No Result
View All Result
Sunday, February 15, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

CM ਮਾਨ ਦਾ ਵੱਡਾ ਤੋਹਫ਼ਾ

admin by admin
in BREAKING, CAREER, CHANDIGARH, COVER STORY, PUNJAB
0
मुख्यमंत्री द्वारा पंजाब को प्रदूषण मुक्त करने के लिए प्रदूषण नियंत्रण बोर्ड को पूरी शिद्दत से कोशिशें करने के निर्देश
0
SHARES
0
VIEWS
Share on FacebookShare on Twitter

ਚੰਡੀਗੜ੍ਹ/ਪਟਿਆਲਾ, 8 ਜੁਲਾਈ(ਪ੍ਰੈਸ ਕੀ ਤਾਕਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਅੱਜ ਪਟਿਆਲਾ ਦੇ ਸਰਕਾਰੀ ਆਯੁਰਵੈਦਿਕ ਕਾਲਜ ਦੇ ਸਟਾਫ ਨੂੰ ਜਲਦ ਰੈਗੂਲਰ ਕਰਨ ਦਾ ਐਲਾਨ ਕੀਤਾ। ਇਹ ਜਾਣਕਾਰੀ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ। ਯੋਗਤਾ ਅਤੇ ਨਿਯਮਾਂ ਅਨੁਸਾਰ ਕਾਲਜ ਸਟਾਫ਼ ਨੂੰ ਤਰੱਕੀ ਦੇਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਡਾ: ਬਲਬੀਰ ਸਿੰਘ ਨੇ ਕਿਹਾ ਕਿ ਭਾਵੇਂ ਨੈਸ਼ਨਲ ਕਮਿਸ਼ਨ ਫਾਰ ਇੰਡੀਅਨ ਸਿਸਟਮ ਆਫ਼ ਮੈਡੀਸਨ (ਐਨ.ਸੀ.ਆਈ.ਐਸ.ਐਮ.) ਨੇ ਆਯੁਰਵੈਦਿਕ ਕਾਲਜ ਨੂੰ ਬੰਦ ਕਰਨ ਲਈ ਕਿਹਾ ਸੀ, ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਕਾਲਜ ਨੂੰ ਨਾ ਸਿਰਫ਼ ਖੁੱਲ੍ਹਾ ਰੱਖਿਆ ਸਗੋਂ ਕਾਲਜ ਸਟਾਫ਼ ਨੂੰ ਰੈਗੂਲਰ ਕਰਨ ਦਾ ਵੀ ਫੈਸਲਾ ਕੀਤਾ ਹੈ। ਰਾਜ ਨੇ ਇਸ ਸੰਸਥਾ ਨੂੰ ਮੁੜ ਸੁਰਜੀਤ ਕਰਨ ਦਾ ਫੈਸਲਾ ਕੀਤਾ ਹੈ ਜੋ ਭਾਰਤ ਦੀ ਪ੍ਰਾਚੀਨ ਇਲਾਜ ਪ੍ਰਣਾਲੀ ਦੀ ਰੱਖਿਆ ਕਰ ਰਹੀ ਹੈ, ਇਸ ਤੋਂ ਇਲਾਵਾ ਇੱਥੇ ਇਕ ਫਾਰਮੇਸੀ ਅਤੇ ਹਸਪਤਾਲ ਦੀ ਸੁਵਿਧਾ ਵੀ ਸ਼ੁਰੂ ਕੀਤੀ ਜਾ ਰਹੀ ਹੈ।

ਇਸ ਦੌਰਾਨ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਨੇ ਸਰਕਾਰੀ ਮੈਡੀਕਲ ਕਾਲਜ ਅਤੇ ਸਰਕਾਰੀ ਡੈਂਟਲ ਕਾਲਜ ਦਾ ਵੀ ਦੌਰਾ ਕੀਤਾ ਅਤੇ ਇਨ੍ਹਾਂ ਤਿੰਨਾਂ ਵੱਕਾਰੀ ਮੈਡੀਕਲ ਸੰਸਥਾਵਾਂ ਦੇ ਕੰਮਕਾਜ ਨੂੰ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ ਸਟਾਫ਼ ਅਤੇ ਵਿਦਿਆਰਥੀਆਂ ਦੇ ਸੁਝਾਅ ਵੀ ਲਏ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਦੇ ਇਨ੍ਹਾਂ ਸਾਰੇ ਸਰਕਾਰੀ ਕਾਲਜਾਂ ਨੂੰ ਦੇਸ਼ ਦੇ ਮੋਹਰੀ ਮੈਡੀਕਲ ਕਾਲਜਾਂ ਵਿੱਚ ਤਬਦੀਲ ਕੀਤਾ ਜਾਵੇਗਾ, ਜਿਸ ਲਈ ਪੰਜਾਬ ਸਰਕਾਰ ਨੇ ਇਕ ਰਣਨੀਤਕ ਯੋਜਨਾ ਉਲੀਕੀ ਹੈ। ਉਨ੍ਹਾਂ ਨੇ ਫੈਕਲਟੀ ਅਤੇ ਵਿਦਿਆਰਥੀਆਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਜਲਦ ਹੀ ਡੈਂਟਲ ਕਾਲਜ ਵਿੱਚ ਅਸਾਮੀਆਂ ਦਾ ਇਸ਼ਤਿਹਾਰ ਦੇਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਸਿਹਤ ਖੇਤਰ ਵਿਚ ਵੱਡੇ ਪੱਧਰ ’ਤੇ ਸੁਧਾਰ ਲਿਆਂਦੇ ਜਾ ਰਹੇ ਹਨ ਅਤੇ  ਪੰਜਾਬ ਸਰਕਾਰ ਸੂਬੇ ਵਿੱਚ ਅਤਿ-ਆਧੁਨਿਕ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਪੂਰੀ ਸੁਹਿਰਤਦਤਾ ਨਾਲ ਯਤਨਸ਼ੀਲ ਹੈ।

ਡਾ: ਬਲਬੀਰ ਸਿੰਘ ਨੇ ਪੁਰਾਣੀ ਗਾਇਨੀ ਇਮਾਰਤ ਨੂੰ ਢਾਹ ਕੇ 150 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਟਰੌਮਾ ਸੈਂਟਰ ਦੀ ਉਸਾਰੀ ਯੋਜਨਾ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਹ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਸਿਹਤ ਸਹੂਲਤਾਂ ਲਈ ਵਰਦਾਨ ਸਾਬਤ ਹੋਵੇਗਾ। ਸਿਹਤ ਮੰਤਰੀ ਨੇ ਲੜਕਿਆਂ ਅਤੇ ਲੜਕੀਆਂ ਦੇ ਹੋਸਟਲਾਂ, ਫੈਕਲਟੀ ਹਾਊਸ ਅਤੇ ਇੰਸਟੀਚਿਊਟ ਦੀ ਇਮਾਰਤ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਜ਼ਮੀਨੀ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਇਸ ਤੋਂ ਪਹਿਲਾਂ ਡਾ: ਬਲਬੀਰ ਸਿੰਘ ਨੇ ਸਰਕਾਰੀ ਮੈਡੀਕਲ ਕਾਲਜ ਨੂੰ ਦੇਸ਼ ਦੇ ਮੋਹਰੀ ਮੈਡੀਕਲ ਕਾਲਜਾਂ ਵਿਚ ਸ਼ੁਮਾਰ ਕਰਨ ਲਈ ਬਣਾਈ ਗਈ ਯੋਜਨਾ ਨੂੰ ਲਾਗੂ ਕਰਨ ਲਈ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਚਾਰੇ ਅਦਾਰਿਆਂ ਵਿਚ ਫੈਕਲਟੀ ਦੀਆਂ ਤਰੱਕੀਆਂ ਵੀ ਜਾਰੀ ਹਨ। ਉਨ੍ਹਾਂ ਕਿਹਾ ਕਿ ਸਮੁੱਚੇ ਸਿਸਟਮ ਨੂੰ ਪਾਰਦਰਸ਼ੀ ਅਤੇ ਕੁਸ਼ਲ ਬਣਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

Post Views: 131
Tags: #bhagwantmann#biggift#CMpunjab#JOBS#latestnews
Previous Post

ਪ੍ਰਸ਼ੰਸਕਾਂ ਵਿਚਾਲੇ ਬੁਰੀ ਤਰ੍ਹਾਂ ਫਸੀ ਕੈਟਰੀਨਾ ਕੈਫ

Next Post

ਪੱਛਮੀ ਬੰਗਾਲ ’ਚ ਪੰਚਾਇਤ ਚੋਣਾਂ ਲਈ ਵੋਟਿੰਗ ਜਾਰੀ, ਹੁਣ ਤੱਕ ਹਿੰਸਾ ’ਚ ਕਈ ਮੌਤਾਂ

Next Post
ਪੱਛਮੀ ਬੰਗਾਲ ’ਚ ਪੰਚਾਇਤ ਚੋਣਾਂ ਲਈ ਵੋਟਿੰਗ ਜਾਰੀ, ਹੁਣ ਤੱਕ ਹਿੰਸਾ ’ਚ ਕਈ ਮੌਤਾਂ

ਪੱਛਮੀ ਬੰਗਾਲ ’ਚ ਪੰਚਾਇਤ ਚੋਣਾਂ ਲਈ ਵੋਟਿੰਗ ਜਾਰੀ, ਹੁਣ ਤੱਕ ਹਿੰਸਾ ’ਚ ਕਈ ਮੌਤਾਂ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982