No Result
View All Result
Friday, March 27, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮੁੱਖ ਮੰਤਰੀ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀ ਸਹੂਲਤ ਲਈ ਨਵੀਂ ਵੈੱਬਸਾਈਟ nri.punjab.gov.in ਦੀ ਸ਼ੁਰੂਆਤ

admin by admin
in BREAKING, COVER STORY, PUNJAB
0
ਮੁੱਖ ਮੰਤਰੀ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀ ਸਹੂਲਤ ਲਈ ਨਵੀਂ ਵੈੱਬਸਾਈਟ nri.punjab.gov.in ਦੀ ਸ਼ੁਰੂਆਤ
0
SHARES
0
VIEWS
Share on FacebookShare on Twitter
ਐਨ.ਆਰ.ਆਈ. ਭਾਈਚਾਰੇ ਨੂੰ ਦਰਪੇਸ਼ ਮਸਲਿਆਂ ਨੂੰ ਸੁਲਝਾਉਣ ਵਿੱਚ ਸਹਾਈ ਸਿੱਧ ਹੋਵੇਗੀ ਵੈੱਬਸਾਈਟ
ਫਰਵਰੀ ਵਿੱਚ ਪੰਜ ਐਨ.ਆਰ.ਆਈ. ਮਿਲਣੀਆਂ ਕਰਵਾਉਣ ਦਾ ਐਲਾਨ
 ਐਨ.ਆਰ.ਆਈਜ਼ ਨੂੰ ਸਹੂਲਤ ਦੇਣ ਲਈ ਦਿੱਲੀ ਹਵਾਈ ਅੱਡੇ ‘ਤੇ ਪੰਜਾਬ ਸਹਾਇਤਾ ਕੇਂਦਰ ਖੋਲ੍ਹਣ ਦੀ ਤਿਆਰੀ

ਲੁਧਿਆਣਾ, 29 ਦਸੰਬਰ:
ਪਰਵਾਸੀ ਭਾਰਤੀ ਭਾਈਚਾਰੇ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਸਹੂਲਤ ਮੁਹੱਈਆ ਕਰਵਾਉਣ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਦੀ ਨਵੀਂ ਵੈੱਬਸਾਈਟ nri.punjab.gov.in ਦੀ ਸ਼ੁਰੂਆਤ ਕੀਤੀ।
ਅੱਜ ਇੱਥੇ ਵੈੱਬਸਾਈਟ ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਪਰਵਾਸੀ ਭਾਰਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਵਿੱਚ ਮਦਦ ਕਰਨ ਲਈ ਵੱਡੀ ਪਹਿਲਕਦਮੀ ਦੱਸਿਆ। ਉਨ੍ਹਾਂ ਕਿਹਾ ਕਿ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਐਨ.ਆਈ.ਸੀ. ਦੀ ਮਦਦ ਨਾਲ ਅਤਿ ਆਧੁਨਿਕ ਵੈੱਬਸਾਈਟ ਤਿਆਰ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਵੈੱਬਸਾਈਟ ‘ਤੇ ਐਨ.ਆਰ.ਆਈ. ਪੁਲਿਸ ਵਿੰਗ, ਪੰਜਾਬ ਸਟੇਟ ਕਮਿਸ਼ਨ ਫਾਰ ਐਨ.ਆਰ.ਆਈਜ਼ ਅਤੇ ਐਨ.ਆਰ.ਆਈ ਸਭਾ ਨਾਲ ਸਬੰਧਤ ਵਿਸਥਾਰਤ ਜਾਣਕਾਰੀ ਹੈ।
ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵੈੱਬਸਾਈਟ ਸੂਬਾ ਸਰਕਾਰ ਵੱਲੋਂ ਪਰਵਾਸੀ ਭਾਰਤੀਆਂ ਨੂੰ ਸਿੰਗਲ ਕਲਿੱਕ ‘ਤੇ ਦਿੱਤੀਆਂ ਜਾਣ ਵਾਲੀਆਂ ਕਈ ਸਹੂਲਤਾਂ ਵੀ ਮੁਹੱਈਆ ਕਰਵਾਏਗੀ। ਉਨ੍ਹਾਂ ਕਿਹਾ ਕਿ ਇਹ ਵੈੱਬਸਾਈਟ ਪਰਵਾਸੀ ਭਾਰਤੀਆਂ ਲਈ ਹੋਰ ਸਕੀਮਾਂ ਦਾ ਲਾਭ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਤਸਦੀਕ ਕਰਵਾਉਣ ਵਿੱਚ ਵੀ ਮਦਦ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵੈੱਬਸਾਈਟ ਹੈਲਪਲਾਈਨ ਨੰਬਰ, ਈ-ਮੇਲ ਪਤੇ ਅਤੇ ਵਟਸਐਪ ਸ਼ਿਕਾਇਤ ਨੰਬਰ ਵੀ ਪ੍ਰਦਾਨ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਵੈੱਬਸਾਈਟ ‘ਤੇ ਪੰਜਾਬ ਸਰਕਾਰ ਕੋਲ ਰਜਿਸਟਰਡ ਟਰੈਵਲ ਏਜੰਟਾਂ/ਏਜੰਸੀਆਂ ਅਤੇ ਵਿਦੇਸ਼ ਮੰਤਰਾਲੇ ਕੋਲ ਰਜਿਸਟਰਡ ਇਮੀਗ੍ਰੇਸ਼ਨ ਏਜੰਟਾਂ/ਏਜੰਸੀਆਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਹੈ। ਉਨ੍ਹਾਂ ਕਿਹਾ ਕਿ ਵੈੱਬਸਾਈਟ ਉਤੇ ਪੰਜਾਬ ਦੇ ਕੇਂਦਰੀਕ੍ਰਿਤ ਆਨਲਾਈਨ ਸ਼ਿਕਾਇਤ ਪੋਰਟਲ www.connect.punjab.gov.in ਦਾ ਵੀ ਲਿੰਕ ਹੈ ਜਿਸ ਵਿੱਚ ਪਰਵਾਸੀ ਭਾਰਤੀ ਅਤੇ ਹੋਰ ਲੋਕ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵੈੱਬਸਾਈਟ ਪਰਵਾਸੀ ਭਾਰਤੀ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨ ਵਿੱਚ ਸਹਾਈ ਸਿੱਧ ਹੋਵੇਗੀ ਜਿਸ ਨਾਲ ਉਨ੍ਹਾਂ ਨੂੰ ਵੱਡੀ ਪੱਧਰ ‘ਤੇ ਸਹੂਲਤ ਮਿਲੇਗੀ।
ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਨਵੇਂ ਸਾਲ ਦੇ ਫਰਵਰੀ ਮਹੀਨੇ ਦੌਰਾਨ ਪੰਜ ਐਨ.ਆਰ.ਆਈ. ਮਿਲਣੀਆਂ ਕਰਵਾਏਗੀ। ਉਨ੍ਹਾਂ ਕਿਹਾ ਕਿ ਇਹ ਮਿਲਣੀਆਂ ਐਨ.ਆਰ.ਆਈ. ਭਰਾਵਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਨ ਵਿੱਚ ਮਦਦ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪਰਵਾਸੀ ਭਾਰਤੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਅੰਤਰਰਾਸ਼ਟਰੀ ਟਰਮੀਨਲ ਦੇ ਪਹੁੰਚ ਹਾਲ (ਐਰਾਈਵਲ ਹਾਲ) ਵਿਖੇ ‘ਪੰਜਾਬ  ਸਹਾਇਤਾ ਕੇਂਦਰ’ ਦੀ ਸਥਾਪਨਾ ਕਰੇਗੀ। ਉਨ੍ਹਾਂ ਕਿਹਾ ਕਿ ਇਹ ਕੇਂਦਰ 24X7 ਕੰਮ ਕਰੇਗਾ ਅਤੇ ਟਰਮੀਨਲ ਵਿਖੇ ਐਨ.ਆਰ.ਆਈਜ਼ ਅਤੇ ਹੋਰ ਮੁਸਾਫ਼ਰਾਂ ਨੂੰ ਢੁਕਵੀਂ ਸਹਾਇਤਾ ਪ੍ਰਦਾਨ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਹਵਾਈ ਅੱਡੇ ਉਤੇ ਉਡਾਨਾਂ ਦੇ ਪਹੁੰਚਣ, ਹੋਰ ਉਡਾਨਾਂ, ਟੈਕਸੀ ਸੇਵਾਵਾਂ, ਸਾਮਾਨ ਗੁਆਚਣ ਬਾਰੇ ਸਹਾਇਤਾ ਮੁਹੱਈਆ ਕਰਵਾਉਣ ਦੇ ਨਾਲ-ਨਾਲ ਹੋਰ ਸਹੂਲਤਾਂ ਪ੍ਰਦਾਨ ਕਰੇਗਾ।

Post Views: 109
Tags: flash flood in patialaflash flood patialaflood in patialaflood patialahimachal latest newslatest newslatest news punjabnews 18 punjabnews punjabnews18news18 punjabnews18 punjab haryananews18 punjab latestnews18 punjab latest newsnews18 punjab newspatiala flood newspatiala latest newspatiala newsPatiala policePatiala today newspunjab latest newspunjab newsPunjab news todaypunjab weather newspunjabi news
Previous Post

30 ਤੇ 31 ਦਸੰਬਰ ਨੂੰ ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਸ਼ਾਖਾ ਖੁੱਲ੍ਹੀ ਰਹੇਗੀ

Next Post

ਯੁਵਕ ਸੇਵਾਵਾਂ ਵਿਭਾਗ ਵੱਲੋਂ ਕਲੱਬਾਂ ਨੂੰ ਸਹਾਇਤਾ ਰਾਸ਼ੀ ਜਾਰੀ

Next Post
ਯੁਵਕ ਸੇਵਾਵਾਂ ਵਿਭਾਗ ਵੱਲੋਂ ਕਲੱਬਾਂ ਨੂੰ ਸਹਾਇਤਾ ਰਾਸ਼ੀ ਜਾਰੀ

ਯੁਵਕ ਸੇਵਾਵਾਂ ਵਿਭਾਗ ਵੱਲੋਂ ਕਲੱਬਾਂ ਨੂੰ ਸਹਾਇਤਾ ਰਾਸ਼ੀ ਜਾਰੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982