No Result
View All Result
Thursday, May 7, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

*ਵਿਜੀਲਸ ਬਿਊਰੋ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ*

admin by admin
in BREAKING, INDIA, PUNJAB
0
ਵਿਜੀਲੈਂਸ ਬਿਊਰੋ ਵੱਲੋਂ ਜਾਇਦਾਦ ਦੇ ਇੰਤਕਾਲ ਬਦਲੇ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ
0
SHARES
0
VIEWS
Share on FacebookShare on Twitter

*ਵਿਜੀਲਸ ਬਿਊਰੋ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ*

ਪਟਿਆਲਾ 25 ਮਾਰਚ:

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਦਫ਼ਤਰ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਹਰਪਾਲ ਸਿੰਘ ਨੂੰ 20 ਹਜਾਰ ਰੁਪਏ  ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਨਾਭਾ,ਜ਼ਿਲ੍ਹਾ ਪਟਿਆਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਦੇ ਸਾਲ 2023 ਵਿੱਚ ਖਾਲਿਸਤਾਨੀ ਲਹਿਰ ਵਿੱਚ ਸ਼ਾਮਲ ਹੋਣ ਸਬੰਧੀ ਜਾਂਚ ਕੀਤੀ ਗਈ ਸੀ। ਇਸ ਸਬੰਧ ਵਿੱਚ, ਦੋਸ਼ੀ ਏਐਸਆਈ ਨੇ ਸ਼ਿਕਾਇਤਕਰਤਾ ਨੂੰ ਕਾਊਂਟਰ ਇੰਟੈਲੀਜੈਂਸ ਦਫ਼ਤਰ  ਬੁਲਾਇਆ ਅਤੇ ਉਸਨੂੰ ਕਿਹਾ ਕਿ ਉਹ, ਆਪਣੇ ਰਿਸ਼ਤੇਦਾਰ ਦੇ ਨਾਲ, ਖਾਲਿਸਤਾਨੀ ਲਹਿਰ ਵਿੱਚ ਵੀਂ ਸ਼ਾਮਲ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਏ.ਐਸ.ਆਈ. ਨੇ ਸ਼ਿਕਾਇਤਕਰਤਾ ਨੂੰ ਉਸਦੇ ਪੱਖ ਵਿਚ ਰਿਪੋਰਟ ਜਾਰੀ ਕਰਨ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ, ਜੋ ਕਿ  ਸ਼ਿਕਾਇਤਕਰਤਾ ਨੂੰ ਵਿਦੇਸ਼ ਜਾਣ ਲਈ ਲੋੜੀਂਦੀ ਸੀ।

ਕਿਸੇ ਵੀ ਕਿਸਮ ਦੀ ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Post Views: 17
Tags: ASI demanded bribeASI red handed accepting bribeAssistant Sub Inspector Harpal Singh posted at Counter Intelligence OfficeDistrict Patialainvolved in Khalistani movementPunjab Vigilance Bureau (VB)Unwilling to pay any illegal gratificationVB police station PatialaVigilance Bureau range Patiala
Previous Post

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ

Next Post

22 march 2026

Next Post

22 march 2026

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800