No Result
View All Result
Tuesday, May 12, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਕਾਂਗਰਸ ਵੱਲੋਂ ਦਿੱਲੀ ’ਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਚਰਚਾ

admin by admin
in BREAKING, COVER STORY, PUNJAB
0
ਕਾਂਗਰਸ ਵੱਲੋਂ ਦਿੱਲੀ ’ਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਚਰਚਾ

New Delhi: Congress President Mallikarjun Kharge with party leaders Rahul Gandhi and KC Venugopal in a meeting with Delhi Congress leaders regarding preparations of Lok Sabha elections, in New Delhi, Wednesday, Aug. 16, 2023. TRIBUNE PHOTO

0
SHARES
0
VIEWS
Share on FacebookShare on Twitter

ਦਿੱਲੀ ਕਾਂਗਰਸ ਦੇ ਨੇਤਾਵਾਂ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਅੱਜ ਪਾਰਟੀ ਦੀ ਉੱਚ ਲੀਡਰਸ਼ਿਪ ਨਾਲ ਮੀਟਿੰਗ ਕੀਤੀ ਅਤੇ ਲੋਕ ਸਭਾ ਹਲਕਿਆਂ ’ਚ ਪਾਰਟੀ ਨੂੰ ਮਜ਼ਬੂਤ ਬਣਾਉਣ ਦੇ ਤਰੀਕਿਆਂ ਤੇ ਸਾਧਨਾਂ ’ਤੇ ਚਰਚਾ ਕੀਤੀ।

ਸੂਤਰਾਂ ਨੇ ਦੱਸਿਆ ਕਿ ਮੀਟਿੰਗ ਵਿੱਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਨੂੰ ਇਕਜੁੱਟ ਅਤੇ ਲੋਕਾਂ ਦੇ ਸੰਪਰਕ ’ਚ ਰਹਿਣ ਲਈ ਆਖਿਆ। ਸੂਤਰਾਂ ਮੁਤਾਬਕ ਮੀਟਿੰਗ ਵਿੱਚ ਦਿੱਲੀ ਕਾਂਗਰਸ ਪ੍ਰਧਾਨ ਅਨਿਲ ਚੌਧਰੀ ਅਤੇ ਸਾਬਕਾ ਮੰਤਰੀ ਅਜੈ ਮਾਕਨ ਨੇ ਆਮ ਆਦਮੀ ਪਾਰਟੀ ਨਾਲ ਸੰਭਾਵਿਤ ਗੱਠਜੋੜ ਸਬੰਧੀ ਮੁੱਦੇ ਉਠਾਏ।

ਮੀਟਿੰਗ ਤੋਂ ਬਾਅਦ ਸ੍ਰੀ ਖੜਗੇ ਨੇ ਆਖਿਆ, ‘‘ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਦਿੱਲੀ ਕਾਂਗਰਸ ਦੇ ਨੇਤਾਵਾਂ ਨਾਲ ਸਲਾਹ ਮਸ਼ਵਰਾ ਕੀਤਾ ਗਿਆ। ਦਿੱਲੀ ਕਾਂਗਰਸ ਨੂੰ ਮੁੜ ਸੁਰਜੀਤ ਕਰਨਾ ਸਾਡੀ ਤਰਜੀਹ ਹੈ, ਜਿਸ ਲਈ ਸਾਰੇ ਨੇਤਾਵਾਂ ਅਤੇ ਵਰਕਰਾਂ ਦੀ ਸ਼ਮੂਲੀਅਤ ਜ਼ਰੂਰੀ ਹੈ। ਅਸੀਂ ਦਿੱਲੀ ਨੂੰ ਖੁਸ਼ਹਾਲ ਬਣਾਇਆ ਸੀ, ਦਿੱਲੀ ਵਾਸੀਆਂ ਲਈ ਸਾਡਾ ਸੰਘਰਸ਼ ਅੱਗੇ ਵੀ ਜਾਰੀ ਹੈ।’’ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਫੇਸਬੁਕ ਪੋਸਟ ’ਚ ਕਿਹਾ, ‘‘ਕਾਂਗਰਸ ਦਿੱਲੀ ਦੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ਬਣਾਉਣ ਅਤੇ ਦਿੱਲੀ ਦਾ ਵਿਕਾਸ ਯਕੀਨੀ ਬਣਾਉਣ ਨੂੰ ਸਮਰਪਿਤ ਹੈ।’’ ਮੀਟਿੰਗ ਮਗਰੋਂ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ‘ਐਕਸ’ ਖਾਤੇ ਉੱਤੇ ਕਿਹਾ, ‘‘ਮੋਦੀ ਦੀ ਅਗਵਾਈ ਵਾਲੀ ਭਾਜਪਾ ਦਿੱਲੀ ਲਈ ਤਬਾਹਕੁਨ ਸਾਬਤ ਹੋਈ ਹੈ। ਲੋਕ ਦਿੱਲੀ ਵਿੱਚ ਕਾਂਗਰਸ ਤੇ ਸ਼ਾਨਦਾਰ 15 ਸਾਲਾਂ ਦੇ ਕਾਰਜਕਾਲ ਨੂੰ ਵੀ ਯਾਦ ਕਰਦੇ ਹਨ ਜਿਸ ਦੌਰਾਨ ਸ਼ਹਿਰ ੲਿੱਕ ਆਧੁਨਿਕ ਮਹਾਨਗਰ ’ਚ ਬਦਲ ਗਿਆ। ਸਾਨੂੰ ਯਕੀਨ ਹੈ ਕਿ ਲੋਕ 2024 ਵਿੱਚ ਸਾਨੂੰ ਆਪਣਾ ਪੂਰਾ ਸਮਰਥਨ ਦੇਣਗੇ।’’ ਦਿੱਲੀ ਕਾਂਗਰਸ ਦੇ ਪ੍ਰਧਾਨ ਅਨਿਲ ਚੌਧਰੀ ਨੇ ਕਿਹਾ, ‘‘ਅੱਜ ਦੀ ਮੀਟਿੰਗ ਦਿੱਲੀ ਵਿੱਚ ਗੱਠਜੋੜ ਬਾਰੇ ਨਹੀਂ ਸੀ ਅਤੇ ਨਾ ਹੀ ੲਿਸ ਬਾਰੇ ਚਰਚਾ ਹੋਈ। ਆਮ ਆਦਮੀ ਪਾਰਟੀ ਨੇ ਅੱਜ ਆਖਿਆ ਕਿ ਜੇਕਰ ਕਾਂਗਰਸ ਨੇ ਦਿੱਲੀ ਵਿੱਚ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜਨ ਦਾ ਮਨ ਬਣਾਇਆ ਹੈ ਤਾਂ ੲਿੰਡੀਆ ਗੱਠਜੋੜ ਦਾ ਕੋਈ ਮਤਲਬ ਨਹੀਂ ਹੈ। ਕਾਂਗਰਸੀ ਨੇਤਾ ਅਲਕਾ ਲਾਂਬਾ ਦੇ ਬਿਆਨ ਮਗਰੋਂ ‘ਆਪ‘ ਤਰਜਮਾਨ ਪ੍ਰਿਅੰਕਾ ਕੱਕੜ ਨੇ ਆਖਿਆ ਕਿ ਵਿਰੋਧੀ ਪਾਰਟੀਆਂ ਦੇ ਗੱਠਜੋੜ ‘ਇੰਡੀਆ’ ਦੀ ਮੁੰਬਈ ਮੀਟਿੰਗ ’ਚ ਸ਼ਾਮਲ ਹੋਣ ਬਾਰੇ ਫ਼ੈਸਲਾ ਪਾਰਟੀ ਦੀ ਉੱਚ ਲੀਡਰਸ਼ਿਪ ਕਰੇਗੀ। ਇੱਥੇ ਕਾਂਗਰਸ ਦੀ ਮੀਟਿੰਗ ਤੋਂ ਅਲਕਾ ਨੇ ਲਾਂਬਾ ਨੇ ਕਿਹਾ ਕਿ ਹੈ ਕਿ ਉਨ੍ਹਾਂ ਨੂੰ ਦਿੱਲੀ ’ਚ ਸਾਰੀਆਂ ਸੱਤ (ਲੋਕ ਸਭਾ) ਸੀਟਾਂ ’ਤੇ ਇਕੱਲਿਆਂ ਲੜਨ ਦੇ ਹੁਕਮ ਦਿੱਤੇ ਗਏ ਹਨ।

Post Views: 104
Tags: Priyanka GandhiRAhul Gandhirahul gandhi azadpur mandirahul gandhi bharat jodo yatrarahul gandhi bhashanrahul gandhi congress leaderrahul gandhi in wayanadrahul gandhi interactionrahul gandhi interaction with truck driversrahul gandhi latest speechrahul gandhi latest videorahul gandhi liverahul gandhi press conferencerahul gandhi speechrahul gandhi today videorahul gandhi travelling in truck videorahul gandhi truck ride video
Previous Post

ਅਨਮੋਲ ਗਗਨ ਮਾਨ ਵੱਲੋਂ ਸਵਰਗੀ ਹਰਮੀਤ ਸਿੰਘ ਅਤੇ ਹਰਪ੍ਰੀਤ ਸਿੰਘ ਦੇ ਪਰਿਵਾਰ ਦੀ 4-4 ਲੱਖ ਰੁਪਏ ਦੀ ਵਿੱਤੀ ਮਦਦ

Next Post

ਭਾਜਪਾ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਪਟਿਆਲਾ ਡੀਸੀ ਨੂੰ ਸੌਂਪਿਆ ਮੰਗ ਪੱਤਰ

Next Post
ਭਾਜਪਾ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਪਟਿਆਲਾ ਡੀਸੀ ਨੂੰ ਸੌਂਪਿਆ ਮੰਗ ਪੱਤਰ

ਭਾਜਪਾ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਪਟਿਆਲਾ ਡੀਸੀ ਨੂੰ ਸੌਂਪਿਆ ਮੰਗ ਪੱਤਰ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800