No Result
View All Result
Tuesday, May 20, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮੁੱਖ ਮੰਤਰੀ ਨੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਨੌਜਵਾਨਾਂ ਨੂੰ ਅਨਿੱਖੜਵਾਂ ਅੰਗ ਬਣਾਉਣ ਦੀ ਵਚਨਬੱਧਤਾ ਦੁਹਰਾਈ

admin by admin
in BREAKING, CHANDIGARH, COVER STORY, Education, ENGLISH NEWS, INDIA, National, POLITICS, PUNJAB
0
ਮੁੱਖ ਮੰਤਰੀ ਨੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਨੌਜਵਾਨਾਂ ਨੂੰ ਅਨਿੱਖੜਵਾਂ ਅੰਗ ਬਣਾਉਣ ਦੀ ਵਚਨਬੱਧਤਾ ਦੁਹਰਾਈ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਲੁਧਿਆਣਾ, 19 ਮਾਰਚ:

ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਮਹਿਜ਼ 36 ਮਹੀਨਿਆਂ ਦੌਰਾਨ ਹੀ ਸੂਬੇ ਦੇ ਨੌਜਵਾਨਾਂ ਨੂੰ 52,606 ਨੌਕਰੀਆਂ ਪ੍ਰਦਾਨ ਕਰਕੇ ਇਤਿਹਾਸ ਰਚ ਦਿੱਤਾ ਗਿਆ ਹੈ।
ਅੱਜ ਇੱਥੇ ਗੁਰੂ ਨਾਨਕ ਦੇਵ ਭਵਨ ਵਿਖੇ 951 ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਨਵ-ਨਿਯੁਕਤਾਂ ਨੂੰ ਇਹ ਨੌਕਰੀਆਂ ਹਾਸਲ ਕਰਨ ਲਈ ਵਧਾਈ ਦਿੱਤੀ ਜਿਸ ਨਾਲ ਉਹ ਪੰਜਾਬ ਦੇ ਸਮਾਜਿਕ ਤੇ ਆਰਥਿਕ ਵਿਕਾਸ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਜਾਣ ਲਈ ਸਰਗਰਮ ਭਾਈਵਾਲ ਬਣ ਗਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਅਣਥੱਕ ਮਿਹਨਤ ਕਰ ਰਹੀ ਹੈ ਜਿਸ ਲਈ ਯੋਗ ਨੌਜਵਾਨਾਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ ‘ਤੇ ਤੋਰਨ ਲਈ ਵਿਆਪਕ ਭਰਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਨਵ-ਨਿਯੁਕਤ ਅਧਿਆਪਕਾਂ ਨੂੰ ਆਮ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਕਰਕੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਵਜੋਂ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਆਧੁਨਿਕ ਅਧਿਆਪਨ ਅਭਿਆਸਾਂ ਨਾਲ ਲੈਸ ਇਹ ਨਵ-ਨਿਯੁਕਤ ਅਧਿਆਪਕ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਗੇ ਜਿਸ ਨਾਲ ਵਿਦਿਆਰਥੀ ਆਪਣੇ ਜੀਵਨ ਵਿੱਚ ਨਵੀਆਂ ਬੁਲੰਦੀਆਂ ਹਾਸਲ ਕਰ ਸਕਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਦੀ ਭਲਾਈ ਲਈ ਸੂਬੇ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਵਿੱਚ ਮਦਦ ਮਿਲੇਗੀ ਕਿਉਂਕਿ ਇਹ ਅਧਿਆਪਕ ਅਸਲ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਸਿੱਖਿਆ ਖੇਤਰ ਵਿੱਚ ਬਦਲਾਅ ਲਿਆਉਣ ਲਈ ਅਹਿਮ ਭੂਮਿਕਾ ਨਿਭਾਉਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਇਕ ਅਧਿਆਪਕ ਦੇ ਪੁੱਤਰ ਹਨ ਅਤੇ ਇਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਅਧਿਆਪਕ ਰਾਸ਼ਟਰ ਨਿਰਮਾਤਾ ਹੁੰਦੇ ਹਨ ਜੋ ਵਿਦਿਆਰਥੀਆਂ ਨੂੰ ਅਫ਼ਸਰ, ਇੰਜੀਨੀਅਰ, ਡਾਕਟਰ ਅਤੇ ਹੋਰ ਆਗੂ ਬਣਨ ਲਈ ਤਿਆਰ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਨਿਪੁੰਨ ਹਨ ਕਿਉਂਕਿ ਉਹ ਯੋਗ ਅਤੇ ਸਮਰੱਥ ਹਨ ਪਰ ਪਿਛਲੀਆਂ ਸਰਕਾਰਾਂ ਵੱਲੋਂ ਉਨ੍ਹਾਂ ਨੂੰ ਕੁਝ ਗੈਰ-ਅਧਿਆਪਨ ਕੰਮਾਂ ਵਿੱਚ ਵੀ ਲਾਇਆ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਸਿਰਫ਼ ਅਧਿਆਪਨ ਦੇ ਉਦੇਸ਼ਾਂ ਲਈ ਹੀ ਵਰਤਿਆ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਸਕੂਲ ਖਾਲੀ ਸਨ ਪਰ ਸਕੂਲਾਂ ਦੇ ਸਾਹਮਣੇ ਪਾਣੀ ਦੀਆਂ ਟੈਂਕੀਆਂ ਉਤੇ ਅਧਿਆਪਕ ਰਹਿੰਦੇ ਸਨ ਕਿਉਂਕਿ ਅਧਿਆਪਕ ਅੰਦੋਲਨ ਕਾਰਨ ਇਨ੍ਹਾਂ ਟੈਂਕੀਆਂ ‘ਤੇ ਚੜ੍ਹ ਜਾਂਦੇ ਸਨ। ਹਾਲਾਂਕਿ, ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਇਸ ਰੁਝਾਨ ਨੂੰ ਬਦਲ ਦਿੱਤਾ ਗਿਆ ਹੈ ਜਿਸ ਸਦਕਾ ਹੁਣ ਉਹ ਅਧਿਆਪਕ ਵਿਦਿਆਰਥੀਆਂ ਨੂੰ ਪੜ੍ਹਾ ਰਹੇ ਹਨ ਅਤੇ ਸੂਬੇ ਦੀ ਤਰੱਕੀ ਵਿੱਚ ਵੱਡਮੁੱਲਾ ਯੋਗਦਾਨ ਪਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਸੂਬੇ ਦੀਆਂ ਜ਼ਮੀਨੀ ਹਕੀਕਤਾਂ ਤੋਂ ਅਣਜਾਣ ਕਾਨਵੈਂਟ ਸਕੂਲਾਂ ਵਿੱਚ ਪੜ੍ਹੇ-ਲਿਖੇ ਸਿਆਸੀ ਆਗੂਆਂ ਨੇ ਇਸ ਅਹਿਮ ਖੇਤਰ ਨੂੰ ਅਣਗੌਲਿਆ ਕਰ ਦਿੱਤਾ ਸੀ, ਜਿਸ ਕਾਰਨ ਪੰਜਾਬ ਤਰੱਕੀ ਦੀ ਰਾਹ ਤੋਂ ਪਛੜ ਗਿਆ।
ਮੁੱਖ ਮੰਤਰੀ ਨੇ ਨਵ-ਨਿਯੁਕਤ ਅਧਿਆਪਕਾਂ ਨੂੰ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਰੁਚੀਆਂ ਮੁਤਾਬਕ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ ਕਰਨ ਤਾਂ ਜੋ ਉਹ ਆਪਣੇ ਲਈ ਢੁੱਕਵਾਂ ਕੈਰੀਅਰ ਚੁਣ ਸਕਣ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਆਪਣੇ ਡਿਊਟੀ ਨੂੰ ਸੁਚੱਜੇ ਢੰਗ ਨਾਲ ਨਿਭਾਉਣਾ ਚਾਹੀਦਾ ਹੈ ਅਤੇ ਵਿਦਿਆਰਥੀਆਂ ਲਈ ਰੋਲ ਮਾਡਲ ਬਣਨਾ ਚਾਹੀਦਾ ਹੈ ਤਾਂ ਜੋ ਉਹ ਵੀ ਜੀਵਨ ਵਿੱਚ ਉੱਚੇ ਮੁਕਾਮ ਹਾਸਲ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕਾਂ ਨੂੰ ਆਪਣੀ ਡਿਊਟੀ ਚੰਗੀ ਤਰ੍ਹਾਂ ਨਿਭਾਉਣੀ ਚਾਹੀਦੀ ਹੈ ਤਾਂ ਜੋ ਲੋਕ ਉਨ੍ਹਾਂ ਦੇ ਚੰਗੇ ਕੰਮਾਂ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਣ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਅਸਾਮੀਆਂ ਖਾਲੀ ਹੋਣ ਦੇ ਨਾਲ ਹੀ ਭਰ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਸੁਚੱਜੀ ਤੇ ਪਾਰਦਰਸ਼ੀ ਵਿਧੀ ਅਪਣਾਈ ਗਈ ਹੈ ਜਿਸ ਕਾਰਨ ਇਨ੍ਹਾਂ 52,000 ਤੋਂ ਵੱਧ ਨੌਕਰੀਆਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਮੁਕੰਮਲ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਅਹਿਮ ਪਲ ਹੈ ਕਿਉਂਕਿ ਇਹ ਨੌਜਵਾਨ ਪੰਜਾਬ ਸਰਕਾਰ ਦਾ ਹਿੱਸਾ ਬਣ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਨੌਜਵਾਨ ਇਨ੍ਹਾਂ ਸਬੰਧਤ ਵਿਭਾਗਾਂ ਨਾਲ ਜੁੜ ਕੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਸੱਤਾ ਸੰਭਾਲਣ ਦੇ ਮਹਿਜ਼ 36 ਮਹੀਨਿਆਂ ਵਿੱਚ ਹੀ ਨੌਜਵਾਨਾਂ ਨੂੰ ਰਿਕਾਰਡ 52 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਬੜੇ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸਾਰੀਆਂ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਅਤੇ ਬਿਨਾ ਕਿਸੇ ਵੀ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਤੋਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦਾ ਕੋਈ ਵੀ ਵਿਅਕਤੀ ਮਜਬੂਰੀ ਵਿੱਚ ਵਿਦੇਸ਼ ਨਾ ਜਾਵੇ ਤਾਂ ਜੋ ਸਾਡੇ ਆਜ਼ਾਦੀ ਘੁਲਾਟੀਆਂ ਦੇ ਸੁਪਨੇ ਪੂਰੇ ਹੋ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਵਿੱਚ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ ਹੈ ਅਤੇ ਨੌਜਵਾਨ ਵਿਦੇਸ਼ਾਂ ਤੋਂ ਪਰਤ ਕੇ ਪੰਜਾਬ ਵਿੱਚ ਸੇਵਾ ਕਰਨ ਦੀ ਰੁਚੀ ਦਿਖਾ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਆਪਣੀਆਂ ਵਿਰੋਧੀ ਸਿਆਸੀ ਪਾਰਟੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਦੀ ਵਰਤੋਂ ਦਾ ਜ਼ੋਰਦਾਰ ਵਿਰੋਧ ਕਰਨ ਲਈ ਆਮ ਆਦਮੀ ਪਾਰਟੀ ਵੱਲੋਂ ਹਮਖਿਆਲ ਸਿਆਸੀ ਪਾਰਟੀਆਂ ਨਾਲ ਹੱਥ ਮਿਲਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਵੱਲੋਂ ਅਪਣਾਈ ਗਈ ਗੈਰ-ਜਮਹੂਰੀ ਕਾਰਜਪ੍ਰਣਾਲੀ, ਜਿਸ ਨਾਲ ਭਾਜਪਾ ਅਤੇ ਇਸ ਦੇ ਗੁੱਟ ਦੇ ਸ਼ੱਕੀ ਮਨਸੂਬੇ ਸਾਹਮਣੇ ਆਏ ਹਨ, ਦਾ ਵਿਰੋਧ ਕਰਨ ਲਈ ਚੇਨਈ ਦਾ ਦੌਰਾ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਮਹੂਰੀਅਤ ਦਾ ਘਾਣ ਕਰਨ ਵਾਲੇ ਕੇਂਦਰ ਸਰਕਾਰ ਦੇ ਇਸ ਕਦਮ ਵਿਰੁੱਧ ਸਾਰੀਆਂ ਧਿਰਾਂ ਇਕਜੁੱਟ ਹੋਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਿਛਲੀਆਂ ਸਰਕਾਰਾਂ ਵੱਲੋਂ ਪੈਦਾ ਕੀਤੀਆਂ ਅਲਾਮਤਾਂ ਦਾ ਖਾਤਮਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਡਰੱਗ ਮਾਫੀਆ ਨੂੰ ਪਿਛਲੀਆਂ ਸਰਕਾਰਾਂ ਦੀ ਸਰਪ੍ਰਸਤੀ ਮਿਲੀ ਹੋਈ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ ਵਿਰੁੱਧ ਵਿਆਪਕ ਮੁਹਿੰਮ ਵਿੱਢੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖਤਮ ਕਰਨ ਲਈ ਪੁਖਤਾ ਵਿਉਂਤਬੰਦੀ ਕੀਤੀ ਗਈ ਹੈ ਅਤੇ ਹੁਣ ਨਸ਼ਿਆਂ ਵਿਰੁੱਧ ਜੰਗ ਪੂਰੇ ਜ਼ੋਰ-ਸ਼ੋਰ ਨਾਲ ਸ਼ੁਰੂ ਹੋ ਚੁੱਕੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਤੋਂ ਇਲਾਵਾ ਇਸ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਸ਼ਿਕਾਰ ਹੋਏ ਲੋਕਾਂ ਦੇ ਮੁੜ ਵਸੇਬੇ ਵੱਲ ਵੀ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਕੇ ਢਹਿ-ਢੇਰੀ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹ ਨੇਕ ਕਾਰਜ ਜਨਤਕ ਸਹਿਯੋਗ ਤੋਂ ਬਿਨਾਂ ਪੂਰਾ ਨਹੀਂ ਕੀਤਾ ਜਾ ਸਕਦਾ ਹੈ।
ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਮਕਾਨ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੀ ਹਾਜ਼ਰ ਸਨ।

Post Views: 206
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Bhagwant Singh Mannchandigarh newsChief Ministerett teachersgovernment jobsPunjab Governmentpunjab newsstate government
Previous Post

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈੱਨ ਦੇ ਦਖਲ ਤੋਂ ਬਾਅਦ ਐਸ.ਸੀ.ਐਸ.ਟੀ.ਐਕਟ ਦੀਆਂ ਧਾਰਾਵਾਂ ਪਰਚੇ ਵਿੱਚ ਜੁੜੀਆਂ

Next Post

ਮੱਖੂ ਰੇਲਵੇ ਓਵਰ ਬ੍ਰਿਜ ਦਾ ਕੰਮ ਇਕ ਹਫ਼ਤੇ ਵਿੱਚ ਸ਼ੁਰੂ ਹੋਵੇਗਾ: ਹਰਭਜਨ ਸਿੰਘ ਈ.ਟੀ.ਉ.

Next Post
ਮੱਖੂ ਰੇਲਵੇ ਓਵਰ ਬ੍ਰਿਜ ਦਾ ਕੰਮ ਇਕ ਹਫ਼ਤੇ ਵਿੱਚ ਸ਼ੁਰੂ ਹੋਵੇਗਾ: ਹਰਭਜਨ ਸਿੰਘ ਈ.ਟੀ.ਉ.

ਮੱਖੂ ਰੇਲਵੇ ਓਵਰ ਬ੍ਰਿਜ ਦਾ ਕੰਮ ਇਕ ਹਫ਼ਤੇ ਵਿੱਚ ਸ਼ੁਰੂ ਹੋਵੇਗਾ: ਹਰਭਜਨ ਸਿੰਘ ਈ.ਟੀ.ਉ.

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In