ਸੰਗਰੂਰ 26 ਅਗਸਤ (ਜਗਤਾਰ ਬਾਵਾ)- ਪਿਛਲੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋ ਕਿਸਾਨਾਂ ਦੀ ਮੰਗ ਅਨੁਸਾਰ ਗੰਨੇ ਦਾ ਪੁਰਾ ਭਾਅ ਵਧਾ ਕੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ ਜੋ ਕਿ ਕਾਬਲੇ ਤਾਰੀਫ਼ ਹੈ ਜਿਸ ਦਾ ਉਹ ਜੋਰਦਾਰ ਸਵਾਗਤ ਕਰਦੇ ਹਨ ਇਹ ਵਿਚਾਰ ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਸ਼੍ਰੀ ਸਾਜਨ ਕਾਂਗੜਾ ਨੇ ਪ੍ਰਗਟ ਕੀਤੇ ਉਹ ਅਪਣੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਇਸ ਮੌਕੇ ਸਾਜਨ ਕਾਂਗੜਾ ਖੁੱਲ ਕੇ ਕੈਪਟਨ ਅਮਰਿੰਦਰ ਸਿੰਘ ਦੇ ਹੱਕ ਵਿੱਚ ਬੋਲੇ ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਹੋਰ ਸੂਬਿਆਂ ਨਾਲੋਂ ਵੱਧ ਗੰਨੇ ਦਾ ਭਾਅ ਵਧਾ ਕੇ ਕਿਸਾਨਾਂ ਦਾ ਦਿਲ ਜਿੱਤ ਲਿਆ ਹੈ ਅਸਿਰਫ਼ ਗੰਨੇ ਦਾ ਭਾਅ ਹੀ ਨਹੀਂ ਕੈਪਟਨ ਸਾਹਿਬ ਨੇ ਵੱਖ ਵੱਖ ਪੜਾਅ ਵਿੱਚ ਕਿਸਾਨਾਂ ਦਾ ਕਰਜਾ ਮੁਆਫ ਕਰ ਅਤੇ ਹੋਰ ਕਈ ਢੰਗ ਨਾਲ਼ ਕਿਸਾਨਾਂ ਨੂੰ ਰਾਹਤ ਦੇ ਕਿ ਸ਼ਲਾਘਾਯੋਗ ਕੰਮ ਕੀਤਾ ਹੈ ਜਿਸ ਦੀ ਹਰ ਪਾਸੇ ਸ਼ਲਾਘਾ ਕੀਤੀ ਜਾ ਰਹੀ ਹੈ ਸਾਜਨ ਕਾਂਗੜਾ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਲਏ ਕਿਸਾਨ ਅਤੇ ਹੋਰ ਵਰਗ ਹਿਤੈਸ਼ੀ ਫੈਸਲਿਆਂ ਨਾਲ਼ ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਪੰਜਾਬੀਆਂ ਦੇ ਦਿਲਾਂ ਅੰਦਰ ਵੱਖਰੀ ਜਗ੍ਹਾ ਬਣਾ ਲਈ ਹੈ ਜਿਸ ਸਦਕਾ ਪੰਜਾਬ ਦੇ ਲੋਕ 2022 ਚ ਵੀ ਕੈਪਟਨ ਅਮਰਿੰਦਰ ਸਿੰਘ ਦੇ ਹੱਕ ਵਿੱਚ ਹੀ ਫਤਵਾ ਦੇਣਗੇ ਸਾਜਨ ਕਾਂਗੜਾ ਨੇ ਸੂਬਾ ਸਰਕਾਰ ਅਤੇ ਕਾਂਗਰਸ ਪਾਰਟੀ ਅੰਦਰ ਛਿੜੇ ਵੱਡੇ ਵਿਵਾਦ ਸਬੰਧੀ ਪੁੱਛੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਉਹ ਇਸ ਤੇ ਕੋਈ ਟਿੱਪਣੀ ਨਹੀਂ ਕਰਨਗੇ ਕਿਉਂ ਕਿ ਉਨ੍ਹਾਂ ਦੇ ਸ਼ਬਦ ਛੋਟਾ ਮੁੰਹ ਬੜੀ ਬਾਤ ਹੋ ਜਾਣਗੇ ਪਰੰਤੂ ਮੁੱਖ ਮੰਤਰੀ ਸਿਰਫ ਕੈਪਟਨ ਅਮਰਿੰਦਰ ਸਿੰਘ ਹੀ ਯੋਗ ਹਨ ਹਾਈਕਮਾਂਡ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਦੇ ਫੈਸਲੇ ਦਾ ਉਹ ਸਵਾਗਤ ਕਰਦੇ ਹਨ ਉਨ੍ਹਾਂ ਦਾਅਵਾ ਕੀਤਾ ਕਿ 2022 ਚ ਵੀ ਕਾਂਗਰਸ ਪਾਰਟੀ ਮੁੜ ਸੱਤਾ ਵਿੱਚ ਆਏਗੀ ਯੂਥ ਕਾਂਗਰਸ ਪ੍ਰਧਾਨ ਨੇ ਕੈਪਟਨ ਸਰਕਾਰ ਦੇ ਸਮੂਹ ਮੰਤਰੀ, ਵਿਧਾਇਕ ਅਤੇ ਕਾਂਗਰਸੀ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਡਟ ਕੇ ਕੈਪਟਨ ਅਮਰਿੰਦਰ ਸਿੰਘ ਦਾ ਸਾਥ ਦੇਣ ਇਹ ਸਮਾਂ ਆਪਸ ਵਿੱਚ ਲੜਣ ਦਾ ਨਹੀਂ ਇਕਜੁੱਟ ਹੋਣ ਦਾ ਹੈ ਇਸ ਮੌਕੇ ਉਨ੍ਹਾਂ ਨਾਲ ਹੋਰ ਵੀ ਆਗੂ ਹਾਜ਼ਰ ਸਨ