ਆਮ ਆਦਮੀ ਪਾਰਟੀ (ਆਪ) ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਸਿਆਸੀ ਚਾਲ ਤਹਿਤ ਗਣਤੰਤਰ ਦਿਵਸ ਦੀ ਪਰੇਡ ‘ਚ ਦਿੱਲੀ ਸਰਕਾਰ ਦੀ ਝਾਕੀ ਨੂੰ ਸ਼ਾਮਲ ਨਾ ਕਰਨ ਦਾ ਦੋਸ਼ ਲਗਾਇਆ ਹੈ। ਪਾਰਟੀ ਨੇ ਦਾਅਵਾ ਕੀਤਾ ਕਿ ਅਜਿਹਾ ਦਿੱਲੀ ਸਰਕਾਰ ਦੀ ਸਿਹਤ ਅਤੇ ਸਿੱਖਿਆ ਦੇ ਮਾਡਲ ਨੂੰ ਦਿਖਾਉਣ ਦੀ ਯੋਜਨਾ ਨੂੰ ਨਾਕਾਮ ਕਰਨ ਲਈ ਕੀਤਾ ਗਿਆ ਹੈ। ਪਾਰਟੀ ਦੀ ਕੌਮੀ ਤਰਜਮਾਨ ਪ੍ਰਿਅੰਕਾ ਕੱਕੜ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਸਰਕਾਰ ਦੀ ਝਾਕੀ ਨੂੰ ਸ਼ਾਮਲ ਨਾ ਕਰਨ ਦਾ ਕੋਈ ਕਾਰਨ ਨਹੀਂ ਦੱਸਿਆ ਗਿਆ।