ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਦੇ ਉੱਘੇ ਅਕਾਲੀ ਆਗੂ ਵਿਜੇ ਦਾਨਵ ਨੂੰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਦਿੱਤਾ ਹੈ। ਦਾਨਵ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਜ਼ਦੀਕੀ ਸਾਥੀ ਸਨ ਅਤੇ ਪੰਜਾਬ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਸਮੇਤ ਕਈ ਅਹਿਮ ਅਹੁਦਿਆਂ ‘ਤੇ ਰਹਿ ਚੁੱਕੇ ਹਨ। ਸੀਐਮ ਮਾਨ ਨੇ ਦਾਨਵ ਅਤੇ ਉਨ੍ਹਾਂ ਦੇ ਪਰਿਵਾਰ ਦਾ ‘ਆਪ’ ਵਿੱਚ ਸਵਾਗਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਪਾਰਟੀ ਮਜ਼ਬੂਤ ਹੋਵੇਗੀ। ਮਾਨ ਨੇ ਦਾਨਵ ਨੂੰ ਪਾਰਟੀ ਅਤੇ ਸਰਕਾਰ ਅੰਦਰ ਪੂਰਾ ਮਾਣ-ਸਨਮਾਨ ਦੇਣ ਦਾ ਭਰੋਸਾ ਵੀ ਦਿੱਤਾ।