ਕਰ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਕੋਚ ਇਕ ਪ੍ਰੇਰਕ ਦੀ ਭੂਮਿਕਾ ਨਿਭਾ ਸਕਦੇ ਹਨ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੇ ਪੁਰਜ਼ੋਰ ਯਤਨਾਂ ਸਦਕਾ ਇਹ ਪੰਜਾਬ ਦੇ ਇਨਾਂ ਖਿਡਾਰੀਆਂ ਨੇ ਸੂਬੇ ਲਈ ਨਾਮਣਾ ਖੱਟਿਆ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦਾ ਹੌਸਲਾ ਵਧਾਉਣ ਲਈ ਉਨਾਂ ਨੂੰ ਨਕਦ ਇਨਾਮ ਤੇ ਹੋਰ ਸਹੂਲਤਾਂ ਦੇ ਰਹੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੈ, ਜਦੋਂ ਪੰਜਾਬ ਦੇ ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਲਈ ਵੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਖ਼ੇਤਰ ਵਿੱਚ ਆਈਆਂ ਨਵੀਆਂ ਤਕਨੀਕਾਂ ਬਾਰੇ ਵਾਕਫ਼ ਹੋ ਕੇ ਖਿਡਾਰੀਆਂ ਨੂੰ ਤਿਆਰੀ ਕਰਵਾਉਣ ਵਿੱਚ ਕੋਚ ਸਭ ਤੋਂ ਅਹਿਮ ਹੁੰਦੇ ਹਨ। ਉਨਾਂ ਕਿਹਾ ਕਿ ਇਸ ਨਾਲ ਖਿਡਾਰੀਆਂ ਨੂੰ ਭਵਿੱਖੀ ਚੁਣੌਤੀਆਂ ਨਾਲ ਵਧੀਆ ਤਰੀਕੇ ਨਾਲ ਸਿੱਝਣ ਦੇ ਯੋਗ ਬਣਾਉਣ ਵਿੱਚ ਮਦਦ ਮਿਲੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਖ਼ੁਸ਼ੀ ਦਾ ਮੌਕਾ ਹੈ ਕਿ ਏਸ਼ਿਆਈ ਖੇਡਾਂ ਵਿੱਚ ਗਏ ਪੰਜਾਬ ਦੇ 48 ਵਿੱਚੋਂ 33 ਖਿਡਾਰੀਆਂ ਨੇ ਕੁੱਲ 19 ਤਮਗੇ ਜਿੱਤੇ ਹਨ, ਜਿਨਾਂ ਵਿੱਚੋਂ ਅੱਠ ਸੋਨੇ, ਛੇ ਚਾਂਦੀ ਅਤੇ ਪੰਜ ਚਾਂਦੀ ਦੇ ਤਮਗੇ ਜਿੱਤੇ ਹਨ। ਉਨਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਏਸ਼ਿਆਈ ਖੇਡਾਂ ਦੇ ਇਤਿਹਾਸ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਇਸ ਵਾਰ ਸਭ ਤੋਂ ਵੱਧ ਤਮਗੇ ਜਿੱਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਹੀਰੇ ਪੈਦਾ ਕਰਨ ਲਈ ਕੋਚ ਬਹੁਤ ਘਾਲਣਾ ਘਾਲਦੇ ਹਨ ਅਤੇ ਪਰਮਾਤਮਾ ਦੀ ਮਿਹਰ ਸਦਕਾ ਇਹ ਜ਼ਿੰਮੇਵਾਰੀ ਉਨਾਂ ਨੂੰ ਮਿਲੀ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਖਿਡਾਰੀਆਂ ਅਤੇ ਕੋਚਾਂ ਦੀ ਭਲਾਈ ਲਈ ਵਚਨਬੱਧ ਹੈ ਜਿਸ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਉਨਾਂ ਦੀ ਸਰਕਾਰ ਨੇ 12000 ਤੋਂ ਵੱਧ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਹਨ ਅਤੇ ਐਗਜ਼ੀਕਿਊਟਿਵ ਕੋਚਾਂ ਦੀਆਂ ਤਨਖਾਹ ਵਿੱਚ ਵਾਧਾ ਕਰਕੇ ਇਸ ਨੂੰ ਦੁੱਗਣਾ ਕਰ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 37000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨਾਂ ਕਿਹਾ ਕਿ ਹੁਣ ਵੱਧ ਤੋਂ ਵੱਧ ਸਰਕਾਰੀ ਨੌਕਰੀਆਂ ਹਾਸਲ ਕਰਨ ਲਈ ਪਿੰਡਾਂ ਵਿਚ ਮੁਕਾਬਲੇਬਾਜ਼ੀ ਚੱਲ ਰਹੀ ਹੈ। ਉਨਾਂ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ, ਪ੍ਰਾਈਵੇਟ ਸੈਕਟਰ ਵਿੱਚ ਹੋਰ 2.89 ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਿਜਾਣ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਨੇ ਖੇਡਾਂ ਦੇ ਖੇਤਰ ਨੂੰ ਬੁਰੀ ਤਰਾਂ ਅਣਗੌਲਿਆ ਕੀਤਾ, ਜਿਸ ਨਾਲ ਸੂਬੇ ਨੂੰ ਬਹੁਤ ਵੱਡਾ ਨੁਕਸਾਨ ਹੋਇਆ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਖੇਡਾਂ ਦੇ ਖੇਤਰ ਵਿੱਚ ਪੁਰਾਤਨ ਸ਼ਾਨ ਬਹਾਲ ਕਰਨ ਲਈ ਸ਼ਿੱਦਤ ਨਾਲ ਕੰਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨਾਂ ਦੀ ਸਰਕਾਰ ਸੂਬੇ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ ਤਾਂ ਕਿ ਉੱਭਰਦੇ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਹਾਸਲ ਹੋ ਸਕਣ।

ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ।

ਇਸ ਦੌਰਾਨ ਦੋ ਕੋਚਾਂ ਨਿਤਿਸ਼ ਠਾਕੁਰ ਅਤੇ ਜਗਬੀਰ ਸਿੰਘ ਨੇ ਤਨਖਾਹਾਂ ਵਧਾਉਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨਾਂ ਕਿਹਾ ਕਿ ਇਸ ਲੀਹੋਂ ਹਟਵੀਂ ਪਹਿਲਕਦਮੀ ਨਾਲ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਵਿੱਚ ਮਦਦ ਮਿਲੇਗੀ। ਉਨਾਂ ਨੇ ਤਨਖਾਹਾਂ ਵਧਾਉਣ ਦੀ ਚਿਰਾਂ ਤੋਂ ਲਟਕਦੀ ਆ ਰਹੀ ਮੰਗ ਨੂੰ ਪ੍ਰਵਾਨ ਕਰਨ ਲਈ ਮੁੱਖ ਮੰਤਰੀ ਦੇ ਸ਼ੁਕਰਗੁਜ਼ਾਰ ਹੁੰਦਿਆਂ ਕਿਹਾ ਕਿ ਇਸ ਨਾਲ ਉਹ ਆਪਣੀ ਡਿਊਟੀ ਹੋਰ ਵੀ ਸਮਰਪਿਤ ਭਾਵਨਾ ਤੇ ਉਤਸ਼ਾਹ ਨਾਲ ਨਿਭਾਉਣਗੇ।

Post Views: 119
Tags: @Bhagwant Mannbhagwant maanbhagwant maan aapbhagwant maan latest newsbhagwant maan livebhagwant maan newsbhagwant maan speechbhagwant mann aapbhagwant mann latest newsbhagwant mann latest speechbhagwant mann livebhagwant mann newsbhagwant mann speechcm bhagwant maancm bhagwant mannlatest punjabi newsPunjabpunjab cm bhagwant mannpunjabi news
Previous Post

ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਸੇਵਾਵਾਂ/ਪੀਸੀਐਸ (ਪ੍ਰੀ)- 2024 ਪ੍ਰੀਖਿਆ ਦੇ ਸੰਯੁਕਤ ਕੋਚਿੰਗ ਕੋਰਸ ਲਈ ਲਈ ਅਰਜ਼ੀਆਂ ਦੀ ਮੰਗ: ਡਾ. ਬਲਜੀਤ ਕੌਰ

Next Post

ਵਾਤਾਵਰਣ ਮੰਤਰੀ ਮੀਤ ਹੇਅਰ ਨੇ ਚੌਗਿਰਦੇ ਨੂੰ ਬਚਾਉਣ ਲਈ ਸਾਰਿਆਂ ਨੂੰ ਜਾਗਰੂਕ ਕਰਨ ‘ਤੇ ਜ਼ੋਰ ਦਿੱਤਾ

Next Post
ਵਾਤਾਵਰਣ ਮੰਤਰੀ ਮੀਤ ਹੇਅਰ ਨੇ ਚੌਗਿਰਦੇ ਨੂੰ ਬਚਾਉਣ ਲਈ ਸਾਰਿਆਂ ਨੂੰ ਜਾਗਰੂਕ ਕਰਨ ‘ਤੇ ਜ਼ੋਰ ਦਿੱਤਾ

ਵਾਤਾਵਰਣ ਮੰਤਰੀ ਮੀਤ ਹੇਅਰ ਨੇ ਚੌਗਿਰਦੇ ਨੂੰ ਬਚਾਉਣ ਲਈ ਸਾਰਿਆਂ ਨੂੰ ਜਾਗਰੂਕ ਕਰਨ 'ਤੇ ਜ਼ੋਰ ਦਿੱਤਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982