No Result
View All Result
Tuesday, February 10, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਟਾਈਮਜ਼ ਹਾਇਰ ਐਜੂਕੇਸ਼ਨ ਵਰਲਡ ਯੂਨੀਵਰਸਿਟੀ ਰੈਂਕਿੰਗ 2026 ਵਿੱਚ ਗਲੋਬਲ ਰੈਂਕ ਬੈਂਡ 601–800 ਵਿੱਚ ਸਥਾਨ ਹਾਸਲ ਕੀਤਾ

admin by admin
in BREAKING, COVER STORY, Education, INDIA, National, PUNJAB
0
ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਟਾਈਮਜ਼ ਹਾਇਰ ਐਜੂਕੇਸ਼ਨ ਵਰਲਡ ਯੂਨੀਵਰਸਿਟੀ ਰੈਂਕਿੰਗ 2026 ਵਿੱਚ ਗਲੋਬਲ ਰੈਂਕ ਬੈਂਡ 601–800 ਵਿੱਚ ਸਥਾਨ ਹਾਸਲ ਕੀਤਾ
0
SHARES
0
VIEWS
Share on FacebookShare on Twitter

ਬਠਿੰਡਾ, 9 ਅਕਤੂਬਰ 2025: ਉਚੇਰੀ ਸਿੱਖਿਆ ਅਤੇ ਖੋਜ ਦੇ ਖੇਤਰ ਵਿੱਚ ਉੱਤਮਤਾ ਦੇ ਰਾਹ ਤੇ ਅੱਗੇ ਵਧਦੇ ਹੋਏ ਪੰਜਾਬ ਕੇਂਦਰੀ ਯੂਨੀਵਰਸਿਟੀ (ਸੀਯੂ ਪੰਜਾਬ) ਨੇ ਟਾਈਮਜ਼ ਹਾਇਰ ਐਜੂਕੇਸ਼ਨ (ਟੀ ਐਚ ਈ) ਵਰਲਡ ਯੂਨੀਵਰਸਿਟੀ ਰੈਂਕਿੰਗ 2026 ਵਿੱਚ 601–800 ਗਲੋਬਲ ਰੈਂਕ ਬੈਂਡ ਵਿੱਚ ਆਪਣਾ ਸਥਾਨ ਬਣਾਇਆ ਹੈ। ਇਸ ਰੈਂਕਿੰਗ ਵਿੱਚ 115 ਦੇਸ਼ਾਂ ਦੀਆਂ 2,191 ਸਿਰਮੌਰ ਯੂਨੀਵਰਸਿਟੀਆਂ ਦਾ ਮੁਲਾਂਕਣ ਕੀਤਾ ਗਿਆ ਹੈ। ਸੀਯੂ ਪੰਜਾਬ ਨੇ ਇਸ ਰੈੰਕਿੰਗ ਦੇ ਵੱਖ ਵੱਖ ਮੁਲਾਂਕਣ ਪੈਰਾਮੀਟਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਜੋ ਇਸ ਯੂਨੀਵਰਸਿਟੀ ਦੀ ਕਾਰਗੁਜਾਰੀ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਸਵੀਕਾਰਤਾ ਦਿੰਦਾ ਹੈ।

ਇਹ ਉਪਲਬਧੀ ਮਾਨਯੋਗ ਕੇਂਦਰੀ ਸਿੱਖਿਆ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਦੇ ਮਾਰਗ ਦਰਸ਼ਨ ਅਤੇ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਅਗਵਾਈ ਹੇਠ ਪ੍ਰਾਪਤ ਹੋਈ।

ਟਾਈਮਜ਼ ਹਾਇਰ ਐਜੂਕੇਸ਼ਨ ਵਰਲਡ ਯੂਨੀਵਰਸਿਟੀ ਰੈਂਕਿੰਗਜ਼ ਵਿੱਚ ਉੱਚ ਵਿਦਿਅਕ ਸੰਸਥਾਵਾਂ ਦਾ ਮੁਲਾਂਕਣ ਪੰਜ ਮੁੱਖ ਸਤੰਭਾਂ – ਅਧਿਆਪਨ, ਖੋਜ ਵਾਤਾਵਰਣ, ਖੋਜ ਗੁਣਵੱਤਾ, ਅੰਤਰਰਾਸ਼ਟਰੀ ਦ੍ਰਿਸ਼ਟੀਕੋਣ ਅਤੇ ਉਦਯੋਗ ਸਬੰਧ – ਤੇ ਕੀਤਾ ਜਾਂਦਾ ਹੈ। ਇਸ ਸਾਲ ਸਿਰਫ਼ 10 ਭਾਰਤੀ ਉੱਚ ਸਿੱਖਿਆ ਸੰਸਥਾਵਾਂ ਨੇ ਅੰਤਰਰਾਸ਼ਟਰੀ ਪੱਧਰ ਤੇ ਸਿਖਰਲੇ 600 ਉੱਚ ਵਿਦਿਅਕ ਸੰਸਥਾਵਾਂ ਵਿੱਚ ਸਥਾਨ ਬਣਾਇਆ, ਜਿਸ ਵਿੱਚ ਭਾਰਤੀ ਵਿਗਿਆਨ ਸੰਸਥਾਨ, ਬੈਂਗਲੌਰ (ਰੈਂਕ ਬੈਂਡ 201–250) ਸਭ ਤੋਂ ਅੱਗੇ ਹੈ। ਇਸ ਤੋਂ ਇਲਾਵਾ, ਪੰਜਾਬ ਕੇਂਦਰੀ ਯੂਨੀਵਰਸਿਟੀ ਸਮੇਤ ਕੁੱਲ 17 ਭਾਰਤੀ ਯੂਨੀਵਰਸਿਟੀਆਂ ਨੇ 601–800 ਗਲੋਬਲ ਰੈਂਕ ਬੈਂਡ ਵਿੱਚ ਸਥਾਨ ਪ੍ਰਾਪਤ ਕੀਤਾ ਹੈ।
ਟਾਈਮਜ਼ ਹਾਇਰ ਐਜੂਕੇਸ਼ਨ ਵਰਲਡ ਯੂਨੀਵਰਸਿਟੀ ਰੈਂਕਿੰਗ 2026 ਦੇ ਨਤੀਜਿਆਂ ਦਾ ਸਵਾਗਤ ਕਰਦੇ ਹੋਏ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਕਿਹਾ ਕਿ ਸੀਯੂ ਪੰਜਾਬ ਨੇ ਹਾਲ ਦੇ ਸਾਲਾਂ ਵਿੱਚ ਰਿਸਰਚ ਪੇਪਰ ਆਉਟਪੁੱਟ ਅਤੇ ਹਵਾਲਾ ਪ੍ਰਭਾਵ ਵਿੱਚ ਮਹੱਤਵਪੂਰਨ ਤਰੱਕੀ ਕੀਤੀ ਹੈ, ਜੋ ਸਾਡੇ ਖੋਜ ਕਾਰਜ ਦੀ ਗੁਣਵੱਤਾ ਨੂੰ ਦਰਸਾਉਂਦੀ ਹੈ। ਉਹਨਾਂ ਕਿਹਾ ਕਿ ਗੁਣਵੱਤਾ ਵਾਲੀ ਉੱਚ ਸਿੱਖਿਆ ਅਤੇ ਖੋਜ ਸਾਡੇ ਯੂਨੀਵਰਸਿਟੀ ਦੀ ਖਾਸ ਵਿਸ਼ੇਸ਼ਤਾ ਹੈ। ਇਹ ਸਫਲਤਾ ਸਾਡੇ ਅਧਿਆਪਕਾਂ, ਖੋਜਕਰਤਾਵਾਂ, ਵਿਦਿਆਰਥੀਆਂ ਅਤੇ ਹਿੱਸੇਦਾਰਾਂ ਦੇ ਸਮਰਪਣ ਅਤੇ ਵਚਨਬੱਧਤਾ ਦਾ ਨਤੀਜਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਭਾਰਤ ਹੁਣ ਟਾਈਮਜ਼ ਹਾਇਰ ਐਜੂਕੇਸ਼ਨ ਵਰਲਡ ਯੂਨੀਵਰਸਿਟੀ ਰੈਂਕਿੰਗਜ਼ 2026 ਵਿੱਚ ਸੰਯੁਕਤ ਰਾਜ ਅਮਰੀਕਾ ਤੋਂ ਬਾਅਦ ਦੂਜੇ ਸਥਾਨ ‘ਤੇ ਸਭ ਤੋਂ ਵੱਧ ਰੈਂਕਿੰਗ ਵਾਲੇ ਯੂਨੀਵਰਸਿਟੀਆਂ ਵਾਲਾ ਦੇਸ਼ ਬਣ ਗਿਆ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਸੀਯੂ ਪੰਜਾਬ ਸਿੱਖਿਆ, ਖੋਜ ਅਤੇ ਨਵੀਨਤਾ ਵਿੱਚ ਉੱਤਮਤਾ ਰਾਹੀਂ ਅੰਤਰਰਾਸ਼ਟਰੀ ਮੰਚ ‘ਤੇ ਭਾਰਤ ਦੀ ਨੁਮਾਇੰਦਗੀ ਕਰਨ ਲਈ ਵਚਨਬੱਧ ਹੈ।

Post Views: 84
Tags: global rank bandRankings 2026Times Higher Education World University
Previous Post

ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ

Next Post

ਪਤੀ ਦੀ ਲੰਬੀ ਉਮਰ ਤੇ ਖੁਸ਼ਹਾਲ ਜੀਵਨ ਲਈ ਨਾਰੀ ਸ਼ਕਤੀ ਦਾ ਅਰਦਾਸ ਭਰਿਆ ਤਿਉਹਾਰ

Next Post
ਪਤੀ ਦੀ ਲੰਬੀ ਉਮਰ ਤੇ ਖੁਸ਼ਹਾਲ ਜੀਵਨ ਲਈ ਨਾਰੀ ਸ਼ਕਤੀ ਦਾ ਅਰਦਾਸ ਭਰਿਆ ਤਿਉਹਾਰ

ਪਤੀ ਦੀ ਲੰਬੀ ਉਮਰ ਤੇ ਖੁਸ਼ਹਾਲ ਜੀਵਨ ਲਈ ਨਾਰੀ ਸ਼ਕਤੀ ਦਾ ਅਰਦਾਸ ਭਰਿਆ ਤਿਉਹਾਰ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982