Tuesday, September 8, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਕਾਂਗਰਸੀ ਮੰਤਰੀਆਂ ਨੇ ਕੇਂਦਰ ਵੱਲੋਂ ਸੰਘੀ ਢਾਂਚੇ ਦਾ ਗਲਾ ਘੁੱਟਣ ‘ਤੇ ਬਾਦਲਾਂ ਨੂੰ ਘੇਰਿਆ

admin by admin
in PUNJAB
0
ਕਾਂਗਰਸੀ ਮੰਤਰੀਆਂ ਨੇ ਕੇਂਦਰ ਵੱਲੋਂ ਸੰਘੀ ਢਾਂਚੇ ਦਾ ਗਲਾ ਘੁੱਟਣ ‘ਤੇ ਬਾਦਲਾਂ ਨੂੰ ਘੇਰਿਆ
0
SHARES
0
VIEWS
Share on FacebookShare on Twitter

ਬਾਦਲ ਪਰਿਵਾਰ ਨੇ ਕੁਰਸੀ ਦੇ ਮੋਹ ਖਾਤਰ ਅਕਾਲੀ ਦਲ ਦੇ ਸਿਧਾਂਤਾਂ ਦੀ ਬਲੀ ਦਿੱਤੀ: ਰੰਧਾਵਾ, ਕਾਂਗੜ ਤੇ ਆਸ਼ੂ
ਪ੍ਰਕਾਸ਼ ਸਿੰਘ ਬਾਦਲ ਚੁੱਪੀ ਤੋੜੇ, ਸੁਖਬੀਰ ਪਾਰਟੀ ਪ੍ਰਧਾਨ ਤੇ ਹਰਸਿਮਰਤ ਕੇਂਦਰੀ ਵਜ਼ਾਰਤ ‘ਚੋਂ ਅਸਤੀਫਾ ਦੇਵੇ
ਚੰਡੀਗੜ•, 31 ਮਈ (ਸ਼ਿਵ ਨਾਰਾਇਣ ਜਾਂਗੜਾ) : ਕੇਂਦਰ ਦੀ ਐਨ.ਡੀ.ਏ. ਸਰਕਾਰ ਵੱਲੋਂ ਕਰਜ਼ਾ ਲੈਣ ਸਬੰਧੀ ਸੂਬਿਆਂ ਦੇ ਅਧਿਕਾਰਾਂ ਵਿੱਚ ਕੀਤੀ ਜਾ ਰਹੀ ਦਖਲਅੰਦਾਜ਼ੀ ਨੂੰ ਲੈ ਕੇ ਕਾਂਗਰਸ ਦੇ ਮੰਤਰੀਆਂ ਨੇ ਬਾਦਲ ਪਰਿਵਾਰ ਨੂੰ ਘੇਰਿਆ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਸੰਘੀ ਢਾਂਚੇ ਦਾ ਗਲਾ ਘੁੱਟਣ ਦੀ ਦਿੱਲੀ ਤਖਤ ਦੀ ਕਾਰਵਾਈ ਵਿੱਚ ਬਾਦਲ ਪਰਿਵਾਰ ਬਰਾਬਰ ਦਾ ਭਾਈਵਾਲ ਹੈ ਜਿਸ ਲਈ ਸੂਬੇ ਦੇ ਲੋਕ ਉਨ•ਾਂ ਨੂੰ ਕਦੇ ਮੁਆਫ ਨਹੀਂ ਕਰਨਗੇ।
ਅੱਜ ਇਥੇ ਜਾਰੀ ਸਾਂਝੇ ਬਿਆਨ ਵਿੱਚ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਕਾਂਗੜ ਤੇ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਸਾਰੀ ਉਮਰ ਸੰਘੀ ਢਾਂਚੇ ਦੇ ਨਾਮ ਉਤੇ ਰੋਟੀਆਂ ਸੇਕਣ ਵਾਲੇ ਪ੍ਰਕਾਸ਼ ਸਿੰਘ ਬਾਦਲ ਅੱਜ ਆਪਣੇ ਪੁੱਤਰ ਤੇ ਨੂੰਹ ਵੱਲੋਂ ਸੰਘੀ ਢਾਂਚੇ ਦੇ ਦੁਸ਼ਮਣਾਂ ਨਾਲ ਹੱਥ ਮਿਲਾਉਣ ਉਤੇ ਚੁੱਪ ਕਿਉਂ ਹੈ। ਉਨ•ਾਂ ਕਿਹਾ ਕਿ ਕੀ ਅਕਾਲੀ ਦਲ ਦੇ ਪ੍ਰਧਾਨ ਨੂੰ ਆਪਣੀ ਹੀ ਪਾਰਟੀ ਦਾ ਸ੍ਰੀ ਆਨੰਦਪੁਰ ਸਾਹਿਬ ਦਾ ਮਤਾ ਯਾਦ ਨਹੀਂ? ਆਪਣੇ ਆਪ ਨੂੰ ਸੂਬਿਆਂ ਦੇ ਅਧਿਕਾਰਾਂ ਦੀ ਰਾਖੀ ਦੀ ਚੈਂਪੀਅਨ ਅਖਵਾਉਣ ਵਾਲਾ ਅਕਾਲੀ ਦਲ ਅੱਜ ਕੁਰਸੀ ਮੋਹ ਖਾਤਰ ਕੇਂਦਰ ਦੀ ਕਾਰਵਾਈ ‘ਤੇ ਨਾ ਸਿਰਫ ਚੁੱਪ ਹੈ ਬਲਿਕ ਉਸ ਦੀਆਂ ਚਾਲਾਂ ਵਿੱਚ ਬਰਾਬਰ ਦਾ ਭਾਈਵਾਲ ਹੈ।
ਕਾਂਗਰਸੀ ਆਗੂਆਂ ਨੇ ਕਿਹਾ ਕਿ ਕੇਂਦਰ ਨੇ ਆਪਣੀ ਹੱਦ ਪਾਰ ਕਰਦਿਆਂ ਸੂਬਿਆਂ ਦੇ ਕਰਜ਼ਾ ਲੈਣ ਦੇ ਅਧਿਕਾਰ ਵਿੱਚ ਬੇਲੋੜੀ ਦਖਲਅੰਦਾਜ਼ੀ ਕੀਤੀ ਹੈ। ਅਕਾਲੀ ਆਗੂ ਕੇਂਦਰ ਦੇ ਫੈਸਲੇ ਦਾ ਵਿਰੋਧ ਕਰਨ ਦੀ ਬਜਾਏ ਬਿਜਲੀ ਬਿੱਲਾਂ ਬਾਰੇ ਬੇਬੁਨਿਆਦ ਗੱਲਾਂ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਝੀ ਸਾਜਿਸ਼ ਰਚ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾ ਹੀ ਸਪੱਸ਼ਟ ਆਖ ਚੁੱਕ ਹਨ ਕਿ ਜਦੋਂ ਤੱਕ ਉਹ ਸੱਤਾ ਵਿੱਚ ਹਨ ਤਾਂ ਕਿਸਾਨਾਂ ਨੂੰ ਮੁਫਤ ਬਿਜਲੀ ਮਿਲਦੀ ਰਹੇਗੀ।
ਕਾਂਗਰਸੀ ਆਗੂਆਂ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਇਸ ਮਾਮਲੇ ਉਤੇ ਚੁੱਪੀ ਤੋੜਨ ਅਤੇ ਸੁਖਬੀਰ ਬਾਦਲ ਨੂੰ ਪਾਰਟੀ ਪ੍ਰਧਾਨ ਅਤੇ ਹਰਸਿਮਰਤ ਬਾਦਲ ਨੂੰ ਕੇਂਦਰੀ ਵਜ਼ਾਰਤ ਵਿੱਚੋਂ ਅਸਤੀਫਾ ਦੇਣਾ ਲਈ ਕਿਹਾ ਹੈ। ਉਨ•ਾਂ ਕਿਹਾ ਕਿ ਬਾਦਲਾਂ ਨੇ ਆਪਣੇ ਪਰਿਵਾਰਕ ਹਿੱਤਾਂ ਅਤੇ ਕੁਰਸੀ ਮੋਹ ਕਾਰਨ ਅਕਾਲੀ ਦਲ ਦੇ ਸਿਧਾਂਤਾਂ ਦੀ ਤਿਲਾਂਜਲੀ ਦੇ ਦਿੱਤੀ ਹੈ ਅਤੇ ਅੱਜ ਅਕਾਲੀ ਦਲ ਸੂਬਿਆਂ ਦੇ ਹੱਕਾਂ ਦਾ ਘਾਣ ਕਰਨ ਵਾਲਿਆਂ ਦੇ ਪਾਲੇ ਵਿੱਚ ਬੈਠ ਗਿਆ ਹੈ। ਬਾਦਲਾਂ ਨੂੰ ਪੰਜਾਬ ਦੇ ਲੋਕ ਕਦੇ ਮੁਆਫ ਨਹੀਂ ਕਰਨਗੇ।

Post Views: 116
Previous Post

ਸ਼ਰਾਬ ਦੇ ਠੇਕੇਦਾਰ ਦੇ ਘਰ ਚਲੀਆਂ ਗੋਲੀਆਂ

Next Post

ਪੰਜਾਬ ਦੀ ਨੰਬਰ ਇਕ ਯੂਨੀਵਰਸਿਟੀ ਬਣੀ ਪੰਜਾਬੀ ਯੂਨੀਵਰਸਿਟੀ

Next Post
ਪੰਜਾਬ ਦੀ ਨੰਬਰ ਇਕ ਯੂਨੀਵਰਸਿਟੀ ਬਣੀ ਪੰਜਾਬੀ ਯੂਨੀਵਰਸਿਟੀ

ਪੰਜਾਬ ਦੀ ਨੰਬਰ ਇਕ ਯੂਨੀਵਰਸਿਟੀ ਬਣੀ ਪੰਜਾਬੀ ਯੂਨੀਵਰਸਿਟੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800