ਪਟਿਆਲਾ 13 ਨਵੰਬਰ:
ਪਟਿਆਲਾ ਦੇ ਜ਼ਿਲ੍ਹਾ ਮਾਲ ਅਫਸਰ ਨਵਦੀਪ ਸਿੰਘ ਵੱਲੋਂ ਸੀ.ਐਮ.ਵਿੰਡੋ ਅਤੇ ਪੀ.ਜੀ.ਆਰ.ਐਸ. (ਪ੍ਰਸ਼ਾਸ਼ਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ) ਪੋਰਟਲ ਤੇ ਲੰਬਿਤ ਮਾਮਲਿਆਂ ਦੇ ਨਿਪਟਾਰੇ ਸਬੰਧੀ ਇਕ ਬੈਠਕ ਕੀਤੀ ਗਈ । ਬੈਠਕ ਵਿੱਚ ਵੱਖ ਵੱਖ ਵਿਭਾਗਾਂ ਦੇ ਨੋਡਲ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਪੀ.ਜੀ.ਆਰ.ਐਸ. ਪੋਰਟਲ ’ਤੇ ਲੰਬਿਤ ਪਏ ਕੇਸਾਂ ਦਾ ਜਾਇਜ਼ਾ ਲਿਆ ।
ਨਵਦੀਪ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸਮਾਂ ਬੱਧ ਢੰਗ ਨਾਲ ਹੱਲ ਕੀਤਾ ਜਾਵੇ । ਉਹਨਾਂ ਇਹ ਵੀ ਕਿਹਾ ਕਿ ਲੰਬਿਤ ਪਏ ਕੇਸਾਂ ਨੂੰ ਪਹਿਲ ਦੇ ਅਧਾਰ ਤੇ ਨਿਪਟਾਇਆ ਜਾਵੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਕੇਸ ਲੰਬਿਤ ਨਾ ਰਹੇ ।
ਉਨ੍ਹਾਂ ਨੇ ਪੋਰਟਲ ਤੇ ਪੈਂਡਿੰਗ ਪਏ ਕੇਸਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਕਿਹਾ ਕਿ ਲੋਕਾਂ ਦੀ ਖੱਜਲ ਖੁਆਰੀ ਬਰਦਾਸ਼ਤ ਨਹੀ ਕੀਤੀ ਜਾਵੇਗੀ । ਉਨ੍ਹਾਂ ਨੇ ਸਮੂਹ ਨੋਡਲ ਅਫਸਰਾਂ ਨੂੰ ਅਤੇ ਵਿਭਾਗਾਂ ਦੇ ਕਰਮਚਾਰੀਆਂ ਨੂੰ ਲੰਬਿਤ ਪਏ ਕੇਸਾਂ ਨੂੰ ਮੁਕੰਮਲ ਕਰਨ ਦੀ ਹਦਾਇਤ ਵੀ ਕੀਤੀ । ਉਨ੍ਹਾਂ ਸਖਤੀ ਨਾਲ ਕਿਹਾ ਕਿ ਜਿਨ੍ਹਾਂ ਵਿਭਾਗਾਂ ਦੇ ਕੇਸ ਪੈਂਡਿੰਗ ਪਏ ਹਨ ਉਹ ਕੇਸਾਂ ਨੂੰ ਡੀਲ ਕਰਕੇ ਤੁਰੰਤ ਡਿਪਟੀ ਕਮਿਸ਼ਨਰ ਦਫਤਰ ਵਿੱਚ ਰਿਪੋਰਟ ਕਰਨ । ਮੀਟਿੰਗ ਵਿੱਚ ਵੱਖ ਵੱਖ ਵਿਭਾਗਾਂ ਦੇ ਨੋਡਲ ਅਫਸਰ ਅਤੇ ਵਿਭਾਗਾਂ ਦੇ ਕਰਮਚਾਰੀ ਸ਼ਾਮਲ ਸਨ ।