No Result
View All Result
Tuesday, May 12, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮੰਤਰੀ ਜਿੰਪਾ ਦੀ ਸਭ ਦੇ ਸਾਹਮਣੇ ਕਲਾਸ ਲਾਉਣ ‘ਤੇ ਘਿਰੇ ਸੀਐਮ ਮਾਨ, ਮਜੀਠੀਆ ਵੱਲੋਂ ਭਗਵੰਤ ਮਾਨ ਦਾ ਹੰਕਾਰ ਕਰਾਰ

admin by admin
in BREAKING, COVER STORY
0
मुख्यमंत्री मान की तरफ से गेहूँ के सिकुड़े दानों सम्बन्धी नियमों में तत्काल ढील देने के लिए केंद्र सरकार से अपील
0
SHARES
0
VIEWS
Share on FacebookShare on Twitter

 ਮੁੱਖ ਮੰਤਰੀ ਭਗਵੰਤ ਮਾਨ ‘ਤੇ ਅਕਾਲੀ ਲੀਡਰ ਬਿਕਰਮ ਮਜੀਠੀਆ ਨੇ ਨਿਸ਼ਾਨਾ ਸਾਧਿਆ ਹੈ। ਇਸ ਵਾਰ ਮਜੀਠੀਆ ਨੇ ਸੀਐਮ ਮਾਨ ਵੱਲੋਂ ਆਪਣੇ ਹੀ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਦੀ ਸਭ ਦੇ ਸਾਹਮਣੇ ਕਲਾਸ ਲਾਏ ਜਾਣ ਕਰਕੇ ਘੇਰਿਆ ਹੈ।

ਹੁਣ ਮੁੱਖ ਮੰਤਰੀ ਦੇ ਇਸ ਰਵੱਈਏ ‘ਤੇ ਵਿਰੋਧੀ ਪਾਰਟੀਆਂ ਨੇ ਉਨ੍ਹਾਂ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਬਿਕਰਮ ਮਜੀਠੀਆ ਨੇ ਕੈਬਨਿਟ ਮੰਤਰੀ ਜ਼ਿੰਪਾ ਨਾਲ ਹਮਦਰਦੀ ਜਤਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਰਵੱਈਏ ਨੂੰ ਹੰਕਾਰ ਕਰਾਰ ਦਿੱਤਾ ਹੈ। ਮਜੀਠੀਆ ਨੇ ਕਿਹਾ-ਮੈਂ ਮੁੱਖ ਮੰਤਰੀ ਭਗਵੰਤ ਮਾਨ ਦੇ ਹੰਕਾਰ ਦੀ ਨਿੰਦਾ ਕਰਦਾ ਹਾਂ ਤੇ ਕੈਬਨਿਟ ਮੰਤਰੀ ਜ਼ਿੰਪਾ ਨਾਲ ਹਮਦਰਦੀ ਹੈ। ਜਿੰਪਾ ਨੇ ਸਿੱਧੇ ਤੌਰ ‘ਤੇ ਮੁੱਖ ਮੰਤਰੀ ਨੂੰ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮਿਲਣ ਲਈ ਬੇਨਤੀ ਕੀਤੀ ਸੀ। ਪੰਜਾਬ ਵਿੱਚ ਕੈਬਨਿਟ ਮੰਤਰੀਆਂ ਨਾਲ ਅਜਿਹਾ ਹੀ ਸਲੂਕ ਕੀਤਾ ਜਾਂਦਾ ਹੈ। ਸਰਕਾਰ ਵੱਲੋਂ ਕਿਸਾਨਾਂ ਤੇ ਲੋੜਵੰਦਾਂ ਨੂੰ ਹੜ੍ਹਾਂ ‘ਚ ਰਾਹਤ ਦੇਣ ਤੋਂ ਇਨਕਾਰ ਕਰਨਾ ਸਮਝ ਵਿੱਚ ਆਉਂਦਾ ਹੈ।

ਦਰਅਸਲ, ਸੀਐਮ ਭਗਵੰਤ ਮਾਨ ਬੀਤੀ ਸ਼ਾਮ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਨ ਹੁਸ਼ਿਆਰਪੁਰ ਪਹੁੰਚੇ ਸਨ। ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਇੱਥੋਂ ਦੇ ਵਿਧਾਇਕ ਵੀ ਹਨ। ਇਸੇ ਲਈ ਉਨ੍ਹਾਂ ਦੇ ਨਾਲ ਹੋਣਾ ਤੈਅ ਸੀ। ਦੌਰੇ ਦੌਰਾਨ ਮੀਡੀਆ ਨੇ ਸੀਐਮ ਮਾਨ ਨੂੰ ਘੇਰ ਲਿਆ ਤੇ ਹੜ੍ਹਾਂ ਨਾਲ ਸਬੰਧਤ ਸਵਾਲ ਕੀਤੇ। ਇਸ ਦੌਰਾਨ ਮੰਤਰੀ ਜ਼ਿੰਪਾ ਨੇ ਸੀਐਮ ਮਾਨ ਨੂੰ ਕਿਹਾ ਕਿ ਉਹ ਅੱਗੇ ਚੱਲਣ ਤੇ ਕਿਸਾਨਾਂ ਨੂੰ ਮਿਲਣ ਪਰ ਸੀਐਮ ਮਾਨ ਪੱਤਰਕਾਰਾਂ ਨਾਲ ਗੱਲਬਾਤ ਵਿੱਚ ਉਲਝੇ ਰਹੇ। ਮੰਤਰੀ ਜ਼ਿੰਪਾ ਨੇ ਫਿਰ ਕਿਹਾ ਕਿ ਅਜੇ ਹੋਰ ਅੱਗੇ ਜਾਣਾ ਹੈ। ਇਸ ਗੱਲ ਦੋ-ਤਿੰਨ ਵਾਰ ਹੋਈ ਤਾਂ ਸੀਐਮ ਮਾਨ ਨੂੰ ਗੁੱਸਾ ਆ ਗਿਆ।

ਆਖਰ ਵਿੱਚ ਮੁੱਖ ਮੰਤਰੀ ਖਿਝ ਗਏ ਤੇ ਮੰਤਰੀ ਜ਼ਿੰਪਾ ਦੀ ਕਲਾਸ ਲਾ ਦਿੱਤੀ। ਇਸ ਤੋਂ ਬਾਅਦ ਮੰਤਰੀ ਜ਼ਿੰਪਾ ਮੁੱਖ ਮੰਤਰੀ ਤੋਂ ਹੱਥ ਜੋੜ ਕੇ ਮੁਆਫੀ ਮੰਗਦੇ ਹੀ ਨਜ਼ਰ ਆਏ। ਵਿਰੋਧੀ ਪਾਰਟੀਆਂ ਨੇ ਮੁੱਖ ਮੰਤਰੀ ਵੱਲੋਂ ਸਭ ਦੇ ਸਾਹਮਣੇ ਜ਼ਿੰਪਾ ‘ਤੇ ਵਰ੍ਹਣ ਤੇ ਮੰਤਰੀ ਜ਼ਿੰਪਾ ਵੱਲੋਂ ਸਭ ਦੇ ਸਾਹਮਣੇ ਮੁਆਫ਼ੀ ਮੰਗਣ ‘ਤੇ ਸਵਾਲ ਖੜ੍ਹੇ ਕੀਤੇ ਹਨ।

Post Views: 239
Tags: latest news punjabLatest Punjab Newslive newsnews punjabpunjab govtpunjab latest newspunjab newsPunjab news todaypunjabi newstoday news punjab
Previous Post

ਮਨੀਪੁਰ ਸੜ ਰਿਹੈ ਤੇ ਭਾਜਪਾ ਹੋਰ ਸੂਬਿਆਂ ’ਚ ਰੁੱਝੀ: ਖੜਗੇ

Next Post

‘ਗਦਰ 2’ ਦੀ ਬਲਾਕਬਸਟਰ ਕਮਾਈ ਨਾਲ ਈਸ਼ਾ ਦਿਓਲ ਹੋਈ ਗਦਗਦ, ਭਰਾ ਸੰਨੀ ਲਈ ਇੰਝ ਜਤਾਈ ਖੁਸ਼ੀ

Next Post
‘ਗਦਰ 2’ ਦੀ ਬਲਾਕਬਸਟਰ ਕਮਾਈ ਨਾਲ ਈਸ਼ਾ ਦਿਓਲ ਹੋਈ ਗਦਗਦ, ਭਰਾ ਸੰਨੀ ਲਈ ਇੰਝ ਜਤਾਈ ਖੁਸ਼ੀ

'ਗਦਰ 2' ਦੀ ਬਲਾਕਬਸਟਰ ਕਮਾਈ ਨਾਲ ਈਸ਼ਾ ਦਿਓਲ ਹੋਈ ਗਦਗਦ, ਭਰਾ ਸੰਨੀ ਲਈ ਇੰਝ ਜਤਾਈ ਖੁਸ਼ੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800