No Result
View All Result
Wednesday, April 22, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

3 ਸਾਲਾਂ ਬਾਅਦ ਲਾਲ ਕਿਲ੍ਹੇ ’ਤੇ ਦਿੱਲੀ ਫਤਿਹ ਦਿਹਾੜਾ ਮਨਾਇਆ ਜਾਵੇਗਾ

admin by admin
in BREAKING, COVER STORY, DELHI, INDIA, National
0
3 ਸਾਲਾਂ ਬਾਅਦ ਲਾਲ ਕਿਲ੍ਹੇ ’ਤੇ ਦਿੱਲੀ ਫਤਿਹ ਦਿਹਾੜਾ ਮਨਾਇਆ ਜਾਵੇਗਾ
0
SHARES
0
VIEWS
Share on FacebookShare on Twitter

ਨਵੀਂ ਦਿੱਲੀ,28-02-23(ਪ੍ਰੈਸ ਕੀ ਤਾਕਤ ਬਿਊਰੋ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ  ਵੱਲੋਂ ਤਿੰਨ ਸਾਲਾਂ ਬਾਅਦ ਲਾਲ ਕਿਲ੍ਹੇ ’ਤੇ ਦਿੱਲੀ ਫਤਿਹ ਦਿਹਾੜਾ ਮਨਾਇਆ ਜਾਵੇਗਾ। ਛੇ ਤੋਂ ਨੌਂ ਅਪ੍ਰੈਲ ਤਕ ਹੋਣ ਵਾਲੇ ਇਸ ਪ੍ਰੋਗਰਾਮ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ’ਤੇ ਵਿਸ਼ੇਸ਼ ਮਾਰਚ ਕੱਢਣ ਦੇ ਨਾਲ ਹੀ ਨਗਰ ਕੀਰਤਨ ਤੇ ਖਾਲਸਾਈ ਖੇਡ ਗੱਤਕਾ ਕਰਵਾਇਆ ਜਾਵੇਗਾ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਪਿਛਲੇ ਸਾਲਾਂ ’ਚ ਪ੍ਰੋਗਰਾਮ ਨਹੀਂ ਹੋ ਸਕਿਆ ਸੀ। ਇਸ ਵਾਰੀ ਧੂਮ-ਧਾਮ ਨਾਲ ਪ੍ਰੋਗਰਾਮ ਹੋਵੇਗਾ। ਕਮੇਟੀ ਦੇ ਅਹੁਦੇਦਾਰਾਂ ਨੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਦੇ ਮੁੱਖੀ ਬਾਬਾ ਬਲਬੀਰ ਸਿੰਘ ਦੇ ਨਾਲ ਬੈਠਕ ਕਰ ਕੇ ਪ੍ਰੋਗਰਾਮ ਦੀ ਰੂਪ-ਰੇਖਾ ਤੈਅ ਕੀਤੀ ਹੈ। ਬਾਬਾ ਜੱਸਾ ਸਿੰਘ ਰਾਮਗੜ੍ਹੀਆ, ਬਾਬਾ ਜੱਸਾ ਸਿੰਘ ਆਹਲੂਵਾਲੀਆ ਤੇ ਬਾਬਾ ਬਘੇਲ ਸਿੰਘ ਦੀ ਅਗਵਾਈ ’ਚ ਸਿੱਖਾਂ ਵੱਲੋਂ ਮੁਗਲ ਸ਼ਾਸਕ ਨੂੰ ਹਰਾ ਕੇ ਲਾਲ ਕਿਲ੍ਹੇ ’ਤੇ ਜਿੱਤ ਹਾਸਲ ਕਰਨ ਦੀ ਯਾਦ ’ਚ ਸਾਲ 2014 ਤੋਂ ਇਹ ਪ੍ਰੋਗਰਾਮ ਹੁੰਦਾ ਹੈ। ਕਾਲਕਾ ਨੇ ਕਿਹਾ ਕਿ ਇਸ ਸਾਲ ਬਾਬਾ ਜੱਸਾ ਸਿੰਘ ਰਾਮਗੜ੍ਹੀਆ ਦੀ 300ਵੀਂ ਜੈਅੰਤੀ ਹੈ। ਨਾਲ ਹੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਫੂਲਾ ਸਿੰਘ ਦਾ 200ਵਾਂ ਸ਼ਹੀਦੀ ਦਿਹਾੜਾ ਵੀ ਹੈ। ਇਸ ਵਾਰੀ ਇਹ ਪ੍ਰੋਗਰਾਮ ਇਨ੍ਹਾਂ ਦੋਵੇਂ ਯੋਧਿਆਂ ਨੂੰ ਸਮਰਪਿਤ ਹੋਵੇਗਾ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਪ੍ਰੋਗਰਾਮ ਦੌਰਾਨ ਸੰਗਤ ਗੁਰੂ ਸਾਹਿਬ ਦੇ ਪ੍ਰਾਚੀਨ ਸ਼ਸਤਰਾਂ ਦੇ ਦਰਸ਼ਨ ਕਰ ਸਕੇਗੀ। ਛੇ ਅਪ੍ਰੈਲ ਨੂੰ ਅੰਮ੍ਰਿਤਸਰ ’ਚ ਸ੍ਰੀ ਅਕਾਲ ਤਖਤ ਸਾਹਿਬ ਤੇ ਰਾਮਗੜ੍ਹੀਆ ਬੁੰਗਾ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ। ਪੰਜਾਬ ਦੀਆਂ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਨਗਰ ਕੀਰਤਨ ਸੱਤ ਅਪ੍ਰੈਲ ਨੂੰ ਦਿੱਲੀ ਪੁੱਜੇਗਾ। ਪ੍ਰੋਗਰਾਮ ਦੇ ਆਖਰੀ ਦਿਨ ਨੌਂ ਅਪ੍ਰੈਲ ਨੂੰ ਖਾਲਸਾਈ ਮਾਰਚ ਕੱਢਿਆ ਜਾਵੇਗਾ।

Post Views: 146
Tags: After 4 yearsBattle of Delhi (1783)Delhi Fateh Diwas: When Mughals fell and the holy symbol ofFateh Diwas to be celebrated on March 21-22 at Red FortFateh Diwas to be celebrated on March 21-22 at Red FortIn 2014play on Shivaji Maharaj's life returns to Red FortSikhs celebrate Delhi Fateh Diwas at Red Fortthe Sikh Flag Flew at the Red Fort
Previous Post

ਅਮਰੀਕਾ ‘ਚ ਬਰਫ਼ੀਲੇ ਤੂਫ਼ਾਨ ਕਾਰਨ ਹਜ਼ਾਰਾਂ ਲੋਕ ਅਜੇ ਵੀ ਬਿਜਲੀ ਤੋਂ ਵਾਂਝੇ

Next Post

ਬੁਢਾਪਾ ਪੈਨਸ਼ਨ *ਚ ਵਾਧਾ ਕਰਨ ਦੀ ਗਰੰਟੀ ਨੂੰ ਨਾ ਪੂਰਾ ਕੀਤੇ ਜਾਣ ਤੇ ਨਿਊ ਪਟਿਆਲਾ ਵੈਲਫੇਅਰ ਕਲੱਬ ਵੱਲੋਂ ਪੰਜਾਬ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ

Next Post
ਬੁਢਾਪਾ ਪੈਨਸ਼ਨ *ਚ ਵਾਧਾ ਕਰਨ ਦੀ ਗਰੰਟੀ ਨੂੰ ਨਾ ਪੂਰਾ ਕੀਤੇ ਜਾਣ ਤੇ ਨਿਊ ਪਟਿਆਲਾ ਵੈਲਫੇਅਰ ਕਲੱਬ ਵੱਲੋਂ ਪੰਜਾਬ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ

ਬੁਢਾਪਾ ਪੈਨਸ਼ਨ *ਚ ਵਾਧਾ ਕਰਨ ਦੀ ਗਰੰਟੀ ਨੂੰ ਨਾ ਪੂਰਾ ਕੀਤੇ ਜਾਣ ਤੇ ਨਿਊ ਪਟਿਆਲਾ ਵੈਲਫੇਅਰ ਕਲੱਬ ਵੱਲੋਂ ਪੰਜਾਬ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800