ਨਵੀਂ ਦਿੱਲੀ, 5 ਅਪ੍ਰੈਲ(ਪ੍ਰੈਸ ਕੀ ਤਾਕਤ)-ਕਾਂਗਰਸ ਭ੍ਰਿਸ਼ਟਾਚਾਰੀਆਂ ਦੀ ਅਗਵਾਈ ਕਰ ਰਹੀ ਹੈ। ਕੇਂਦਰੀ ਜਾਂਚ ਏਜੰਸੀਆਂ ਦੇ ਮਨਮਾਨੇ ਢੰਗ ਨਾਲ ਵਰਤੋਂ ਦਾ ਦੋਸ਼ ਲਗਾਉਣ ਵਾਲੀਆਂ 14 ਵਿਰੋਧੀ ਪਾਰਟੀਆਂ ਵਲੋਂ ਦਾਇਰ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਸੁਣਵਾਈ ਕਰਨ ਤੋਂ ਇਨਕਾਰ ਤੋਂ ਬਾਅਦ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਪਰਦਾਫ਼ਾਸ਼ ਹੋਇਆ ਹੈ। ਜਾਂਚ ਏਜੰਸੀਆਂ ਕੋਲ ਭ੍ਰਿਸ਼ਟਾਚਾਰੀਆਂ ਵਿਰੁੱਧ ਕਾਰਵਾਈ ਕਰਨ ਦੇ ਅਧਿਕਾਰ ਹਨ।