No Result
View All Result
Thursday, February 12, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home INDIA

ਜਦੋਂ ਕਿਸਾਨਾਂ ਨੂੰ ਇਹ ਨਹੀਂ ਪਤਾ ਕਿ ਘੱਟੋ-ਘੱਟ ਸਮਰਥਨ ਮੁੱਲ ਜਾਰੀ ਰਹੇਗਾ ਤਾਂ ਉਸ ਵੇਲੇ ਕੇਂਦਰ ਨੇ ਮਾਮੂਲੀ ਵਾਧੇ ਦਾ ਕੋਝਾ ਮਜ਼ਾਕ ਕੀਤਾਕੈਪਟਨ ਅਮਰਿੰਦਰ ਸਿੰਘ

admin by admin
in INDIA, PUNJAB, WORLD
0
ਖਨੌਰੀ ਬਾਰਡਰ ’ਤੇ ਪੁਲੀਸ ਵੱਲੋਂ ਕਥਿਤ ਪੈਸੇ ਵਸੂਲਣ ਦਾ ਮਾਮਲਾ ਡੀਜੀਪੀ ਕੋਲ ਭੇਜਿਆ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

Punjab Chief Minister Captain Amarinder Singh

0
SHARES
0
VIEWS
Share on FacebookShare on Twitter

ਚੰਡੀਗੜ, 21 ਸਤੰਬਰ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਸਦ ਵਿੱਚ ਨਵੇਂ ਖੇਤੀ ਬਿੱਲਾਂ ਦੇ ਪਾਸ ਹੋਣ ਨਾਲ ਘੱਟੋ-ਘੱਟ ਸਮਰਥਨ ਮੁੱਲ ਖਤਮ ਹੋਣ ਬਾਰੇ ਕਿਸਾਨਾਂ ਵਿੱਚ ਵੱਧ ਰਹੇ ਖਦਸ਼ਿਆਂ ਦੇ ਦਰਮਿਆਨ ਕਣਕ ਅਤੇ ਹਾੜੀ ਦੀਆਂ ਹੋਰ ਪੰਜ ਫਸਲਾਂ ਦੇ ਭਾਅ ਵਿੱਚ ਕੀਤੇ ਨਿਗੂਣੇ ਵਾਧੇ ਨੂੰ ਕੋਝਾ ਮਜ਼ਾਕ ਕਰਾਰ ਦਿੱਤਾ ਹੈ।
ਮੁੱਖ ਮੰਤਰੀ ਨੇ ਕਿਹਾ,‘‘ਇਹ ਬੇਰਹਿਮ ਕਦਮ ਹੈ। ਕੇਂਦਰ ਨੇ ਖੇਤੀ ਬਿੱਲਾਂ ’ਤੇ ਕਿਸਾਨਾਂ ਦੇ ਰੋਸ ਪ੍ਰਦਰਸ਼ਨਾਂ ਦੀ ਖਿੱਲੀ ਉਡਾਈ ਹੈ। ਇਹ ਖੇਤੀ ਬਿੱਲ ਆਖ਼ਰ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦਾ ਅੰਤ ਕਰਨ ਅਤੇ ਭਾਰਤੀ ਖੁਰਾਕ ਨਿਗਮ ਦੇ ਖਾਤਮੇ ਲਈ ਰਾਹ ਸਾਫ਼ ਕਰ ਦੇਣਗੇ।’’
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਇਹ ਸੋਚਦੀ ਹੈ ਕਿ ਉਹ ਇਸ ਤੁੱਛ ਵਾਧੇ ਨਾਲ ਸੜਕਾਂ ’ਤੇ ਉਤਰੇ ਕਿਸਾਨਾਂ ਨੂੰ ਸ਼ਾਂਤ ਕਰ ਲਵੇਗੀ ਤਾਂ ਉਹ ਜ਼ਮੀਨੀ ਹਕੀਕਤ ਤੋਂ ਪੂਰੀ ਤਰਾਂ ਅਣਜਾਣ ਹੈ। ਉਨਾਂ ਨੇ ਕੇਂਦਰ ਸਰਕਾਰ ਨੂੰ ਕਿਹਾ,‘‘ਤੁਸੀਂ ਅਜਿਹੇ ਵਿਅਕਤੀ ਨੂੰ ਖੁਸ਼ ਕਰਨ ਦੀਆਂ ਚਾਲਬਾਜ਼ੀਆਂ ਨਹੀਂ ਚੱਲ ਸਕਦੇ ਜੋ ਤੁਹਾਡੇ ਸ਼ਰਮਨਾਕ ਕਦਮਾਂ ਦੇ ਨਤੀਜੇ ਵਜੋਂ ਆਪਣੀ ਰੋਜ਼ੀ-ਰੋਟੀ ਗੁਆਚ ਜਾਣ ਦੀ ਕਗਾਰ ’ਤੇ ਹੈ।’’
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਵੱਲੋਂ ਤਾਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਉਨਾਂ ਨੂੰ ਇਸ ਗੱਲ ਦੀ ਲਿਖਤੀ ਗਾਰੰਟੀ ਦਿੱਤੀ ਜਾਵੇ ਕਿ ਘੱਟੋ-ਘੱਟ ਸਮਰਥਨ ਭਾਅ ਨਾਲ ਛੇੜਛਾੜ ਨਹੀਂ ਕੀਤੀ ਜਾਵੇਗੀ ਪਰ ਬਾਵਜੂਦ ਇਸ ਦੇ ਕੇਂਦਰ ਸਰਕਾਰ ਉਨਾਂ ਲਈ ਅਜਿਹੀਆਂ ਨਿਕੰਮੀਆਂ ਪੇਸ਼ਕਸ਼ਾਂ ਲੈ ਕੇ ਆ ਰਹੀ ਹੈ। ਉਨਾਂ ਕਿਹਾ ਕਿ ਇਸ ਤੋਂ ਇਕ ਵਾਰ ਫਿਰ ਇਹ ਸਿੱਧ ਹੋ ਜਾਂਦਾ ਹੈ ਕਿ ਭਾਜਪਾ ਅਤੇ ਉਸ ਦੇ ਸ਼ੋਮਣੀ ਅਕਾਲੀ ਦਲ ਵਰਗੇ ਸਹਿਯੋਗੀ ਕਿਸਾਨਾਂ ਅਤੇ ਉਨਾਂ ਦੀਆਂ ਸਮੱਸਿਆਵਾਂ ਨੂੰ ਕਿੰਨੀ ਕੁ ਚੰਗੀ ਤਰਾਂ ਜਾਣਦੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਕਿਸਾਨ ਅਤੇ ਇੱਥੋਂ ਤੱਕ ਕਿ ਪੂਰੇ ਮੁਲਕ ਨੂੰ ਇਸ ਗੱਲ ਦਾ ਯਕੀਨ ਨਹੀਂ ਕਿ ਘੱਟੋ-ਘੱਟ ਸਮਰਥਨ ਮੁੱਲ ਦੀ ਵਿਵਸਥਾ ਕਾਇਮ ਰਹੇਗੀ ਅਤੇ ਕਿੰਨਾ ਸਮਾਂ ਰਹੇਗੀ ਤਾਂ ਉਸ ਮੌਕੇ ਕੇਂਦਰ ਵੱਲੋਂ ਕੁਝ ਫਸਲਾਂ ਦੇ ਭਾਅ ਵਿੱਚ ਮਾਮੂਲੀ ਜਿਹਾ ਵਾਧਾ ਕਰ ਕੇ ਉਨਾਂ ਦੇ ਜਜ਼ਬਾਤਾਂ ਨਾਲ ਖੇਡਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਜਿਹੜੀ ਸਰਕਾਰ ਆਪਣੇ ਲਿਖਤੀ ਵਾਅਦਿਆਂ ਅਤੇ ਵਚਨਬੱਧਤਾ ਨੂੰ ਲਾਗੂ ਕਰਨ ਵਿੱਚ ਨਾਕਾਮ ਰਹੀ ਹੋਵੇ, ਉਸ ਸਰਕਾਰ ਦੇ ਜ਼ੁਬਾਨੀ ਭਰੋਸੇ ਤੇ ਵਾਅਦੇ ਬੇਮਾਅਨਾ ਹਨ। ਉਨਾਂ ਨੇ ਕੇਂਦਰ ਸਰਕਾਰ ਨੂੰ ਆਖਿਆ ਕਿ ਅਜਿਹੀਆਂ ਨੌਟੰਕੀਆਂ ਕਰਨ ਦੀ ਬਜਾਏ ਕਿਸਾਨਾਂ ਦੀਆਂ ਚਿੰਤਾਵਾਂ ਵੱਲ ਧਿਆਨ ਦੇ ਕੇ ਇਨਾਂ ਦਾ ਸਾਰਥਕ ਹੱਲ ਕੱਢਣ ਲਈ ਲੋੜੀਂਦੇ ਕਦਮ ਚੁੱਕੇ ਜਾਣ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਵੇਲੇ ਕਿਸਾਨ ਆਪਣੇ ਅਤੇ ਪਰਿਵਾਰਾਂ ਦੇ ਭਵਿੱਖ ਨੂੰ ਲੈ ਕੇ ਚਿੰਤਾ ਵਿੱਚ ਡੁੱਬੇ ਹੋਏ ਹਨ ਅਤੇ ਉਹ ਬਿਨਾਂ ਕਿਸੇ ਹੇਰ-ਫੇਰ ਦੇ ਸਪੱਸ਼ਟ ਰੂਪ ਵਿੱਚ ਇਹ ਚਾਹੁੰਦੇ ਹਨ ਕਿ ਘੱਟੋ-ਘੱਟ ਯਕੀਨਨ ਕੀਮਤ ’ਤੇ ਏ.ਪੀ.ਐਮ.ਸੀ. ਮੰਡੀਆਂ ਵਿੱਚ ਉਨਾਂ ਦੀ ਫਸਲ ਦੀ ਖਰੀਦ ਜਾਰੀ ਰਹੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਆਪਣੇ ਜੀਵਨ ਨਿਰਬਾਹ ਨੂੰ ਸੁਰੱਖਿਅਤ ਬਣਾਉਣਾ ਚਾਹੁੰਦੇ ਹਨ ਜੋ ਪਿਛਲੇ ਛੇ ਸਾਲਾਂ ਵਿੱਚ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਬੁਰੀ ਤਰਾਂ ਅਸਰਅੰਦਾਜ਼ ਹੋਇਆ ਹੈ।
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨਾ ਸਾੜਣ ਵਾਲੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਵਾਸਤੇ 100 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦਾ ਐਲਾਨ ਕਰਨ ਵਿੱਚ ਇਕ ਵਾਰ ਫਿਰ ਨਾਕਾਮ ਰਹਿਣ ’ਤੇ ਅਫਸੋਸ ਜ਼ਾਹਰ ਕੀਤਾ।

Post Views: 64
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghcarona cerfew updates in punjabchandigarh newsCHIEF MINISTER OFFICE PUNJABcorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyDr Senu Duggal additional director department of information and public relations PunjabDr Senu Duggal DPR Punjab latest news and videosHow To Prevent Coronavirus In punjabInformation & Public Relations Department Punjabinternational latest news channeljust now india newsLatest News and Updates on Punjablive #Ask Captain Facebook interactionlive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongersPunjab coronavirus symptomspunjab crime newsPunjab government latest newsPunjab Live latest newspunjab politicsPunjabi khabranpunjabi latest newsSenu Duggal pro chandigarh latest news and videosSuspected Of Corona Virus Found In Punjabtop 10 newspaperstop ten patiala daily punjabi newspapers listसूचना एवं लोक संपर्क विभाग पंजाब Punjab coronavirus symptomsਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬਕੋਰੋਨਾ ਵਾਇਰਸਕੋਰੋਨਾਵਾਇਰਸ
Previous Post

ਪਾਰਟੀ ਦੇ ਮਜ਼ਬੂਤੀ ਅਤੇ 2022 ਵਿਚ ਸਰਕਾਰ ਬਣਾਉਣ ਲਈ ਦਿਨ-ਰਾਤ ਇੱਕ ਕਰ ਦੇਵਾਂਗੇ – ਹਰਚੰਦ ਸਿੰਘ ਬਰਸਟ

Next Post

ਦੁਨੀਆਂ ਭਰ ਦੇ ਲੋਕਤੰਤਰਿਕ ਦੇਸ਼ਾਂ ਨੇ ਇਕੱਠੇ ਹੋ ਕੇ ਕੋਵਿਡ 19 ਦੌਰਾਨ ਚੋਣਾਂ ਕਰਵਾਉਣ ਸਬੰਧੀ ਤਜਰਬੇ ਸਾਂਝੇ ਕੀਤੇ

Next Post
19 जून 2020 को हुए 62 राज्य सभा सांसदों के चुनावों पर एक नजर

ਦੁਨੀਆਂ ਭਰ ਦੇ ਲੋਕਤੰਤਰਿਕ ਦੇਸ਼ਾਂ ਨੇ ਇਕੱਠੇ ਹੋ ਕੇ ਕੋਵਿਡ 19 ਦੌਰਾਨ ਚੋਣਾਂ ਕਰਵਾਉਣ ਸਬੰਧੀ ਤਜਰਬੇ ਸਾਂਝੇ ਕੀਤੇ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982