No Result
View All Result
Saturday, May 16, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਕੋਵਾ ਐਪ ਡਾਊਨਲੋਡ ਕਰੋ ਅਤੇ ‘ਮਿਸ਼ਨ ਫਤਿਹ ਯੋਧਾ’ ਬਣੋ: ਡਿਪਟੀ ਕਮਿਸ਼ਨਰ

Rakesh Goyal by Rakesh Goyal
in PUNJAB
0
ਕੋਵਾ ਐਪ ਡਾਊਨਲੋਡ ਕਰੋ ਅਤੇ ‘ਮਿਸ਼ਨ ਫਤਿਹ ਯੋਧਾ’ ਬਣੋ: ਡਿਪਟੀ ਕਮਿਸ਼ਨਰ
0
SHARES
0
VIEWS
Share on FacebookShare on Twitter

ਮਿਸ਼ਨ ਫਤਿਹ ਯੋਧਾ’ ਮੁਕਾਬਲੇ ਵਿਚ ਹੁਣ ਤੱਕ ਇਕ ਨੇ ਸਿਲਵਰ ਅਤੇ 5 ਨੇ ਕਾਂਸੇ ਦੇ ਮੈਡਲ ਜਿੱਤੇ

ਬਰਨਾਲਾ, 30 ਜੂਨ (ਰਾਕੇਸ਼ ਗੋਇਲ/ਰਾਹੁਲ ਬਾਲੀ):- ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸ਼ੁਰੂ ਕੀਤੇ ‘ਮਿਸ਼ਨ ਫਤਿਹ’ ਤਹਿਤ ਵਧੀਆ ਯੋਗਦਾਨ ਪਾਉਣ ਵਾਲਿਆਂ ਨੂੰ ਸਨਮਾਨਿਤ ਕਰਨ ਲਈ ਕੋਵਾ ਐਪ ’ਤੇ ‘ਮਿਸ਼ਨ ਫਤਿਹ ਯੋਧਾ’ ਮੁਕਾਬਲਾ ਚਲਾਇਆ ਗਿਆ ਹੈ।
ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਜ਼ਿਲ੍ਹੇ ਦੇ 2077 ਵਸਨੀਕ ਕੋਵਾ ਐਪ ਦੀ ਵਰਤੋਂ ਕਰ ਰਹੇ ਹਨ ਅਤੇ 582 ਕੋਰੋਨਾ ਯੋਧਿਆਂ ਦੀਆਂ ਤਸਵੀਰਾਂ ਕੋਵਾ ਐਪ ’ਤੇ ਅਪਲੋਡ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚੋਂ ਕੋਰੋਨਾ ਖਿਲਾਫ ਜੰਗ ਵਿਚ ਵਧੀਆ ਭੂਮਿਕਾ ਨਿਭਾਉਣ ਵਾਲੇ ਇਕ ਵਰਤੋਕਾਰ ਸਿਲਵਰ ਮੈਡਲ ਅਤੇ 5 ਵਰਤੋਂਕਾਰ ਬਰੋਨਜ਼ ਮੈਡਲ ਜਿੱਤ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਯੋਧਿਆਂ ਦਾ ਟੀ ਸ਼ਰਟਾਂ ਅਤੇ ਮੁੱਖ ਮੰਤਰੀ ਦੇ ਦਸਤਖਤਾਂ ਵਾਲੇ ਸਰਟੀਫਿਕੇਟਾਂ ਨਾਲ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲਾ ਅਜੇ ਜਾਰੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਸ਼ਨ ਫਤਿਹ ਯੋਧਾ ਮੁਕਾਬਲੇ ਵਿਚ ਭਾਗ ਲੈਣ ਲਈ ਸਭ ਤੋਂ ਪਹਿਲਾਂ ਆਪਣੇ ਮੋਬਾਇਲ ਫੋਨ ’ਤੇ ਕੋਵਾ ਐਪ ਡਾਊਨਲੋਡ ਕੀਤੀ ਜਾਵੇ ਅਤੇ ਫਿਰ ਕੋਵਾ ਐਪ ਰਾਹੀਂ ਮਿਸ਼ਨ ਫਤਿਹ ਨਾਲ ਜੁੜਨ ਅਤੇ ਕੋਵਾ ਐਪ ਮੁਕਾਬਲੇ ਲਈ ਆਪਣਾ ਨਾਮ ਰਜਿਸਟਰ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਕੋਵਿਡ-19 ਤੋਂ ਬਚਾਅ ਪ੍ਰਤੀ ਸਾਵਧਾਨੀਆਂ ਵਰਤਦਿਆਂ ਤੁਹਾਡੇ ਵੱਲੋਂ ਰੋਜ਼ਾਨਾ ਕੋਵਾ ਐਪ ਵਿਚ ਅਪਲੋਡ ਕੀਤੀਆਂ ਤੁਹਾਡੀਆਂ ਗਤੀਵਿਧੀਆਂ ਦੇ ਅੰਕ ਜੁੜਨਗੇ। ਇਸ ਤੋਂ ਇਲਾਵਾ ਜੇਕਰ ਤੁਸੀਂ ਕਿਸੇ ਦੂਸਰੇ ਵਿਅਕਤੀ ਨੂੰ ਆਪਣੇ ਰੈਫਰਲ ਰਾਹੀਂ ਕੋਵਾ ਐਪ ਡਾਊਨਲੋਡ ਕਰਾ ਕੇ ਮਿਸ਼ਨ ਫਤਿਹ ਨਾਲ ਜੋੜਦੇ ਹੋ ਤਾਂ ਤੁਹਾਨੂੰ ਇਸ ਦੇ ਵਾਧੂ ਅੰਕ ਮਿਲਣਗੇ। ਉਨ੍ਹਾਂ ਕਿਹਾ ਕਿ ਕੋਵਾ ਐਪ ’ਤੇ ਰਜਿਸਟਰੇਸ਼ਨ ਕਰਨ ਵਾਲੇ ਵਿਅਕਤੀ ਰੋਜ਼ਾਨਾ ਸਾਵਧਾਨੀਆਂ ਵਰਤਣ ਜਿਵੇਂ ਮਾਸਕ ਪਾਉਣਾ, ਹੱਥ ਧੋਣਾ, ਸਮਾਜਿਕ ਦੂਰੀ ਆਦਿ ਇਹ ਸਭ ਗਤੀਵਿਧੀਆਂ ਤੁਹਾਡੇ ਕੋਵਾ ਐਪ ਵਿਚ ਅੰਕ ਜੋੜਨ ਲਈ ਸਹਾਈ ਹੋਣਗੀਆਂ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਾ ਪੰਜਾਬ ਐਪ ਪੰਜਾਬ ਸਰਕਾਰ ਵੱਲੋਂ 9 ਮਾਰਚ 2020 ਨੂੰ ਲਾਂਚ ਕੀਤੀ ਗਈ ਸੀ, ਜੋ ਦੇਸ਼ ਦੀ ਪਹਿਲੀ ਐਪ ਹੈ, ਜਿਸ ਵਿੱਚ ਜੀਓਟੈਗਿੰਗ ਅਤੇ ਜੀਓਫੈਂਸਿੰਗ ਫੀਚਰਜ਼ ਹਨ। ਇਸ ਐਪ ਵਿੱਚ ਕਈ ਵਿਲੱਖਣ ਫੀਚਰਜ਼ ਹਨ। ਇਹ ਐਪ ਸਾਨੂੰ ਨੇੜੇ ਦੇ ਕੋਵਿਡ ਮਰੀਜ਼ ਤੋਂ ਦੂਰੀ ਬਾਰੇ ਦੱਸ ਦਿੰਦੀ ਹੈ। ਇਸ ਐਪ ’ਤੇ ਕੋਵਿਡ ਸਬੰਧੀ ਸਹੀ ਤੇ ਸਟੀਕ ਜਾਣਕਾਰੀ ਮਿਲਦੀ ਹੈ। ਇਸ ਤੋਂ ਇਲਾਵਾ ਈ-ਪਾਸ , ਡਾਕਟਰੀ ਸਹਾਇਤਾ ਆਦਿ ਸਣੇ ਕਈ ਲਾਹੇਵੰਦ ਫੀਚਰਜ਼ ਹਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦਾ ਮਕਸਦ ਹੈ ਕਿ ਹਰ ਘਰ, ਹਰ ਵਿਅਕਤੀ ਤੱਕ ਇਹ ਗੱਲ ਪਹੁੰਚਦੀ ਹੋਵੇ ਕਿ ਕੋਰੋਨਾ ਤੋਂ ਸਾਵਧਾਨ ਕਿਵੇਂ ਰਹਿਣਾ ਹੈ। ਇਸ ਲਈ ਹਰ ਵਿਅਕਤੀ ਕਰੋਨਾ ਸਬੰਧੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰੇ।

Post Views: 81
Previous Post

59 ਚੀਨੀ ਅੱਪਸ ਤੇ ਪਾਬੰਧੀ ਲਗਾ ਦੇਣ ਦੀ ਘੋਸ਼ਣਾ ਨੂੰ ਸ਼ਿਵ ਸੈਨਾ ਹਿੰਦੁਸਤਾਨ ਦਾ ਸਮਰਥਨ

Next Post

ਬੈਂਕਾਂ ਦੇ ਅੰਦਰ-ਬਾਹਰ ਅਤੇ ਏ.ਟੀ.ਐਮਜ਼ ’ਤੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਚਾਲੂ ਹਾਲਤ ’ਚ ਰੱਖਿਆ ਜਾਵੇ: ਅਰੁਣ ਜਿੰਦਲ

Next Post
ਬੈਂਕਾਂ ਦੇ ਅੰਦਰ-ਬਾਹਰ ਅਤੇ ਏ.ਟੀ.ਐਮਜ਼ ’ਤੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਚਾਲੂ ਹਾਲਤ ’ਚ ਰੱਖਿਆ ਜਾਵੇ: ਅਰੁਣ ਜਿੰਦਲ

ਬੈਂਕਾਂ ਦੇ ਅੰਦਰ-ਬਾਹਰ ਅਤੇ ਏ.ਟੀ.ਐਮਜ਼ ’ਤੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਚਾਲੂ ਹਾਲਤ ’ਚ ਰੱਖਿਆ ਜਾਵੇ: ਅਰੁਣ ਜਿੰਦਲ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800